BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਖੇਡਾਂ

ਪੰਜਾਬ ਨੇ ਮਾਰੀਆਂ ਮੱਲ੍ਹਾਂ - ਹਾਕੀ ਟੀਮ 'ਚ ਪੰਜਾਬ ਦੇ 15 ਖਿਡਾਰੀ ਕਰਨਗੇ ਦੇਸ਼ ਦੀ ਨੁਮਾਇੰਦਗੀ

July 17, 2021 03:19 PM

ਨਵੀਂ ਦਿੱਲੀ, 17 ਜੁਲਾਈ (ਏਜੰਸੀ) : ਓਲੰਪਿਕ ਖੇਡਾਂ 23 ਜੁਲਾਈ 2021 ਤੋਂ 8 ਅਗਸਤ 2021 ਤੱਕ ਜਾਪਾਨ ਦੀ ਰਾਜਧਾਨੀ ਟੋਕਿਓ ਵਿੱਚ ਖੇਡੀਆਂ ਜਾਣਗੀਆਂ। ਇਸ ਵਿੱਚ ਭਾਰਤ ਦੇ 126 ਅਥਲੀਟ ਹਿੱਸਾ ਲੈਣਗੇ। ਭਾਰਤ ਤੋਂ ਟੋਕੀਓ ਓਲੰਪਿਕ ਜਾਣ ਵਾਲੇ ਖਿਡਾਰੀਆਂ 'ਚੋਂ ਪੰਜਾਬ ਦੀ ਦੂਸਰੀ ਸਭ ਤੋਂ ਵੱਡੀ ਟੀਮ ਹੈ। ਪੰਜਾਬ ਦੇ 15 ਖਿਡਾਰੀ ਟੋਕੀਓ ਓਲੰਪਿਕਸ 'ਚ ਦੇਸ਼ ਦੀ ਨੁਮਾਇੰਦਗੀ ਕਰਨਗੇ। ਇਨ੍ਹਾਂ ਖੇਡਾਂ ਵਿੱਚ ਸਭ ਦੀਆਂ ਨਜ਼ਰਾਂ ਭਾਰਤੀ ਹਾਕੀ ਟੀਮ ਉਤੇ ਹਨ। ਖਾਸ ਗੱਲ ਇਹ ਹੈ ਕਿ ਉਲੰਪਿਕ ਵਿੱਚ ਜਾਣ ਵਾਲੀ ਇਸ ਭਾਰਤੀ ਹਾਕੀ ਟੀਮ ਵਿੱਚ ਇਸ ਵਾਰ 16 ਵਿੱਚੋਂ 8 ਖਿਡਾਰੀ ਪੰਜਾਬ ਦੇ ਹੋਣਗੇ। ਪੰਜਾਬ ਦੇ 15 ਖਿਡਾਰੀ ਟੋਕੀਓ ਜਾਣਗੇ। ਟੋਕੀਓ ਉਲੰਪਿਕ ਵਿੱਚ ਜਾਣ ਵਾਲੀ ਇਸ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਜਲੰਧਰ ਦੇ ਮਿੱਠਾਪੁਰ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਨਾਲ ਇਕ ਹੋਰ ਖਿਡਾਰੀ ਮਨਦੀਪ ਸਿੰਘ ਵੀ ਮਿੱਠਾਪੁਰ ਦੇ ਰਹਿਣ ਵਾਲਾ ਹੈ। ਇਸ ਤੋਂ ਇਲਾਵਾ 6 ਖਿਡਾਰੀਆਂ ਵਿੱਚੋਂ ਚਾਰ ਖਿਡਾਰੀ ਜਲੰਧਰ ਦੇ ਸੁਰਜੀਤ ਹਾਕੀ ਅਕੈਡਮੀ ਤੋਂ ਟਰੇਨਿੰਗ ਲੈ ਚੁੱਕੇ ਹਨ ਜਦਕਿ ਬਾਕੀ ਦੋ ਖਿਲਾੜੀਆਂ ਵਿੱਚੋਂ ਇਕ ਗੁਰਜੰਟ ਸਿੰਘ ਅੰਮ੍ਰਿਤਸਰ ਅਤੇ ਰੁਪਿੰਦਰਪਾਲ ਫਰੀਦਕੋਟ ਤੋਂ ਹੈ। ਇਸ ਤੋਂ ਇਲਾਵਾ ਪੰਜਾਬ ਦੇ ਤਿੰਨ ਹੋਰ ਖਿਡਾਰੀ ਹਰਮਨਪ੍ਰੀਤ, ਸ਼ਮਸ਼ੇਰ ਅਤੇ ਦਿਲਪ੍ਰੀਤ ਵੀ ਇਸ ਟੀਮ ਵਿੱਚ ਸ਼ਾਮਲ। ਟੋਕੀਓ ਓਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ 16 ਮੈਂਬਰੀ ਟੀਮ ਵਿੱਚ ਪੰਜਾਬ ਦੀ ਇਕਲੌਤੀ ਖਿਡਾਰਨ ਗੁਰਜੀਤ ਕੌਰ ਤਹਿਸੀਲ ਅਜਨਾਲ਼ਾ ਦੇ ਪਿੰਡ ਮਿਆਦੀਆਂ ਕਲਾਂ ਦੀ ਵੀ ਭਾਰਤੀ ਮਹਿਲਾ ਹਾਕੀ ਟੀਮ ਦੀ ਵੀ ਚੋਣ ਹੋਈ ਹੈ । ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਮਿਆਦੀਆਂ ਕਲਾਂ ਵਿੱਚ 25 ਸਾਲ ਪਹਿਲਾਂ ਇੱਕ ਲੜਕੀ ਗੁਰਜੀਤ ਕੌਰ ਦਾ ਜਨਮ ਕਿਸਾਨ ਸਤਨਾਮ ਸਿੰਘ ਦੇ ਘਰ ਹੋਇਆ ਜੋ ਅੱਜ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੀ ਇਕਲੌਤੀ ਮਹਿਲਾ ਖਿਡਾਰਨ ਹੈ, ਜੋ ਆਪਣਾ ਜੌਹਰ ਦਿਖਾ ਕੇ ਪੰਜਾਬ ਦਾ ਨਾਮ ਰੋਸ਼ਨ ਕਰਨ ਜਾ ਰਹੀ ਹੈ। ਭਾਰਤੀ ਹਾਕੀ ਟੀਮ ਵਿੱਚ ਸਭ ਤੋਂ ਜ਼ਿਆਦਾ ਇਤਿਹਾਸ ਜੇ ਕਿਸੇ ਨੇ ਰਚੇ ਨੇ ਤੇ ਉਹ ਪੰਜਾਬੀ ਹਨ। ਜਿੱਥੇ ਕਦੇ ਇਹ ਸਮਾਂ ਹੁੰਦਾ ਸੀ ਕਿ ਭਾਰਤੀ ਟੀਮ ਵਿੱਚ 6 ਲੋਕ ਸਿਰਫ਼ ਸੰਸਾਰਪੁਰ ਪਿੰਡ ਤੋਂ ਹੀ ਖੇਡਦੇ ਸਨ। ਉਧਰ ਇਸ ਵਾਰ ਫੇਰ ਇਕ ਐਸਾ ਮੌਕਾ ਆਇਆ ਹੈ ਜਦੋਂ ਟੋਕੀਓ ਉਲੰਪਿਕ ਵਿੱਚ  ਜਾਣ ਵਾਲੀ ਭਾਰਤੀ ਹਾਕੀ ਟੀਮ ਦੇ 16 ਖਿਡਾਰੀਆਂ ਵਿੱਚੋਂ 8 ਖਿਡਾਰੀ ਪੰਜਾਬ ਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ