BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਡਰਪੋਕਾਂ ਲਈ ਪਾਰਟੀ ’ਚ ਕੋਈ ਥਾਂ ਨਹੀਂ : ਰਾਹੁਲ

July 17, 2021 10:52 AM

ਨਵੀਂ ਦਿੱਲੀ, 16 ਜੁਲਾਈ (ਏਜੰਸੀਆਂ) : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਆਪਣੇ ਪੁਰਾਣੇ ਸਾਥੀ ਤੇ ਭਾਜਪਾ ਵਿੱਚ ਸ਼ਾਮਲ ਕੇਂਦਰੀ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਦੇ ਹਵਾਲੇ ਨਾਲ ਕਿਹਾ ਕਿ ਜਿਹੜੇ ਲੋਕ ਸੱਚਾਈ ਅਤੇ ਭਾਜਪਾ ਦਾ ਟਾਕਰਾ ਕਰਨ ਤੋਂ ਡਰਦੇ ਹਨ, ਉਨ੍ਹਾਂ ਨੂੰ ਪਾਰਟੀ ਛੱਡਣ ਦੀ ਪੂਰੀ ਖੁੱਲ੍ਹ ਹੈ, ਜਦੋਂਕਿ ਕਾਂਗਰਸ ਤੋਂ ਬਾਹਰਲੇ ਨਿਡਰ ਆਗੂਆਂ ਨੂੰ ਪਾਰਟੀ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।
ਸ੍ਰੀ ਗਾਂਧੀ ਇਥੇ ਇੱਕ ਵਰਚੁਅਲ ਈਵੈਂਟ ਦੌਰਾਨ ਪਾਰਟੀ ਦੇ ਸੋਸ਼ਲ ਮੀਡੀਆ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਕਈ ਲੋਕ ਹਨ ਜੋ ਨਿਡਰ ਹਨ ਪਰ ਕਾਂਗਰਸ ਪਾਰਟੀ ਵਿੱਚ ਨਹੀਂ ਹਨ। ਇਹ ਸਾਰੇ ਲੋਕ ਸਾਡੇ ਹਨ। ਇਨ੍ਹਾਂ ਨੂੰ ਆਪਣੇ ਨਾਲ ਜੋੜਿਆ ਜਾਵੇ ਤੇ ਜਿਹੜੇ ਲੋਕ ਪਾਰਟੀ ਵਿੱਚ ਰਹਿ ਕੇ ਡਰੇ ਹੋਏ ਹਨ, ਉਨ੍ਹਾਂ ਨੂੰ ਬਾਹਰ ਕਰਨ ਦੀ ਲੋੜ ਹੈ।’’ ਰਾਹੁਲ ਗਾਂਧੀ ਨੇ ਕਿਹਾ, ‘‘ਇਹ ਆਰਐੱਸਐੱਸ ਦੇ ਲੋਕ ਹਨ ਤੇ ਉਨ੍ਹਾਂ ਨੂੰ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਆਨੰਦ ਲੈਣ ਦਈਏ। ਸਾਨੂੰ ਉਨ੍ਹਾਂ ਦੀ ਲੋੜ ਨਹੀਂ ਹੈ। ਸਾਨੂੰ ਨਿਡਰ ਲੋਕ ਚਾਹੀਦੇ ਹਨ। ਇਹ ਸਾਡੀ ਵਿਚਾਰਧਾਰਾ ਹੈ ਤੇ ਇਹੀ ਮੇਰਾ ਬੁਨਿਆਦੀ ਸੁਨੇਹਾ ਹੈ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ