BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਸਿਹਤ

ਕੋਵਿਡ-19 : ਪੀੜਤਾਂ ਦੀ ਗਿਣਤੀ ਮੁੜ 40 ਹਜ਼ਾਰ ਤੋਂ ਪਾਰ

July 19, 2021 11:43 AM

- ਇੱਕ ਦਿਨ ’ਚ ਆਏ 41,157 ਨਵੇਂ ਮਾਮਲੇ, 518 ਹੋਰ ਮੌਤਾਂ

ਏਜੰਸੀਆਂ
ਨਵੀਂ ਦਿੱਲੀ/18 ਜੁਲਾਈ : ਦੇਸ਼ ਅੰਦਰ ਕੋਰੋਨਾ ਵਾਇਰਸ (ਕੋਵਿਡ-19) ਦੇ ਮਾਮਲਿਆਂ ’ਚ ਉਤਰਾਅ-ਚੜ੍ਹਾਅ ਜਾਰੀ ਹੈ। ਐਤਵਾਰ ਨੂੰ ਇਸ ਲਾਗ ਦੇ 41,157 ਨਵੇਂ ਮਾਮਲੇ ਪਾਜ਼ੇਟਿਵ ਆਉਣ ਤੋਂ ਬਾਅਦ ਦੇਸ਼ ’ਚ ਹੁਣ ਤੱਕ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 3,11,06,065 ਹੋ ਗਈ, ਜਦੋਂ ਕਿ 518 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 4,13,609 ’ਤੇ ਪਹੁੰਚ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 4,22,660 ਹੋ ਗਈ, ਜਦੋਂ ਕਿ ਇਸ ਲਾਗ ਦੇ ਕੁੱਲ ਮਾਮਲਿਆਂ ਦਾ 1.36 ਫੀਸਦੀ ਹੈ। ਕੋਰੋਨਾ ਤੋਂ ਠੀਕ ਹੋ ਚੱੁਕੇ ਲੋਕਾਂ ਦੀ ਰਾਸ਼ਟਰੀ ਦਰ 97.31 ਫੀਸਦੀ ਹੈ। ਪਿਛਲੇ 24 ਘੰਟਿਆਂ ’ਚ 1,365 ਮਰੀਜ਼ ਇਸ ਲਾਗ ਤੋਂ ਠੀਕ ਵੀ ਹੋਏ ਹਨ। ਸ਼ਨੀਵਾਰ ਨੂੰ ਕੋਰੋਨਾ ਲਈ 19,36,709 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਹੁਣ ਇਸ ਮਹਾਮਾਰੀ ਦਾ ਪਤਾ ਲਗਾਉਣ ਲਈ ਕੀਤੇ ਗਏ ਨਮੂਨਿਆਂ ਦੀ ਜਾਂਚ ਦੀ ਗਿਣਤੀ 44,39,58,663 ਹੋ ਗਈ ਹੈ।
ਅੰਕੜਿਆਂ ਅਨੁਸਾਰ, ਇਸ ਬੀਮਾਰੀ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3,02,69,796 ਹੋ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ਹੈ। ਦੇਸ਼ਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹਾਲੇ ਤੱਕ ਟੀਕੇ ਦੀਆਂ ਕੁੱਲ 40.49 ਕਰੋੜ ਖੁਰਾਕਾਂ ਦਿੱਤੀਆਂ ਜਾ ਚੱੁਕੀਆਂ ਹਨ। ਦੇਸ਼ ’ਚ ਪਿਛਲੇ ਸਾਲ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਉੱਥੇ ਹੀ ਇਸ ਵਿਸ਼ਾਣੂ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਦੇ ਪਾਰ ਹੋ ਗਏ। ਦੇਸ਼ ’ਚ 19 ਦਸੰਬਰ ਨੂੰ ਇਹ ਮਾਮਲੇ ਇਕ ਕਰੋੜ ਦੇ ਪਾਰ, 4 ਮਈ ਨੂੰ 2 ਕਰੋੜ ਦੇ ਪਾਰ ਅਤੇ 23 ਜੂਨ ਨੂੰ 3 ਕਰੋੜ ਦੇ ਪਾਰ ਚੱਲੇ ਗਏ ਸਨ।  

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ