BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਯੂਜੀਸੀ ਨੇ ਜਾਰੀ ਕੀਤਾ ਨਵੇਂ ਸੈਸ਼ਨ ਦਾ ਅਕਾਦਮਿਕ ਕੈਲੰਡਰ, 1 ਅਕਤੂਬਰ ਤੋਂ ਸ਼ੁਰੂ ਹੋਣਗੀਆਂ ਕਲਾਸਾਂ

July 17, 2021 05:08 PM

ਨਵੀਂ ਦਿੱਲੀ, 17 ਜੁਲਾਈ (ਏਜੰਸੀ) : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਕੋਰੋਨਾ ਪ੍ਰੋਟੋਕੋਲ ਦੇ ਬਾਅਦ ਨਵੇਂ ਸੈਸ਼ਨ 2021-22 ਵਿੱਚ ਦਾਖਲੇ ਅਤੇ ਪ੍ਰੀਖਿਆਵਾਂ ਦੇ ਸੰਬੰਧ ਵਿੱਚ ਨਵੇਂ ਦਿਸ਼ਾ ਨਿਰਦੇਸ਼ ਅਤੇ ਅਕਾਦਮਿਕ ਕੈਲੰਡਰ ਜਾਰੀ ਕੀਤੇ ਹਨ। ਨੋਟਿਸ ਅਨੁਸਾਰ ਪਹਿਲੇ ਸਾਲ ਦੀਆਂ ਕਲਾਸਾਂ 1 ਅਕਤੂਬਰ ਤੋਂ ਸ਼ੁਰੂ ਹੋਣਗੀਆਂ। ਕਮਿਸ਼ਨ ਨੇ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਦਾਖਲਾ ਪ੍ਰਕਿਰਿਆ 30 ਸਤੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਹਿਲੇ ਸਮੈਸਟਰ ਦੀਆਂ ਕਲਾਸਾਂ 1 ਅਕਤੂਬਰ ਨੂੰ ਜਾਂ ਇਸ ਤੋਂ ਪਹਿਲਾਂ ਸ਼ੁਰੂ ਹੋਣਗੀਆਂ l ਖਾਲੀ ਸੀਟਾਂ ਨੂੰ ਭਰਨ ਦੀ ਆਖ਼ਰੀ ਤਰੀਕ 31 ਅਕਤੂਬਰ ਹੈ। ਯੂਜੀਸੀ ਨੇ ਕਿਹਾ ਹੈ ਕਿ ਅੰਡਰ-ਗ੍ਰੈਜੂਏਟ ਦੇ ਦੂਜੇ ਅਤੇ ਤੀਜੇ ਸਾਲ ਅਤੇ ਪੋਸਟ-ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਦੇ ਦੂਜੇ ਸਾਲ ਦੀਆਂ ਕਲਾਸਾਂ ਜਿੰਨੀ ਜਲਦੀ ਹੋ ਸਕੇ ਆਨ ਲਾਈਨ ਜਾਂ ਆਫਲਾਈਨ ਢੰਗ ਨਾਲ ਸ਼ੁਰੂ ਹੋਣੀਆਂ ਚਾਹੀਦੀਆਂ ਹਨ। ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਸੈਸ਼ਨ (2020-2021) ਲਈ ਟਰਮੀਨਲ ਸਮੈਸਟਰ ਅਤੇ ਅੰਤਮ ਸਾਲ ਸਮੈਸਟਰ ਦੀਆਂ ਪ੍ਰੀਖਿਆਵਾਂ ਆਨਲਾਈਨ ਜਾਂ ਆਫਲਾਈਨ (ਪੈੱਨ ਪੇਪਰ ਮੋਡ) ਜਾਂ ਮਿਸ਼ਰਤ ਢੰਗ ਵਿੱਚ 31 ਅਗਸਤ, 2021 ਤੱਕ ਕਰਵਾਉਣੀਆਂ ਚਾਹੀਦੀਆਂ ਹਨ। ਪ੍ਰੀਖਿਆਵਾਂ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ