BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕੋਰੋਨਾ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਗਰੈਜੂਏਸ਼ਨ ਤੱਕ ਪੜ੍ਹਾਈ ਮੁਫ਼ਤ

July 16, 2021 06:24 PM

ਐਸ.ਏ.ਐਸ. ਨਗਰ, 16 ਜੁਲਾਈ (ਏਜੰਸੀ) : ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਕਾਰਨ ਜਾਨ ਗਵਾਉਣ ਵਾਲੇ ਪਤੀ ਪਤਨੀ ਜਾਂ ਕਮਾਊ ਮੈਂਬਰ ਦੇ ਬੱਚਿਆਂ ਨੂੰ ਗਰੈਜੂਏਸ਼ਨ ਤੱਕ ਮੁਫ਼ਤ ਪੜ੍ਹਾਈ ਅਤੇ ਪਰਿਵਾਰ ਨੂੰ ਪੈਨਸ਼ਨ ਦੀ ਸਹੂਲਤ ਬਿਨਾਂ ਆਮਦਨ ਦੀ ਸ਼ਰਤ ਤੋਂ ਦਿੱਤੀ ਜਾ ਰਹੀ ਹੈ। ਦਿਆਲਨ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਪੀੜਤ ਪਰਿਵਾਰ ਨੂੰ ਆਸ਼ੀਰਵਾਦ ਸਕੀਮ, ਸਮਾਰਟ ਰਾਸ਼ਨ ਕਾਰਡ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਸਰਕਾਰ ਦੇ ਇਸ ਉਪਰਾਲੇ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਰੋਨਾ ਕਾਰਨ ਪੈਦਾ ਹੋਏ ਔਖੇ ਹਾਲਾਤ ਵਿੱਚ ਪੀੜਤ ਪਰਿਵਾਰਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 35 ਆਸ਼ਰਿਤ ਬੱਚਿਆਂ ਅਤੇ 23 ਵਿਧਵਾਵਾਂ ਲਈ ਇਸ ਉਪਰਾਲੇ ਤਹਿਤ ਪੈਨਸ਼ਨ ਮਨਜ਼ੂਰ ਕੀਤੀ ਜਾ ਚੁੱਕੀ ਹੈ ਤੇ ਬਾਕੀ ਸਕੀਮਾਂ ਸਬੰਧੀ ਵੀ ਸਬੰਧਤ ਵਿਭਾਗਾਂ ਵੱਲੋਂ ਫੌਰੀ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਉਪਰਾਲੇ ਤਹਿਤ ਲਾਭ ਲੈਣ ਲਈ ਉਪਰਕੋਤ ਯੋਜਨਾਵਾਂ ਨਾਲ ਸਬੰਧਤ ਵਿਭਾਗਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ