BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੁਨੀਆ

ਨੇਪਾਲ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਦਿੱਤਾ ਅਸਤੀਫ਼ਾ

July 14, 2021 11:14 AM

- ਵਿਰੋਧੀ ਆਗੂ ਸ਼ੇਰ ਬਹਾਦੁਰ ਦੇਓਬਾ ਨੇ ਨਵੇਂ ਵਜੋਂ ਸੰਭਾਲੀ ਕਮਾਨ

ਏਜੰਸੀਆਂ
ਨਵੀਂ ਦਿੱਲੀ/13 ਜੁਲਾਈ : ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਨੇ ਦੇਸ਼ ਦੀ ਇਕ ਕਮਾਂਡ ਸੰਭਾਲ ਲਈ ਹੈ। ਰਾਸ਼ਟਰਪਤੀ ਵਿੱਦਿਆ ਦੇਵੀ ਭੰਡਾਰੀ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ’ਤੇ ਮੰਗਲਵਾਰ ਨੂੰ ਨਿਯੁਕਤ ਕਰ ਦਿੱਤਾ। ਦੇਉਬਾ ਦੀ ਇਹ ਨਿਯੁਕਤੀ ਸੁਪਰੀਮ ਕੋਰਟ ਦੇ ਹੁਕਮ ’ਤੇ ਹੋਈ। ਪੰਜਵੀ ਵਾਰ ਨੇਪਾਲ ਦੇ ਪੀਐਮ ਬਣਨ ਵਾਲੇ ਦੇਉਬਾ ਨੂੰ ਭਾਰਤ ਸਮਰਥਕ ਮੰਨਿਆ ਜਾਂਦਾ ਹੈ।
ਇਸ ਦੌਰਾਨ ਇਸ ਹਿਮਾਲਿਆਈ ਦੇਸ਼ ਦੇ ਚੋਣ ਕਮਿਸ਼ਨ ਨੇ 12 ਤੇ 19 ਨਵੰਬਰ ਨੂੰ ਹੋਣ ਵਾਲੀਆਂ ਸੰਸਦੀ ਚੋਣਾਂ ਮੁਲਤਵੀ ਕਰ ਦਿੱਤੀਆਂ। ਨੇਪਾਲ ਦੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਉਸ ਹੁਕਮ ਨੂੰ ਪਲਟ ਦਿੱਤਾ, ਜਿਸ ’ਚ ਬੀਤੀ 21 ਮਈ ਨੂੰ ਉਨ੍ਹਾਂ ਨੇ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਨੂੰ ਭੰਗ ਕਰ ਦਿੱਤਾ ਸੀ। ਕੋਰਟ ਨੇ ਸੰਸਦ ਨੂੰ ਬਹਾਲ ਕਰਨ ਦੇ ਨਾਲ ਹੀ ਵਿਰੋਧੀ ਨੇਤਾ ਦੇਉਬਾ ਨੂੰ ਮੰਗਲਵਾਰ ਤੱਕ ਪ੍ਰਧਾਨ ਮੰਤਰੀ ਨਿਯੁਕਤ ਕਰਨ ਦਾ ਹੁਕਮ ਦਿੱਤਾ ਸੀ।
ਰਾਸ਼ਟਰਪਤੀ ਭੰਡਾਰੀ ਦੇ ਨਿੱਜੀ ਸਕੱਤਰ ਭੇਸ਼ ਰਾਜ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਬਉੱਚ ਅਦਾਲਤ ਦੇ ਹੁਕਮ ਤਹਿਤ
ਰਾਸ਼ਟਰਪਤੀ ਨੇ ਦੇਉਬਾ ਨੂੰ ਰਾਸ਼ਟਰਪਤੀ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸ਼ਾਮ ਨੂੰ ਇਸ ਅਹੁਦੇ ਦੀ ਸਹੁੰ ਚੁਕਾਈ ਗਈ। 75 ਸਾਲਾ ਦੇਉਬਾ ਨੂੰ ਸੰਵਿਧਾਨ ਦੀਆਂ ਮੱਦਾਂ ਤਹਿਤ ਸੰਸਦ ’ਚ 30 ਦਿਨਾਂ ਦੇ ਅੰਦਰ ਭਰੋਸੇ ਦੀ ਵੋਟ ਹਾਸਲ ਕਰਨੀ ਪਵੇਗੀ।
ਸੁਪਰੀਮ ਕੋਰਟ ਦੇ ਚੀਫ ਜਸਟਿਸ ਚੋਲੇਂਦਰ ਸ਼ਮਸ਼ੇਰ ਰਾਣਾ ਦੀ ਪ੍ਰਧਾਨਗੀ ਵਾਲੇ ਪੰਜ ਮੈਂਬਰੀ ਸੰਵਿਧਾਨ ਬੈਂਚ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਸਿਫ਼ਾਰਸ਼ ’ਤੇ ਰਾਸ਼ਟਰਪਤੀ ਭੰਡਾਰੀ ਦਾ ਹੇਠਲੇ ਸਦਨ ਨੂੰ ਭੰਗ ਕਰਨ ਦਾ ਫ਼ੈਸਲਾ ਗ਼ੈਰ ਸੰਵਿਧਾਨਕ ਸੀ। ਬੈਂਚ ਨੇ 18 ਜੁਲਾਈ ਨੂੰ ਸ਼ਾਮ ਪੰਜ ਵਜੇ ਤਕ ਪ੍ਰਤੀਨਿਧੀ ਸਭਾ ਦਾ ਇਜਲਾਸ ਬੁਲਾਉਣ ਦਾ ਵੀ ਹੁਕਮ ਦਿੱਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈ

ਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂ

ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ

ਸਮਾਜਵਾਦੀ ‘‘ਕਿਊਬਾ’’ ਬਣਿਆ 2 ਤੋਂ 11 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦੇਣ ਵਾਲਾ ਪਹਿਲਾ ਦੇਸ਼

ਨਾਰਵੇ ’ਚ ਸੋਸ਼ਲਿਸਟ ਲੈਫਟ ਤੇ ਸੈਂਟਰ ਪਾਰਟੀ ਦੀ ਮਦਦ ਨਾਲ ਬਣੇਗੀ ਲੇਬਰ ਪਾਰਟੀ ਦੀ ਬਣ ਸਕੇਗੀ ਸਰਕਾਰ

ਮਾਝਾ ਯੂਥ ਕਲੱਬ ਵੱਲੋਂ ਕਿਸਾਨਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ

ਤਾਲਿਬਾਨ ਵੱਲੋਂ ਕਾਰੋਬਾਰ ਲਈ ਪਾਕਿ ਕਰੰਸੀ ਦੀ ਵਰਤੋਂ ਕਰਨ ਤੋਂ ਨਾਂਹ

ਜੀ-20 ਸੰਮੇਲਨ ’ਚ ਇਟਲੀ ਨੂੰ ਮਿਲੀ ਵੈਕਸੀਨ ਦੀ ‘ਤੀਜੀ ਖ਼ੁਰਾਕ’ ਲਗਾਉਣ ਦੀ ਪ੍ਰਵਾਨਗੀ

ਇੰਡੋਨੇਸ਼ੀਆ : ਜੇਲ੍ਹ ’ਚ ਅੱਗ ਲੱਗਣ ਕਾਰਨ 41 ਕੈਦੀਆਂ ਦੀ ਮੌਤ, 80 ਜ਼ਖ਼ਮੀ

ਅਫ਼ਗਾਨਿਸਤਾਨ ’ਚ ਤਾਲਿਬਾਨ ਨੇ ਬਣਾਈ ਨਵੀਂ ਸਰਕਾਰ