BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਐਡਵੋਕੇਟ ਬਲਦੇਵ ਸਿੰਘ ਬੀਹਲਾ ਵੱਲੋਂ ਪਿੰਡਾਂ ’ਚ ਮੀਟਿੰਗਾਂ

July 19, 2021 12:11 PM

- ‘ਬਸਪਾ 20 ਨੂੰ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗੀ’

ਜਗਸੀਰ ਸਿੰਘ ਸਹਿਜੜਾ
ਮਹਿਲ ਕਲਾਂ/18 ਜੁਲਾਈ : ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਅਨਮੋਲ ਗਗਨ ਮਾਨ ਵੱਲੋਂ ਸਵਿੰਧਾਨ ਨੂੰ ਘਟੀਆਂ ਤੇ ਨਿਕੰਮਾ ਕਹਿਣ ਤੋਂ ਬਾਅਦ ਨਾ ਤਾਂ ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਖਿਲਾਫ ਕੋਈ ਕਾਰਵਾਈ ਤੇ ਨਾ ਹੀ ਆਪ ਦੀ ਸੀਨੀਅਰ ਲੀਡਰਸਿਪ ਵੱਲੋਂ ਮੁਆਫੀ ਮੰਗੀ ਗਈ ਹੈ। ਜਿਸ ਕਰਕੇ 20 ਜੁਲਾਈ ਨੂੰ ਬਸਪਾ ਵੱਲੋਂ ਸੰਸਦ ਮੈਬਰ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਜਿਸ ਸਬੰਧੀ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆ ਹਨ। ਉਕਤ ਸਬਦਾਂ ਦਾ ਪ੍ਰਗਟਾਵਾਂ ਬਸਪਾ ਆਗੂ ਐਡਵੋਕੇਟ ਬਲਦੇਵ ਸਿੰਘ ਬੀਹਲਾ ਨੇ ਪਿੰਡ ਸਹਿਜੜਾ ਵਿਖੇ ਬਸਪਾ ਆਗੂਆਂ ਦੀ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਵੱਲੋਂ ਸਖਤ ਮਿਹਨਤ ਨਾਲ ਤਿਆਰ ਕੀਤੇ ਸਵਿੰਧਾਨ ਸਦਕਾਂ ਹੀ ਔਰਤਾਂ ਨੂੰ ਮਰਦਾਂ ਵਾਂਗ ਅਧਿਕਾਰਾਂ ਦਿੱਤੇ ਹੋਏ ਹਨ ।
ਅਨਮੋਲ ਗਗਨ ਮਾਨ ਵੀ ਸਵਿੰਧਾਨ ਦੇ ਇਨ੍ਹਾਂ ਅਧਿਕਾਰਾਂ ਸਦਕਾਂ ਹੀ ਸੁੱਖ ਸਹੂਲਤਾਂ ਮਾਣ ਰਹੀ ਹੈ। ਆਪ ਵੱਲੋਂ ਸਵਿੰਧਾਨ ਪ੍ਰਤੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਤੋਂ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸੋਚ ਸਵਿੰਧਾਨਿਕ ਦੀ ਬਜਾਏ ਤਾਨਾਸਾਹੀ ਹੈ। ਬੀਹਲਾ ਨੇ ਕਿਹਾ ਕਿ ਅਨਮੋਲ ਗਗਨ ਮਾਨ ਵੱਲੋਂ ਭਾਰਤੀ ਸਵਿੰਧਾਨ ਦਾ ਅਪਮਾਨ ਨਹੀਂ ਬਲਕਿ ਸਮੁੱਚੇ ਦਲਿਤ ਸਮਾਜ ਦਾ ਅਪਮਾਨ ਕੀਤਾ ਹੈ,ਜਿਸ ਕਰਕੇ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਵੱਡੀ ਸੱਟ ਵੱਜੀ ਹੈ। ਮਾਫੀ ਮੰਗਣ ਦੀ ਬਜਾਏ ਆਮ ਆਦਮੀ ਪਾਰਟੀ ਅਨਮੋਲ ਗਗਨ ਮਾਨ ਦਾ ਪੱਖ ਪੂਰ ਰਹੀ ਹੈ। ਜਿਸ ਦੇ ਰੋਸ ਵਜੋਂ 20 ਜੁਲਾਈ ਨੂੰ ਬਸਪਾ ਆਗੂਆਂ ਵੱਲੋਂ ਸੰਸਦ ਮੈਂਬਰ ਭਗਵੰਤ ਮਾਨ ਦੀ ਰਿਹਾਇਸ ਦਾ ਘਿਰਾਓ ਕੀਤਾ ਜਾਵੇਗਾ। ਭਗਵੰਤ ਮਾਨ ਦੀ ਰਿਹਾਇਸ ਦੇ ਘਿਰਾਓ ਲਈ ਮਹਿਲ ਕਲਾਂ ਤੋਂ ਵੱਡੇ ਕਾਫਲਾਂ ਰਵਾਨਾ ਹੋਵੇਗਾ। ਇਸ ਮੌਕੇ ਗੁਰਮੇਲ ਕੌਰ, ਪਰਦੀਪ ਸਿੰਘ, ਬਿੰਦਰ ਸਿੰਘ, ਗੁਰਜੀਤ ਸਿੰਘ, ਰਾਜਵਿੰਦਰ ਸਿੰਘ, ਪਾਲਾ ਸਿੰਘ, ਬਿੱਟੂ ਸਿੰਘ, ਗੁਰਚਰਨ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਨਿਰਮਲ ਸਿੰਘ, ਰਣਜੀਤ ਕੌਰ, ਪਰਮਜੀਤ ਕੌਰ ਤੇ ਬਲਜਿੰਦਰ ਕੌਰ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ