BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਸਿਹਤ

ਕੋਵਿਡ-19 : ਨਵੇਂ ਮਾਮਲਿਆਂ ਦੀ ਗਿਣਤੀ ’ਚ ਮੁੜ ਵਾਧਾ

July 16, 2021 11:02 AM

- ਇੱਕ ਦਿਨ ’ਚ ਆਏ 41,806 ਨਵੇਂ ਮਾਮਲੇ, 581 ਮੌਤਾਂ

ਏਜੰਸੀਆਂ
ਨਵੀਂ ਦਿੱਲੀ/15 ਜੁਲਾਈ : ਦੇਸ਼ ’ਚ ਕੋਰੋਨਾ ਵਾਇਰਸ (ਕੋਵਿਡ-19) ਦੇ ਮਾਮਲਿਆਂ ਦੀ ਗਿਣਤੀ ਹੁਣ ਵਧਣ ਲੱਗ ਪਈ ਹੈ। ਪਿਛਲੇ 24 ਘੰਟਿਆਂ ਵਿਚ ਇਸ ਵਾਇਰਸ ਦੇ 41,806 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 3,09,87,880 ’ਤੇ ਪਹੁੰਚ ਗਈ ਹੈ, ਜਦਕਿ ਇਲਾਜ ਅਧੀਨ (ਸਰਗਰਮ) ਮਰੀਜ਼ਾਂ ਦੀ ਗਿਣਤੀ ਵੱਧ ਕੇ 4,32,041 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 2,095 ਮਾਮਲਿਆਂ ਦਾ ਵਾਧਾ ਹੋਇਆ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 1.39 ਫ਼ੀਸਦੀ ਹੈ, ਜਦਕਿ ਕੋਵਿਡ-19 ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 97.28 ਫ਼ੀਸਦੀ ਹੈ।
ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 581 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮਿ੍ਰਤਕਾਂ ਦਾ ਅੰਕੜਾ ਵਧ ਕੇ 4,11,989 ਹੋ ਗਿਆ ਹੈ, ਉੱਥੇ ਹੀ ਹੁਣ ਤੱਕ 3,01,43,850 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਇਕ ਦਿਨ ’ਚ 39,130 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 39,13,40,491 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ, ਬੀਤੇ ਕੱਲ੍ਹ ਯਾਨੀ ਕਿ ਬੁੱਧਵਾਰ ਨੂੰ 34,97,058 ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਖ਼ੁਰਾਕ ਦਿੱਤੀ ਗਈ ਹੈ।
ਮੰਤਰਾਲਾ ਨੇ ਬੁੱਧਵਾਰ ਨੂੰ ਕੋਵਿਡ-19 ਲਈ 19,43,488 ਨਮੂਨਿਆਂ ਦੀ ਜਾਂਚ ਕੀਤੀ, ਜਿਸ ਨਾਲ ਹੁਣ ਤੱਕ ਦੇਸ਼ ਵਿਚ ਇਸ ਮਹਾਮਾਰੀ ਦਾ ਪਤਾ ਲਾਉਣ ਲਈ ਕੀਤੇ ਗਏ ਨਮੂਨਿਆਂ ਦੀ ਜਾਂਚ ਦੀ ਗਿਣਤੀ 43,80,11,985 ਹੋ ਗਈ ਹੈ। ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਆਉਣ ਤੋਂ ਰੋਕਣ ਲਈ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਮਾਸਕ ਪਹਿਨ ਕੇ ਰੱਖੋ, ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ, ਹੱਥਾਂ ਨੂੰ ਸਾਫ ਰੱਖੋ ਅਤੇ ਵੈਕਸੀਨ ਜ਼ਰੂਰ ਲਗਵਾਓ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ