BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ

July 19, 2021 11:49 AM

ਏਜੰਸੀਆਂ
ਨਵੀਂ ਦਿੱਲੀ/18 ਜੁਲਾਈ : ਕਾਂਗਰਸ ਹਾਈ ਕਮਾਨ ਨੇ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਕਾਂਗਰਸ ਹਾਈ ਕਮਾਨ ਨੇ ਇਸ ਦੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਹਨ। ਜਿਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਸਿੰਘ ਨਾਗਰਾ ਦੇ ਨਾਂ ਸ਼ਾਮਲ ਹਨ। ਕਾਂਗਰਸ ਹਾਈ ਕਮਾਨ ਵੱਲੋਂ ਇਸ ਦਾ ਰਸਮੀ ਤੌਰ ’ਤੇ ਐਲਾਨ ਕਰ ਦਿੱਤਾ ਗਿਆ ਹੈ। ਅੱਜ ਸਾਰਾ ਦਿਨ ਜਿੱਥੇ ਅਟਕਲਾਂ ਦਾ ਬਾਜ਼ਾਰ ਗਰਮ ਰਿਹਾ ਤੇ ਅਖੀਰ ਰਾਤ ਨੂੰ ਹਾਈ ਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪ੍ਰਦੇਸ਼ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਖੇਮੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਤੋਂ ਪਹਿਲਾਂ ਅੱਜ ਨਵਜੋਤ ਸਿੱਧੂ ਨੇ ਖੰਨਾ ਵਿਖੇ ਵਿਧਾਇਗ ਗੁਰਪ੍ਰੀਤ ਸਿੰਘ ਕੋਟਲੀ ਅਤੇ ਲਖਵੀਰ ਸਿੰਘ ਲੱਖਾ ਨਾਲ ਵੀ ਮੁਲਾਕਾਤ ਕੀਤੀ। ਦੂਜੇ ਪਾਸੇ ਪ੍ਰਤਾਵ ਸਿੰਘ ਬਾਜਵਾ ਨੇ ਦਿੱਲੀ ਵਿਖੇ ਆਪਣੀ ਰਿਹਾਇਸ਼ ’ਤੇ ਪਾਰਟੀ ਸਾਂਸਦਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਇੱਕ ਮਤਾ ਪਾਸ ਕਰਕੇ ਹਾਈ ਕਮਾਨ ਨੂੰ ਭੇਜਿਆ ਗਿਆ, ਜਿਸ ਵਿੱਚ ਨਵਜੋਤ ਸਿੱਧੂ ਦੀ ਪ੍ਰਧਾਨਗੀ ਨੂੰ ਨਾਕਬੂਲ ਕੀਤਾ ਗਿਆ, ਪਰ ਹਾਈ ਕਮਾਨ ਨੇ ਇਸ ਸਭ ਨੂੰ ਦਰਕਿਨਾਰ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ।
ਕਾਰਜਕਾਰੀ ਪ੍ਰਧਾਨ ਬਣਾਏ ਗਏ ਪਵਨ ਗੋਇਲ ਪਲੈਨਿੰਗ ਬੋਰਡ ਫਰੀਦਕੋਟ ਦੇ ਚੇਅਰਮੈਨ ਹਨ ਤੇ ਪੁਰਾਣੇ ਕਾਂਗਰਸੀ ਹਨ। ਡੈਨੀ ਵਿਧਾਇਕ ਤੇ ਦਲਿਤ ਆਗੂ ਹਨ।
ਦੱਸਣਾ ਬਣਦਾ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਵਿਧਾਇਕਾਂ ਤੇ ਆਗੂਆਂ ਨਾਲ ਮੁਲਾਕਾਤ ਕਰਦੇ ਰਹੇ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਲਈ ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਖ਼ੁਦ ਕਮਾਨ ਸੰਭਾਲ ਲਈ ਸੀ। ਸੋਨੀਆ ਗਾਂਧੀ ਨੇ ਕਾਂਗਰਸ ਦੇ ਸੰਸਦ ਨੇਤਾਵਾਂ ਨੂੰ ਫੋਨ ਕੀਤਾ ਸੀ। ਇਸ ਤੋਂ ਬਾਅਦ ਸਿੱਧੂ ਦਾ ਵਿਰੋਧ ਕਰ ਰਹੇ ਨੇਤਾਵਾਂ ਦੇ ਸੁਰ ਨਰਮ ਪੈ ਗਏ ਸਨ।
ਉਧਰ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਨੇ ਸੋਮਵਾਰ ਨੂੰ ਬੈਠਕ ਬੁੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ’ਚ ਸਿੱਧੂ ਦੀ ਨਿਯੁਕਤੀ ਦਾ ਸਵਾਗਤ ਕੀਤਾ ਜਾਵੇਗਾ।
ਦੂਜੇ ਪਾਸੇ ਸਿੱਧੂ ਵੱਲੋਂ ਕਾਂਗਰਸੀ ਨੇਤਾਵਾਂ ਨਾਲ ਮੁਲਾਕਾਤਾਂ ਦਾ ਦੌਰ ਐਤਵਾਰ ਜਾਰੀ ਰਿਹਾ ਤੇ ਉਹ ਵਿਧਾਇਕਾਂ ਨੂੰ ਮਿਲਦੇ ਰਹੇ। ਉਧਰ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ਕੀਤੀ, ਇਸ ਬੈਠਕ ਬਾਰੇ ਸ਼ਨੀਵਾਰ ਨੂੰ ਹੀ ਤੈਅ ਹੋ ਗਿਆ ਸੀ, ਜਦੋਂ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਬੈਠਕ ਵਿੱਚ ਸਾਂਸਦ ਪ੍ਰਨੀਤ ਕੌਰ, ਮਨੀਸ਼ ਤਿਵਾੜੀ, ਚੌਧਰੀ ਸੰਤੋਖ ਸਿੰਘ, ਗੁਰਜੀਤ ਔਜਲਾ, ਜਸਬੀਰ ਡਿੰਪਾ, ਰਵਨੀਤ ਸਿੰਘ ਬਿੱਟੂ, ਮੁਹੰਮਦ ਸਦੀਕ ਅਤੇ ਸ਼ਮਸ਼ੇਰ ਸਿੰਘ ਦੂਲੋ ਮੌਜੂਦ ਸਨ।
ਉਧਰ ਸੋਨੀਆ ਗਾਂਧੀ ਦੀ ਸ਼ਮੂਲੀਅਤ ਤੋਂ ਬਾਅਦ ਸੁਨੀਲ ਜਾਖੜ ਨੇ ਸਾਰੇ ਵਿਧਾਇਕਾਂ ਦੀ ਬੈਠਕ ਬੁਲਾਈ। ਇਸੇ ਸੰਦਰਭ ਵਿੱਚ ਯੂਥ ਕਾਂਗਰਸ ਦੀ ਵੀ ਬੈਠਕ ਹੋਣੀ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਨੂੰ ਲੈ ਕੇ ਨਵੋਜਤ ਸਿੰਘ ਸਿੱਧੂ ਕਾਫੀ ਉਡੀਕ ’ਚ ਸਨ। ਹਾਲਾਂਕਿ ਸਿੱਧੂ ਵੱਲੋਂ ਇਸ ਸਬੰਧੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਦੀ ਸਿਲਸਿਲਾ ਵੀ ਜਾਰੀ ਰੱਖਿਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ