BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਆਈਸੀਐਮਆਰ ਦਾ ਚੌਥਾ ਕੌਮੀ ਸੀਰੋ ਸਰਵੇਖਣ, ਦੋ ਤਿਹਾਈ ਭਾਰਤੀ ਆ ਚੁੱਕੇ ਕੋਵਿਡ-19 ਦੀ ਲਪੇਟ ’ਚ

July 21, 2021 11:06 AM

- ਹੋਰ 40 ਕਰੋੜ ਲੋਕਾਂ ਨੂੰ ਲਾਗ ਦਾ ਖ਼ਤਰਾ
- 21 ਰਾਜਾਂ ਦੇ 70 ਜ਼ਿਲ੍ਹਿਆਂ ’ਚ ਕੀਤਾ ਗਿਆ ਸਰਵੇਖਣ

ਏਜੰਸੀਆਂ
ਨਵੀਂ ਦਿੱਲੀ/20 ਜੁਲਾਈ : ਦੇਸ਼ ਵਿੱਚ 6 ਸਾਲ ਤੋਂ ਉਪਰ ਦੀ ਉਮਰ ਵਾਲੀ ਦੇਸ਼ ਦੀ ਦੋ ਤਿਹਾਈ ਆਬਾਦੀ ਕੋਵਿਡ-19 ਦੀ ਲਪੇਟ ਵਿੱਚ ਆ ਚੁੱਕੀ ਹੈ, ਜਦਕਿ 40 ਕਰੋੜ ਲੋਕਾਂ ਨੂੰ ਹਾਲੇ ਵੀ ਇਸ ਲਾਗ ਦਾ ਖ਼ਤਰਾ ਹੈ।
ਭਾਰਤੀ ਮੈਡੀਕਲ ਖੋਜ ਕੌਂਸਲ (ਆਈਸੀਐਮਆਰ) ਵੱਲੋਂ ਚੌਥੇ ਕੌਮੀ ਸੀਰੋ ਸਰਵੇਖਣ ਤੋਂ ਬਾਅਦ ਇਹ ਖੁਲਾਸਾ ਕੀਤਾ ਗਿਆ ਹੈ। ਚੌਥੇ ਸੀਰੋ ਸਰਵੇ ਵਿੱਚ ਦੇਸ਼ ਦੇ 67.6 ਪ੍ਰਤੀਸ਼ਤ ਲੋਕ ਹੁਣ ਤੱਕ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ।
ਇਨ੍ਹਾਂ ਵਿੱਚ ਵੱਡੀ ਗਿਣਤੀ ’ਚ ਬੱਚੇ ਵੀ ਸ਼ਾਮਲ ਹਨ। ਦੇਸ਼ ਦੇ 21 ਰਾਜਾਂ ਦੇ 70 ਉਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਚੌਥਾ ਸੀਰੋ ਸਰਵੇਖਣ ਕੀਤਾ ਗਿਆ ਹੈ, ਜਿੱਥੇ ਪਹਿਲਾਂ ਹੀ ਤਿੰਨ ਸੀਰੋ ਸਰਵੇਖਣ ਕੀਤੇ ਜਾ ਚੁੱਕੇ ਹਨ।
ਆਈਸੀਐਮਆਰ ਮੁਤਾਬਕ ਦੇਸ਼ ਦੀ 40 ਕਰੋੜ ਤੋਂ ਵਧ ਆਬਾਦੀ ’ਤੇ ਹਾਲੇ ਵੀ ਕੋਰੋਨਾ ਲਾਗ ਦਾ ਖ਼ਤਰਾ ਮੰਡਰਾ ਰਿਹਾ ਹੈ। ਸਰਵੇਖਣ ਵਿੱਚ ਕਿਹਾ ਗਿਆ ਕਿ ਭਾਰਤ ਦੀ ਦੋ ਤਿਹਾਈ ਆਬਾਦੀ ਵਿੱਚ ਐਂਟੀਬਾਡੀਜ਼ ਪਾਇਆ ਗਿਆ ਹੈ, ਜਿਸ ਦਾ ਮਤਲਬ ਹੈ ਕਿ ਇਹ ਲੋਕ ਕੋਵਿਡ-19 ਤੋਂ ਪੀੜਤ ਹੋ ਚੁੱਕੇ ਹਨ।
ਆਈਸੀਐਮਆਰ ਨੇ ਕਿਹਾ ਕਿ ਚੌਥੇ ਕੌਮੀ ਸੀਰੋ ਸਰਵੇਖਣ ਦੇ ਨਤੀਜਿਆਂ ਤੋਂ ਉਮੀਦ ਦੀ ਕਿਰਨ ਜਾਗੀ ਹੈ, ਪਰ ਢਿੱਲ ਦੀ ਕੋਈ ਗੁਜਾਇਸ ਨਹੀਂ ਹੈ ਅਤੇ ਕੋਵਿਡ ਨਾਲ ਜੁੜੇ ਨਿਸਮਾਂ ਦੀ ਪਾਲਣਾ ਕਰਨੀ ਹੋਵੇਗੀ। ਇੱਕ ਸੀਨੀਅਰ ਅਧਿਕਾਰੀ ਨੇ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਹਾਲ ਹੀ ਵਿੱਚ ਹੋਏ ਕੌਮੀ ਸੀਰੋ ਸਰਵੇ ਵਿੱਚ ਦੇਸ਼ ਦੀ ਦੋ ਤਿਹਾਈ ਆਬਾਦੀ ਜਾਂ 6 ਸਾਲ ਤੋਂ ਵਧ ਉਮਰ ਦੇ 67.6 ਫੀਸਦੀ ਲੋਕਾਂ ਵਿੱਚ ਐਂਟੀਬਾਡੀਜ਼ ਪਾਈ ਗਈ।
ਉਨ੍ਹਾਂ ਕਿਹਾ ਕਿ 1 ਤਿਹਾਈ ਆਬਾਦੀ ਵਿੱਚ ਇਹ ਐਂਟੀਬਾਡੀ ਨਹੀਂ ਪਾਈ ਗਈ, ਜਿਸ ਦਾ ਮਤਲਬ ਹੈ ਕਿ ਕਰੀਬ 40 ਕਰੋੜ ਲੋਕਾਂ ਨੂੰ ਹਾਲੇ ਵੀ ਇਸ ਲਾਗ ਦਾ ਖ਼ਤਰਾ ਹੈ। ਸਰਵੇਖਣ ਵਿੱਚ 28,975 ਆਮ ਆਦਮੀ ਅਤੇ 7252 ਸਿਹਤ ਕਰਮੀਆਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਰਕਾਰ ਨੇ ਕੋਵਿਡ-19 ਨਾਲ ਜੁੜੇ ਨਿਯਮਾਂ ਦਾ ਪਾਲਣ ਕਰਨ ’ਤ ਜ਼ੋਰ ਦਿੰਦਿਆਂ ਕਿਹਾ ਕਿ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸਮਾਗਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਬੇਲੋੜੀਆਂ ਯਾਤਰਾਵਾਂ ਟਾਲੀਆਂ ਜਾਣੀਆਂ ਚਾਹੀਦੀਆਂ ਹਨ।
ਆਈਸੀਐਮਆਰ ਨੇ ਦੱਸਿਆ ਕਿ 85 ਫੀਸਦੀ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ ਹੋ ਚੁੱਕਾ ਹੈ, ਜਿਹੜੇ 28,975 ਲੋਕਾਂ ’ਤੇ ਸਰਵੇ ਕੀਤਾ ਗਿਆ ਹੈ, ਉਨ੍ਹਾਂ ਵਿੱਚ 6 ਤੋਂ 9 ਸਾਲ ਦੇ 2892, 10 ਤੋਂ 17 ਸਾਲ ਦੇ 5799, 18 ਤੋਂ ਵਧ ਉਮਰ ਵਾਲੇ 20,984 ਲੋਕ ਸ਼ਾਮਲ ਕੀਤੇ ਗਏ ਸਨ। 12,607 ਲੋਕਾਂ ਦਾ ਟੀਕਾਕਰਨ ਨਹੀਂ ਹੋਇਆ ਸੀ ਅਤੇ ਉਨ੍ਹਾ ਵਿੱਚ 63.3 ਫੀਸਦੀ ਐਂਟੀਬਾਡੀ ਮਿਲੀ। 5038 ਲੋਕਾਂ ਨੇ ਇੱਕ ਟੀਕਾ ਲਗਵਾਇਆ ਸੀ ਅਤੇ ਇਨ੍ਹਾਂ ਵਿੱਚ 81 ਫੀਸਦੀ ਤੱਕ ਐਂਟੀਬਾਡੀ ਮਿਲੀ ਹੈ। 2631 ਨੇ ਦੋਵੇਂ ਟੀਕੇ ਲੁਆਏ ਹੋਏ ਸਨ, ਜਿਨ੍ਹਾਂ ਵਿੱਚ 89 ਫੀਸਦੀ ਤੱਕ ਐਂਟੀਬਾਡੀ ਮਿਲੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ