BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਵਿਰੋਧੀ ਧਿਰਾਂ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਲਈ ਸ਼ਰਦ ਪਵਾਰ ਦੇ ਨਾਂ ਤੇ ਬਣਾਈ ਸਹਿਮਤੀ

July 14, 2021 05:54 PM

- ਰਾਹੁਲ-ਸੋਨੀਆ ਨਾਲ ਮੁਲਾਕਾਤ 'ਚ ਪ੍ਰਸ਼ਾਂਤ ਕਿਸ਼ੋਰ ਨੇ ਰੱਖੀ ਗੱਲ

ਨਵੀਂ ਦਿੱਲੀ, 14 ਜੁਲਾਈ (ਏਜੰਸੀ) : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਅਤੇ ਗਾਂਧੀ ਪਰਿਵਾਰ ਦਰਮਿਆਨ ਮੰਗਲਵਾਰ ਨੂੰ ਹੋਈ ਮੁਲਾਕਾਤ ਬਾਰੇ ਨਵੀਂ ਗੱਲ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਆਈ ਹੈ ਕਿ ਬੈਠਕ ਦੌਰਾਨ ਰਾਜਾਂ ਦੀਆਂ ਚੋਣਾਂ ਨਹੀਂ, ਬਲਕਿ ਅਗਾਮੀ ਰਾਸ਼ਟਰਪਤੀ ਚੋਣ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਵਜੋਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਦਾ ਨਾਮ ਸਾਹਮਣੇ ਆਇਆ ਹੈ। ਖਾਸ ਗੱਲ ਇਹ ਹੈ ਕਿ ਹਾਲ ਹੀ ਵਿੱਚ ਕਿਸ਼ੋਰ ਨੇ ਪਵਾਰ ਨਾਲ ਦੋ ਵਾਰ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਸੀ। ਉਸ ਸਮੇਂ ਅਜਿਹੇ ਕਿਆਸ ਲਗਾਏ ਜਾ ਰਹੇ ਸਨ ਕਿ ਦੇਸ਼ ਦੀਆਂ ਵਿਰੋਧੀ ਪਾਰਟੀਆਂ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਨਵੇਂ ਸਿਆਸੀ ਸਮੀਕਰਨ ਜਾਂ ਤੀਜੇ ਮੋਰਚੇ ਦੀ ਤਿਆਰੀ ਕਰ ਰਹੀਆਂ ਹਨ। ਮੰਗਲਵਾਰ ਨੂੰ ਕਿਸ਼ੋਰ ਨੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਨਾਲ ਰਾਜਧਾਨੀ ਦਿੱਲੀ ਵਿੱਚ ਮੁਲਾਕਾਤ ਕੀਤੀ। ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੀ ਇਸ ਬੈਠਕ ਵਿੱਚ ਵਰਚੁਅਲ ਸ਼ਾਮਲ ਹੋਏ। ਉਦੋਂ ਕਿਹਾ ਜਾ ਰਿਹਾ ਸੀ ਕਿ ਇਹ ਮੀਟਿੰਗ ਪੰਜਾਬ ਕਾਂਗਰਸ ਵਿੱਚ ਕਲੇਸ਼ ਜਾਂ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਕੀਤੀ ਗਈ ਸੀ। ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਵਿੱਚ ਇਹ ਕਿਹਾ ਜਾ ਰਿਹਾ ਸੀ ਕਿ ਇਸ ਬੈਠਕ ਦੇ ਜ਼ਰੀਏ ਕਾਂਗਰਸ ਨੇ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਰਾਹੁਲ ਅਤੇ ਕਿਸ਼ੋਰ ਦੀ ਮੁਲਾਕਾਤ ਸਾਲ 2017 ਦੀਆਂ ਉੱਤਰ ਪ੍ਰਦੇਸ਼ ਚੋਣਾਂ ਵਿੱਚ ਕਾਂਗਰਸ ਦੇ ਅਸਫਲ ਰਹਿਣ ਤੋਂ ਪੰਜ ਸਾਲ ਬਾਅਦ ਹੋਈ ਹੈ। ਇਸ ਪ੍ਰਸੰਗ ਵਿੱਚ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ