BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਕੇਂਦਰ ਸਰਕਾਰ ਨੇ ਪੈਗਾਸਸ ਜਾਸੂਸੀ ਰਾਹੀਂ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ : ਕੈਪਟਨ

July 20, 2021 11:08 AM

- ਸੁਪਰੀਮ ਕੋਰਟ ਨੂੰ ਆਪਣੇ ਪੱਧਰ ’ਤੇ ਨੋਟਿਸ ਲੈਣ ਅਤੇ ਭਾਰਤ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਰ ’ਤੇ ਕਾਰਵਾਈ ਕਰਨ ਦੀ ਕੀਤੀ ਅਪੀਲ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/19 ਜੁਲਾਈ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਟੀ ਦੇ ਰਾਜਸੀ ਆਗੂਆਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਥਾਰਟੀਆਂ ਅਤੇ ਹੋਰਨਾਂ ਵਿਅਕਤੀਆਂ ਦੇ ਨਿੱਜੀ ਫੋਨਾਂ ਦੀ ਹੈਕਿੰਗ ਦੀ ਸੋਮਵਾਰ ਨੂੰ ਆਲੋਚਨਾ ਕਰਦਿਆਂ ਕਿਹਾ ਕਿ ਇਹ ਨਾ ਸਿਰਫ ਵਿਅਕਤੀਗਤ ਨਿੱਜਤਾ ਉਤੇ ਸ਼ਰਮਨਾਕ ਹਮਲਾ ਹੈ, ਸਗੋਂ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੌਮੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਸੰਸਦ ਦੇ ਅੰਦਰ ਅਤੇ ਬਾਹਰ ਪੈਗਾਸਸ ਜਸੂਸੀ ਦਾ ਮਾਮਲਾ ਭਖਿਆ ਹੋਇਆ ਹੈ, ਇਹ ਕੇਂਦਰ ਸਰਕਾਰ ਵੱਲੋਂ ਭਾਰਤ ਦੀ ਲੋਕਤੰਤਰਿਕ ਸ਼ਾਸਨ ਪ੍ਰਣਾਲੀ ਉਤੇ ਹੈਰਾਨ ਕਰ ਦੇਣ ਵਾਲਾ ਹਮਲਾ ਹੈ, ਜਿਸ ਨੇ ਇਸ ਘਿਨਾਉਣੀ ਕਾਰਵਾਈ ਰਾਹੀਂ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ ਹੈ।
ਕੈਪਟਨ ਨੇ ਕਿਹਾ ਕਿ ਅਜਿਹੀ ਮੁਖ਼ਬਰੀ ਜੋ ਇਜ਼ਰਾਈਲੀ ਕੰਪਨੀ ਵੱਲੋਂ ਕੇਂਦਰ ਸਰਕਾਰ ਦੀ ਹਰੀ ਝੰਡੀ ਬਿਨਾਂ ਨਹੀਂ ਕੀਤੀ ਜਾ ਸਕਦੀ, ਕੌਮਾਂਤਰੀ ਏਜੰਸੀਆਂ, ਸਰਕਾਰਾਂ ਤੇ ਸੰਗਠਨਾਂ ਦੇ ਹੱਥ ਵਿੱਚ ਸੰਵੇਨਸ਼ੀਲ ਜਾਣਕਾਰੀ ਦੇ ਦਿੱਤੀ ਹੈ ਜਿਸ ਦੀ ਭਾਰਤ ਖਿਲਾਫ਼ ਦੁਰਵਰਤੋਂ ਹੋ ਸਕਦੀ ਹੈ। ਉਨ੍ਹਾਂ ਕਿਹਾ, ‘‘ਇਹ ਸਿਰਫ ਵਿਅਕਤੀਗਤ ਆਜ਼ਾਦੀ ਉਤੇ ਹਮਲਾ ਹੀ ਨਹੀਂ, ਸਗੋਂ ਸਾਡੇ ਮੁਲਕ ਦੀ ਸੁਰੱਖਿਆ ਉਤੇ ਵੀ ਹਮਲਾ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦਾ ਖੁਦ-ਬ-ਖੁਦ ਨੋਟਿਸ ਲੈਣ ਅਤੇ ਐਨਡੀਏ ਸਰਕਾਰ ਦੇ ਖਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।’’
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਤੋਂ ਬਚ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਬੱਜਰ ਪਾਪ ਹੈ ਅਤੇ ਇਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਹੋਵੇਗੀ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਕਿਸੇ ਨੂੰ ਆਪਣੇ ਲੋਕਾਂ ਦੀ ਜ਼ਿੰਦਗੀਆਂ ਵਿਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ, ਜਿਵੇਂ ਕਿ ਇਸ ਸਰਕਾਰ ਨੇ ਕੀਤਾ ਹੈ, ਲੋਕਾਂ ਨੂੰ ਆਪਣੀ ਜੀਵਨ ਆਜ਼ਾਦੀ ਨਾਲ ਜਿਉਣ ਦਿਓ।
ਮੁੱਖ ਮੰਤਰੀ ਨੇ ਇਸ ਘਟਨਾਕ੍ਰਮ ਨੂੰ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਸਾਰੀਆਂ ਜਮਹੂਰੀ ਸੰਸਥਾਵਾਂ ਨੂੰ ਢਾਹ ਲਾਉਣ ਅਤੇ ਵਿਰੋਧੀਆਂ ਦੀ ਆਵਾਜ਼ ਦਬਾਉਣ ਵਾਲਾ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਨਿੰਦਣਯੋਗ ਕਾਰਵਾਈ ਲਈ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਇਸ ਨੇ ਭਾਰਤ ਦੇ ਜਮਹੂਰੀ ਇਤਿਹਾਸ ਵਿਚ ਨਵਾਂ ਨੀਵਾਂ ਪੱਧਰ ਤੈਅ ਕਰ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਇਸ ਤੋਂ ਪਹਿਲਾਂ ਵਿਸ਼ਵ ਦੇ ਕਿਸੇ ਵੀ ਹਿੱਸੇ ਵਿਚ ਕਿਸੇ ਸਰਕਾਰ ਨੇ ਆਪਣੀਆਂ ਸੰਸਥਾਵਾਂ ਅਤੇ ਲੋਕਾਂ ਦੀ ਸੁਰੱਖਿਆ ਤੇ ਹਿਫਾਜ਼ਤ ਨੂੰ ਇਸ ਢੰਗ ਨਾਲ ਦਾਅ ਉਤੇ ਨਹੀਂ ਲਾਇਆ ਸੀ।’’ ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਆਲਮੀ ਸਾਜ਼ਿਸ਼ ਰਚੀ ਗਈ ਜਿਸ ਵਿਚ ਐਨਡੀਏ ਸਰਕਾਰ ਸਪੱਸ਼ਟ ਤੌਰ ਉਤੇ ਹਿੱਸਾ ਬਣੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ