BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਦੇ ਚਰਚੇ

July 16, 2021 11:05 AM

ਦਸਨਸ
ਚੰਡੀਗੜ੍ਹ/15 ਜੁਲਾਈ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਸ਼ੁਰੂ ਹੋਈ ਤਕਰਾਰ ਨੇ ਕਾਂਗਰਸ ਹਾਈ ਕਮਾਨ ਨੂੰ ਭਾਜੜਾਂ ਪਾਈਆਂ ਹੋਈਆਂ ਹਨ। ਹੁਣ ਇਹ ਖ਼ਬਰ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਹੋਏ ਵਿਵਾਦ ਨੂੰ ਸੁਲਝਾਉਣ ਲਈ ਕਾਂਗਰਸ ਲੀਡਰਸ਼ਿਪ ਨੇ ਇੱਕ ਫਾਰਮੂਲਾ ਲੱਭ ਲਿਆ ਹੈ, ਜਿਸ ’ਤੇ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਸਹਿਮਤ ਹੋ ਸਕਦੇ ਹਨ।
ਇਸ ਨਵੇਂ ਫਾਰਮੂਲੇ ਤਹਿਤ ਅਮਰਿੰਦਰ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਹੋਣ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ, ਜਦਕਿ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ ਕਾਂਗਰਸ ਪ੍ਰਧਾਨ ਦਾ ਅਹੁਦਾ ਦਿੱਤਾ ਜਾਵੇਗਾ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦਰਮਿਆਨ ਹੋਏ ਵਿਵਾਦ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਹਰੀਸ਼ ਰਾਵਤ ਨੇ ਇਹ ਵੀ ਦੱਸਿਆ ਕਿ ਇਸ ਵੱਡੀ ਤਬਦੀਲੀ ਤੋਂ ਇਲਾਵਾ ਪੰਜਾਬ ਕਾਂਗਰਸ ਵਿੱਚ ਦੋ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣਗੇ, ਜਿਨਾਂ ਵਿੱਚੋਂ ਇੱਕ ਦਲਿਤ ਭਾਈਚਾਰੇ ਵਿੱਚੋਂ ਹੋਵੇਗਾ।
ਮੰਨਿਆ ਜਾ ਰਿਹਾ ਹੈ ਕਿ ਇਸ ਬਾਰੇ ਜਲਦੀ ਹੀ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸਿੱਧੂ ਤੇ ਅਮਰਿੰਦਰ ਸਿੰਘ ਦਰਮਿਆਨ ਹੋਏ ਵਿਵਾਦ ਨੂੰ ਸੁਲਝਾਉਣ ਲਈ ਕਾਂਗਰਸ ਨੇ ਇੱਕ ਕਮੇਟੀ ਵੀ ਬਣਾਈ ਸੀ।
ਹਰੀਸ਼ ਰਾਵਤ ਨੇ ਅੱਗੇ ਕਿਹਾ ਕਿ ਅਗਲੇ 2-3 ਦਿਨਾਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਪੱਸਟ ਹੋ ਜਾਵੇਗੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪਾਰਟੀ ਦੇ ਹਰ ਫੈਸਲੇ ਦੀ ਪਾਲਣਾ ਕਰਨਗੇ। ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਜਾ ਰਹੇ ਹਾਂ ਤੇ ਸਿੱਧੂ ਵੀ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨਗੇ। ਨਵਜੋਤ ਸਿੰਘ ਸਿੱਧੂ ਪੰਜਾਬ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਕੁਝ ਵੀ ਕਹਿਣ ਜਾਂ ਕੋਈ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਇਸ ਗੱਲ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਹੋਣੀਆਂ ਹਨ ਤੇ ਨਵਜੋਤ ਸਿੰਘ ਸਿੱਧੂ ਨੇ ਇਨ੍ਹੀਂ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੈ। ਵਿਵਾਦ ਦੇ ਵਿਚਕਾਰ, ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਪਹੁੰਚ ਕੇ ਕਾਂਗਰਸ ਹਾਈਕਮਾਨ ਨਾਲ ਕਈ ਦੌਰ ਦੇ ਗੱਲਬਾਤ ਕਰ ਚੁੱਕੇ ਹਨ।
ਇਸ ਦੇ ਨਾਲ ਹੀ, ਬੁੱਧਵਾਰ ਨੂੰ, ਇਸ ਮਾਮਲੇ ਵਿਚ ਇਕ ਨਵਾਂ ਮੋੜ ਉਦੋਂ ਆਇਆ ਜਦੋਂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਕਿ ਵਿਰੋਧੀ ਪਾਰਟੀ ‘ਆਪ‘ ਨੇ ਹਮੇਸਾ ਉਨ੍ਹਾਂ ਦੇ ਮੁੱਦਿਆਂ ਤੇ ਦੂਰ ਦਿ੍ਰਸਟੀ ਨੂੰ ਮਹੱਤਵ ਦਿੱਤਾ ਹੈ। ਇਸ ਟਵੀਟ ਤੋਂ ਬਾਅਦ ਅਟਕਲਾਂ ਸੁਰੂ ਹੋ ਗਈਆਂ ਕਿ ਸਿੱਧੂ ਸਾਇਦ ਇਕ ਵਾਰ ਫਿਰ ਪਾਰਟੀ ਬਦਲ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ