BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਸਿਹਤ

ਪੁੱਡੂਚੇਰੀ ’ਚ ਮਹਾਮਾਰੀ ਦੀ ਤੀਜੀ ਲਹਿਰ ਪਹੁੰਚੀ

July 17, 2021 10:49 AM

- ਸੂਬੇ ’ਚ 20 ਬੱਚੇ ਕੋਰੋਨਾ ਪਾਜ਼ੇਟਿਵ, ਹਸਪਤਾਲ ’ਚ ਦਾਖਲ

ਏਜੰਸੀਆਂ
ਪੁੱਡੂਚੇਰੀ, 16 ਜੁਲਾਈ : ਭਾਰਤ ’ਚ ਕੋਰੋਨਾ ਦੀ ਤੀਜੀ ਲਹਿਰ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਹ ਬੱਚਿਆਂ ’ਤੇ ਕਹਿਰ ਬਣ ਕੇ ਟੁੱਟ ਰਹੀ ਹੈ। ਦੇਸ਼ ਦੇ ਕਈ ਹਿੱਸਿਆਂ ’ਚ ਵੱਡੀ ਗਿਣਤੀ ’ਚ ਬੱਚੇ ਇਸ ਦਾ ਸ਼ਿਕਾਰ ਹੋ ਰਹੇ ਹਨ।
ਪੁੱਡੂਚੇਰੀ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਾਏ ਜਾਣ ਤੋਂ ਬਾਅਦ 20 ਬੱਚਿਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਫਿਲਹਾਲ ਸਾਰੇ ਬੱਚੇ ਖਤਰੇ ਤੋਂ ਬਾਹਰ ਹਨ। ਸਿਹਤ ਅਤੇ ਪਰਿਵਾਰ ਭਲਾਈ ਸੇਵਾ ਨਿਰਦੇਸ਼ਕ ਐੱਸ. ਮੋਹਨ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਇਥੋਂ ਦੇ ਕਾਦਿਰਕਾਮਮ ਸਥਿਤ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ ਸਹਿ-ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਕੁਮਾਰ ਨੇ ਦੱਸਿਆ ਕਿ ਬੱਚਿਆਂ ਦੀ ਉਮਰ ਦਾ ਵੇਰਵਾ ਇਕੱਠਾ ਕੀਤਾ ਜਾ ਰਿਹਾ ਹੈ।
ਭਾਰਤ ’ਚ ਰੋਜ਼ਾਨਾ ਕੋਰੋਨਾ ਦੇ 40 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਇਸ ਤੋਂ 15 ਦਿਨ ਪਹਿਲਾਂ ਦੇਸ਼ ’ਚ ਕੋਰੋਨਾ ਦੀ ਰਫ਼ਤਾਰ ਘੱਟ ਹੋ ਗਈ ਸੀ ਪਰ ਹੁਣ ਇਕ ਵਾਰ ਫਿਰ ਕੋਰੋਨਾ ਨੇ ਦੇਸ਼ ਦੇ ਕਈ ਹਿੱਸਿਆਂ ’ਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।
ਇਸ ਦਾ ਮੁੱਖ ਕਾਰਨ ਵਾਇਰਸ ’ਚ ਲਗਾਤਾਰ ਵੇਖਣ ਨੂੰ ਮਿਲ ਰਹੇ ਬਦਲਾਵਾਂ ਨੂੰ ਦੱਸਿਆ ਜਾ ਰਿਹਾ ਹੈ। ਕੋਰੋਨਾ ਵਾਇਰਸ ਲਗਾਤਾਰ ਆਪਣਾ ਰੂਪ ਬਦਲ ਰਿਹਾ ਹੈ। ਪਹਿਲਾਂ ਡੈਲਟਾ ਅਤੇ ਬੀਟਾ, ਇਸ ਤੋਂ ਬਾਅਦ ਅਲਫਾ ਅਤੇ ਹੁਣ ਲੈਂਬਡਾ ਨੇ ਸਿਹਤ ਵਿਗਿਆਨੀਆਂ ਦੀ ਚਿੰਤਾ ਵਧਾ ਦਿੱਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ