BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਵਿਰੋਧੀ ਪਾਰਟੀਆਂ ਦੇ ਸਮੂਹ ਸਾਂਸਦ ਰਾਜ ਸਭਾ ਤੇ ਲੋਕ ਸਭਾ ’ਚ ਜ਼ੋਰ-ਸ਼ੋਰ ਨਾਲ ਉਠਾਉਣ ਕਿਸਾਨੀ ਮੁੱਦੇ : ਕਾਮਰੇਡ ਸੇਖੋਂ

July 19, 2021 01:05 PM

- ਬਲਦੇਵ ਸਿੰਘ ਪਮਾਲ ਸਰਬਸਮੰਤੀ ਨਾਲ ਤਹਿਸੀਲ ਸਕੱਤਰ ਚੁਣੇ

ਸਤਿਨਾਮ ਬੜੈਚ
ਮੁੱਲਾਂਪੁਰ ਦਾਖਾ, 18 ਜੁਲਾਈ : ਸੀਪੀਆਈ (ਐੱਮ) ਤਹਿਸੀਲ ਲੁਧਿਆਣਾ ਪੱਛਮੀ ਕਮੇਟੀ ਦਾ ਡੈਲੀਗੇਟ ਇਜਲਾਸ ਪਿੰਡ ਦਾਖਾ ਵਿਖੇ ਤਿੰਨ ਮੈਂਬਰੀ ਪ੍ਰਧਾਨਗੀ ਮੰਡਲ ਮੋਹਣ ਸਿੰਘ ਮੁੱਲਾਂਪੁਰ, ਭਜਨ ਸਿੰਘ ਦਾਖਾ ਅਤੇ ਮੈਨੇਜਰ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ। ਜਿਸ ਦਾ ਉਦਘਾਟਨ ਸੀਪੀਆਈ (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕੀਤਾ ਅਤੇ ਝੰਡਾ ਚੜ੍ਹਾਉਣ ਦੀ ਰਸਮ ਜ਼ਿਲ੍ਹਾ ਕਮੇਟੀ ਮੈਂਬਰ ਦਰਸ਼ਨ ਸਿੰਘ ਖਹਿਰਾ ਨੇ ਨਿਭਾਈ।
ਇਸ ਮੌਕੇ ਕਾਮਰੇਡ ਸੇਖੋਂ ਨੇ ਜਿੱਥੇ ਆਪਣੀ ਪਾਰਟੀ ਦੀਆਂ ਕਿਸਾਨ ਹਿਤੈਸ਼ੀ ਨੀਤੀਆਂ ਦੀ ਸ਼ਲਾਘਾ ਕੀਤੀ, ਉੱਥੇ ਉਨ੍ਹਾਂ ਭਾਜਪਾ ਵਿਰੋਧੀ ਪਾਰਟੀਆਂ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕਰਦਿਆਂ ਕਿ ਉਹ ਮਾਨਸੂਨ ਇਜਲਾਸ ਦੌਰਾਨ ਦੇਸ਼ ਦੀਆਂ ਦੋਵੇਂ ਵੱਡੀਆਂ ਸਭਾਵਾਂ ਅੰਦਰ ਕਿਸਾਨੀ ਦੇ ਮੁੱਦੇ ਨੂੰ ਗਰਮਜੋਸ਼ੀ ਨਾਲ ਉਠਾਉਣ ਤਾਂ ਜੋ ਦੇਸ਼ ਦੀ ਅੰਨ੍ਹੀ-ਬੋਲ਼ੀ ਸਰਕਾਰ ’ਤੇ ਤਿੰਨੋਂ ਨਵੇਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਬਾਅ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਹੈਰਾਨਗੀ ਦੀ ਗੱਲ ਹੈ ਕਿ ਦੇਸ਼ ਦੇ ਕਿਸਾਨ 7 ਮਹੀਨਿਆਂ ਤੋਂ ਵਧ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਢੀਠਤਾ ਅਤੇ ਬੇਸ਼ਰਮੀ ਨਾਲ ਇਸ ਮਸਲੇ ਦਾ ਕੋਈ ਹੱਲ ਕੱਢਣ ਲਈ ਕਿਸਾਨਾਂ ਨਾਲ ਲੰਮੇ ਸਮੇਂ ਤੋਂ ਕੋਈ ਗੱਲਬਾਤ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣਾ ਇਹ ਭਰਮ ਮਨ ’ਚੋਂ ਕੱਢ ਦੇਣਾ ਚਾਹੀਦਾ ਹੈ ਕਿ ਕਿਸਾਨੀ ਅੰਦੋਲਨ ਨੂੰ ਲੰਮਕਾ ਕੇ ਉਹ ਇਸ ਨੂੰ ਖ਼ਤਮ ਕਰ ਦੇਵੇਗੀ। ਕਾਮਰੇਡ ਸੇਖੋਂ ਨੇ ਕਿਹਾ ਕਿ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਤੇ ਕਿਸਾਨੀ ਅੰਦੋਲਨ ਸਫ਼ਲਤਾ ਨਾਲ ਪੂਰੇ ਦੇਸ਼ ’ਚ ਫੈਲ ਰਿਹਾ ਹੈ। ਉਨ੍ਹਾਂ ਪੰਜਾਬ ਦੀ ਕੈਪਟਨ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ।
ਇਸ ਮੌਕੇ ਸਰਬਸਮੰਤੀ ਨਾਲ ਬਲਦੇਵ ਸਿੰਘ ਪਮਾਲ ਨੂੰ ਤਹਿਸੀਲ ਸਕੱਤਰ ਨਿਯੁਕਤ ਕੀਤਾ ਗਿਆ। ਇਜਲਾਸ ਦੌਰਾਨ ਕਿਸਾਨ ਆਗੂ ਸਤਿਨਾਮ ਸਿੰਘ ਬੜੈਚ, ਸੀਪੀਆਈ (ਐਮ) ਜ਼ਿਲ੍ਹਾ ਲੁਧਿਆਣਾ ਦੇ ਕਾਰਜਕਾਰੀ ਸਕੱਤਰ ਬਲਜੀਤ ਸਿੰਘ ਸ਼ਾਹੀ, ਬਲਦੇਵ ਸਿੰਘ ਲਤਾਲਾ ਅਤੇ ਕ੍ਰਿਪਾਲ ਸਿੰਘ ਪਮਾਲੀ ਆਦਿ ਡੈਲੀਗੇਟਾਂ ਨੇ ਵੀ ਸੰਬੋਧਨ ਕੀਤਾ।
ਇਸ ਦੌਰਾਨ ਕਰਤਾਰ ਸਿੰਘ ਖਹਿਰਾ ਬੇਟ, ਸਾਧੂ ਸਿੰਘ ਬੜੈਚ, ਭੁਪਿੰਦਰ ਸਿੰਘ ਬੜੈਚ, ਪਲਵਿੰਦਰ ਸਿੰਘ ਰਾਜੀ, ਸਰਬਜੀਤ ਸਿੰਘ ਕੈਲਪੁਰ, ਮੁਕੇਸ਼ ਬਾਂਸਲ, ਹਰਭਜਨ ਸਿੰਘ ਪਮਾਲੀ, ਸਰਬਜੀਤ ਕੌਰ ਹਸਨਪੁਰ, ਤੇਜਾ ਸਿੰਘ ਬੜੈਚ, ਰਜਿੰਦਰ ਸਿੰਘ ਲਤਾਲਾ, ਹਰਪ੍ਰੀਤ ਸਿੰਘ ਲਤਾਲਾ, ਜਗਦੇਵ ਸਿੰਘ ਜੱਗੀ, ਬੁੱਧ ਸਿੰਘ ਇਆਲੀ ਅਤੇ ਜਸਵੰਤ ਸਿੰਘ ਪੁੜੈਣ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ