BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਸਿਹਤ

ਕੋਵਿਡ-19 : ਰਿਕਵਰੀ ਦਰ ਵਧ ਕੇ 97.28 ਫੀਸਦੀ ਹੋਈ

July 15, 2021 11:30 AM

- ਇੱਕ ਦਿਨ ’ਚ ਆਏ 38,792 ਨਵੇਂ ਮਾਮਲੇ, 624 ਮੌਤਾਂ

ਏਜੰਸੀਆਂ
ਨਵੀਂ ਦਿੱਲੀ/14 ਜੁਲਾਈ : ਭਾਰਤ ’ਚ ਕੋਰੋਨਾ ਵਾਇਰਸ (ਕੋਵਿਡ-19) ਦੇ ਇਕ ਦਿਨ ਵਿਚ 38,792 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਕੁੱਲ ਮਾਮਲਿਆਂ ਦੀ ਗਿਣਤੀ 3,09,46,074 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 4,29,946 ਹੋ ਗਈ ਹੈ, ਜੋ ਕਿ ਵਾਇਰਸ ਦੇ ਕੁੱਲ ਮਾਮਲਿਆਂ ਦਾ 1.39 ਫ਼ੀਸਦੀ ਹੈ।
ਉਧਰ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਦੇਸ਼ ’ਚ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 624 ਮਰੀਜ਼ਾਂ ਦੀ ਮੌਤ ਤੋਂ ਬਾਅਦ ਕੁੱਲ ਮੌਤਾਂ ਦਾ ਅੰਕੜਾ 4,11,408 ਹੋ ਗਿਆ ਹੈ। ਕੋਵਿਡ-19 ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ ਵਧ ਕੇ 97.28 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ 41,000 ਮਰੀਜ਼ ਇਸ ਲਾਗ ਤੋਂ ਡਿਸਚਾਰਜ ਹੋਏ ਹਨ, ਜਿਨ੍ਹਾਂ ਤੋਂ ਬਾਅਦ ਕੁੱਲ ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 3,01,04,720 ਹੋ ਗਈ ਹੈ। ਜਦਕਿ ਮੌਤ ਦਰ 1.33 ਫ਼ੀਸਦੀ ਹੈ। ਜੇਕਰ ਕੋਰੋਨਾ ਵੈਕਸੀਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਕੁੱਲ ਟੀਕਾਕਰਨ 38,76,97,935 ਪਹੁੰਚ ਗਿਆ ਹੈ। ਇਕ ਦਿਨ ’ਚ 37,14,441 ਲੋਕਾਂ ਨੂੰ ਕੋਰੋਨਾ ਖ਼ੁਰਾਕਾਂ ਦਿੱਤੀਆਂ ਗਈਆਂ।
ਮੰਤਰਾਲੇ ਨੇ ਦੱਸਿਆ ਕਿ ਮੰਗਲਵਾਰ ਨੂੰ ਕੋਰੋਨਾ ਦੇ 19,15,501 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਨਾਲ ਦੇਸ਼ ’ਚ ਹੁਣ ਤੱਕ ਵਾਇਰਸ ਦਾ ਪਤਾ ਲਾਉਣ ਲਈ ਜਾਂਚ ਕੀਤੇ ਗਏ ਨਮੂਨਿਆਂ ਦੀ ਕੁੱਲ ਗਿਣਤੀ 43,59,73,639 ’ਤੇ ਪਹੁੰਚ ਗਈ ਹੈ।
ਉਧਰ ਸਿਹਤ ਮੰਤਰਾਲੇ ਨੇ ਪਹਾੜੀ ਇਲਾਕਿਆਂ ਅਤੇ ਬਜ਼ਾਰਾਂ ਵਿਚ ਵੱਧਦੀ ਭੀੜ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਦੇਸ਼ ਨੂੰ ਚੌਕਸ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ