BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਪਾਰਟੀ ਦੀ ਮਜ਼ਬੂਤੀ ਲਈ ਸਭ ਨਾਲ ਮਿਲ ਕੇ ਕੰਮ ਕਰਾਂਗਾ : ਸਿੱਧੂ

July 20, 2021 11:04 AM

ਦਸਨਸ
ਚੰਡੀਗੜ੍ਹ/19 ਜੁਲਾਈ : ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਸੋਮਵਾਰ ਨੂੰ ਕਿਹਾ ਕਿ ਉਹ ਸੂਬੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਜ਼ਿਆਦਾ ਕੰਮ ਕਰਨਗੇ।
ਦੱਸਣਾ ਬਣਦਾ ਹੈ ਕਿ ਸ੍ਰ. ਸਿੱਧੂ ਨੇ ਸੁਨੀਲ ਜਾਖੜ ਦੀ ਥਾਂ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਦੇ ਬਾਵਜੂਦ ਸਿੱਧੂ ਨੂੰ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਿੱਧੂ ਨੇ ਟਵੀਟ ਕੀਤਾ, ‘‘ਅੱਜ ਤੋਂ ਸਾਨੂੰ ਸਾਰਿਆਂ ਨੂੰ ਇਕ ਹੀ ਸੁਫ਼ਨੇ ਲਈ ਅੱਗੇ ਵਧ ਕੇ ਕੰਮ ਕਰਨਾ ਅਤੇ ਪੰਜਾਬ ਵਿਚ ਕਾਂਗਰਸ ਦੇ ਜੇਤੂ ਕਿਲ੍ਹੇ ਨੂੰ ਮਜ਼ਬੂਤ ਕਰਨਾ ਹੈ।’’
ਉਨ੍ਹਾਂ ਇਕ ਹੋਰ ਟਵੀਟ ਵਿਚ ਕਿਹਾ ਕਿ ‘ਜਿੱਤੇਗਾ ਪੰਜਾਬ ਮਿਸ਼ਨ’ ਨੂੰ ਪੂਰਾ ਕਰਨ ਲਈ ਉਹ ਪੰਜਾਬ ਵਿਚ ਕਾਂਗਰਸ ਪਰਿਵਾਰ ਦੇ ਹਰੇਕ ਮੈਂਬਰ ਦੇ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਦਾ ਉਦੇਸ਼ ਕਾਂਗਰਸ ਹਾਈਕਮਾਨ ਦੇ 18 ਸੂਤਰੀ ਏਜੰਡੇ ਤੇ ਪੰਜਾਬ ਮਾਡਲ ਰਾਹੀਂ ਲੋਕਾਂ ਦੀ ਸ਼ਕਤੀ ਨੂੰ ਉਨ੍ਹਾਂ ਨੂੰ ਵਾਪਸ ਮੋੜਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਫ਼ਰ ਅਜੇ ਸ਼ੁਰੂ ਹੋਇਆ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਟਵਿਟਰ ਉੱਤੇ ਆਪਣੇ ਪਿਤਾ ਤੇ ਸਾਬਕਾ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਸਿਰਫ ਕੁਝ ਲੋਕਾਂ ਵਿਚਾਲੇ ਨਹੀਂ, ਸਗੋਂ ਸਾਰਿਆਂ ਦੇ ਨਾਲ ਖੁਸ਼ਹਾਲੀ, ਵਿਸ਼ੇਸ਼ ਅਧਿਕਾਰ ਤੇ ਸੁਤੰਤਰਤਾ ਸਾਂਝੀ ਕਰਨ ਲਈ ਉਨ੍ਹਾਂ ਦੇ ਪਿਤਾ ਜੋ ਕਿ ਕਾਂਗਰਸ ਦੇ ਇਕ ਵਰਕਰ ਸਨ, ਨੇ ਇਕ ਸ਼ਾਹੀ ਜ਼ਿੰਦਗੀ ਛੱਡ ਕੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਭਗਤੀ ਕੰਮਾਂ ਲਈ ਮੌਤ ਦੀ ਸਜ਼ਾ ਦਿੱਤੀ ਗਈ ਸੀ, ਕਿੰਗ ਐਮਨੈਸਟੀ ਤੋਂ ਰਾਹਤ ਮਿਲੀ ਅਤੇ ਉਹ ਡੀਸੀਸੀ ਦੇ ਪ੍ਰਧਾਨ, ਵਿਧਾਇਕ, ਐਮਐਲਸੀ ਤੇ ਐਡਵੋਕੇਟ ਜਨਰਲ ਬਣੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ