BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਸਿਹਤ

ਪੰਜਾਬ : ਕੋਰੋਨਾ ਦੇ 105 ਨਵੇਂ ਮਾਮਲੇ, 3 ਹੋਰ ਮੌਤਾਂ

July 16, 2021 11:03 AM

ਦਸਨਸ
ਚੰਡੀਗੜ੍ਹ/15 ਜੁਲਾਈ : ਸੂਬੇ ’ਚ ਕੋਰੋਨਾ ਮਹਾਮਾਰੀ ਦੇ ਮਾਮਲੇ ਜਿੱਥੇ ਘਟਦੇ ਦਿਖਾਈ ਦੇ ਰਹੇ ਹਨ, ਉਥੇ ਹੀ ਰੋਜ਼ਾਨਾ ਮੌਤਾਂ ਦਾ ਸਿਲਸਿਲਾ ਜਾਰੀ ਹੈ।
ਵੀਰਵਾਰ ਨੂੰ ਸੂਬੇ ਦੇ 19 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 105 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 598027 ’ਤੇ ਪੁੱਜ ਗਈ ਹੈ ਅਤੇ 3 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਕੁੱਲ ਅੰਕੜਾ 16,212 ਤੱਕ ਪੁੱਜ ਗਿਆ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1332 ਹੈ ਅਤੇ ਕੋਰੋਨਾ ਪਾਜ਼ੇਟਿਵ 580483 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਸੂਬੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 11524579 ਹੋ ਗਈ ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਕੋਰੋਨਾ ਮਾਮਲੇ ਇਸ ਤਰ੍ਹਾਂ ਹਨ। ਬਠਿੰਡਾ 16, ਲੁਧਿਆਣਾ 16, ਫਾਜ਼ਿਲਕਾ 12, ਜਲੰਧਰ 11, ਅੰਮ੍ਰਿਤਸਰ 8, ਗੁਰਦਾਸਪੁਰ 7, ਹੁਸ਼ਿਆਰਪੁਰ 6, ਕਪੂਰਥਲਾ 5, ਫਰੀਦਕੋਟ 3, ਸ੍ਰੀ ਮੁਕਤਸਰ ਸਾਹਿਬ 3, ਪਠਾਨਕੋਟ 3, ਸੰਗਰੂਰ 3, ਸ੍ਰੀ ਫ਼ਤਹਿਗੜ੍ਹ ਸਾਹਿਬ 2, ਮੋਗਾ 2, ਪਟਿਆਲਾ 2, ਐਸਏਐਸ ਨਗਰ 2, ਐਸਬੀਐਸ ਨਗਰ 2, ਮਾਨਸਾ 1, ਬਰਨਾਲਾ 0, ਫਿਰੋਜ਼ਪੁਰ 0, ਤਰਨ ਤਾਰਨ 0 ਤੇ ਰੋਪੜ ’ਚ 1 ਮਾਮਲਾ ਸਾਹਮਣੇ ਆਇਆ ਹੈ। ਇਸ ਤਰ੍ਹਾਂ ਸੂਬੇ ਅੰਦਰ ਇੱਕ ਦਿਨ ਵਿੱਚ 105 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 598027 ’ਤੇ ਪੁੱਜ ਗਈ ਹੈ ਅਤੇ 3 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਕੁੱਲ ਅੰਕੜਾ 16,212 ਹੋ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ