BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਅਡਾਨੀ ਸੈਲੋਂ ਪਲਾਂਟ ਅੱਗੇ ਕਿਸਾਨਾਂ ਦਾ ਧਰਨਾ 25ਵੇਂ ਦਿਨ ਵੀ ਜਾਰੀ

July 17, 2021 11:59 AM

ਰਾਜ ਥਾਪਰ
ਕੋਟਕਪੂਰਾ/ 16 ਜੁਲਾਈ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਮੂਹ ਕਿਸਾਨ ਜੱਥੇਬੰਦੀਆਂ ਵੱਲੋਂ ਸਥਾਨਕ ਫਰੀਦਕੋਟ ਰੋਡ ’ਤੇ ਸਥਿਤ ਅਡਾਨੀ ਸੈਲੋਂ ਪਲਾਂਟ ਸਾਹਮਣੇ ਲਗਾਇਆ ਗਿਆ ਧਰਨਾ 25ਵੇਂ ਦਿਨ ਵੀ ਜਾਰੀ ਹੈ। ਇਸ ਮੌਕੇ ਕਿਸਾਨ ਆਗੂ ਸੁਖਮੰਦਰ ਸਿੰਘ ਢਿੱਲਵਾਂ ਅਤੇ ਨਿਰਮਲ ਸਿੰਘ ਢਿੱਲਵਾਂ ਨੇ ਕਿਹਾ ਕਿ ਜਿੰਨਾਂ ਚਿਰ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਇਹ ਧਰਨਾ ਜਾਰੀ ਰੱਖਿਆ ਜਾਵੇਗਾ ਅਤੇ ਉਦੋਂ ਤੱਕ ਨਾਂ ਤਾਂ ਅਨਾਜ ਦਾ ਇੱਕ ਵੀ ਦਾਣਾ ਪਲਾਂਟ ਅੰਦਰ ਜਾਣ ਦਿੱਤਾ ਜਾਵੇਗਾ ਅਤੇ ਨਾ ਹੀ ਬਾਹਰ ਆਉਣ ਦਿੱਤਾ ਜਾਵੇਗਾ। ਉਨ੍ਹਾਂ ਪੈਟਰੋਲ-ਡੀਜਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ। ਇਸ ਮੌਕੇ ਸਮੂਹ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪੈਟਰੋਲ-ਡੀਜਲ ਅਤੇ ਗੈਸ ਦੀਆਂ ਕੀਮਤਾਂ ਨਾ ਘਟਾਈਆਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਪਿੰਡ ਢਿੱਲਵਾਂ ਤੋਂ ਰਾਮ ਸਿੰਘ, ਸੁਖਪਾਲ ਸਿੰਘ, ਜਗਰੂਪ ਸਿੰਘ, ਸੁਖਜੀਵਨ ਸਿੰਘ, ਨੈਬ ਸਿੰਘ, ਬੋਹੜ ਸਿੰਘ ਤੇ ਸਿਕੰਦਰ ਸਿੰਘ, ਪਿੰਡ ਫਿੱਡੇ ਕਲਾਂ ਤੋਂ ਮੰਦਰ ਸਿੰਘ, ਰਣਜੀਤ ਸਿੰਘ, ਨਛੱਤਰ ਸਿੰਘ ਤੇ ਸੁਖਮੰਦਰ ਸਿੰਘ ਤੋਂ ਇਲਾਵਾ ਇੰਦਰਜੀਤ ਸਿੰਘ ਨਵਾਂ ਕਿਲਾ ਅਤੇ ਸਰਦੂਲ ਸਿੰਘ ਕਾਸਮ ਭੱਟੀ ਵੀ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ