BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਮਾ. ਸੰਜੀਵ ਕੁਮਾਰ ਕਾਂਚੀ ਹੈਟ੍ਰਿਕ ਲਗਾ ਕੇ ਬਣੇ ਮੈਨ ਆਫ ਦਾ ਮੈਚ

July 21, 2021 11:27 AM

ਹਰਭਜਨ
ਪੱਟੀ/ 20 ਜੁਲਾਈ : ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਕੈਂਪਸ ਪੱਟੀ ਦੀ ਗਰਾਊਂਡ ਵਿਖੇ ਚੱਲ ਰਹੇ ਕਿ੍ਰਕਟ ਟੂਰਨਾਮੈਂਟ ਦੇ ਪ੍ਰਬੰਧਕ ਗੌਰਵ ਭੱਲਾ ਅਤੇ ਅੰਮਿਤ ਬਧਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਬ੍ਰਦਰਜ ਕੱਪ ‘ਦੇ ਸੈਮੀ ਫਾਈਨਲ ਮੈਚ ਵਿਚ “ਕਿੰਗਜ ਇਲੇੈਵਨ“ ਪੱਟੀ ਨੇ ਪਹਿਲਾਂ ਬੱਲੇਬਾਜੀ ਕਰਦੇ ਹੋਏ 20 ਓਵਰਾਂ ਵਿੱਚ 128 ਦੌਡਾਂ ਬਣਾਈਆਂ ਸਨ। ਜਿਸ ਵਿੱਚ ਸੁਮਿਤ ਕਾਦੀਆਂ ਨੇ ਸਭ ਤੋਂ ਵੱਧ 52 ਦੌਡਾਂ ਦਾ ਯੋਗਦਾਨ ਦਿੱਤਾ।ਇਸ ਦੇ ਜਵਾਬ ਵਿੱਚ ਵਿਰੋਧੀ ਟੀਮ “ਸਪਾਰਟਨ ਇਲੈਵਨ“ ਨੇ 14 ਉਵਰਾ ਵਿੱਚ 75 ਦੋੜਾ ਬਣਾ ਕੇ ਗੋਡੇ ਟੇਕ ਦਿੱਤੇ। ਇਸ ਤਰ੍ਹਾਂ “ਕਿੰਗਜ ਇਲੇੈਵਨ“ ਪੱਟੀ ਨੇ 53 ਦੌੜਾਂ ਨਾਲ ਮੈਚ ਜਿੱਤ ਕੇ ਟੂਰਨਾਮੈਂਟ ਦੇ ਫਾਈਨਲ ਵਿੱਚ ਜਗ੍ਹਾ ਬਣਾਈ, ਜਿਥੇ ਇਸ ਟੀਮ ਦਾ ਮੁਕਾਬਲਾ ਹੁਣ “ਮਿੰਟਾਂ ਇਲੈਵਨ“ ਠੱਕਰਪੁਰਾ ਨਾਲ ਹੋਏਗਾ। ਭੱਲਾ ਅਤੇ ਬੁੱਧਵਾਰ ਨੇ ਦੱਸਿਆ ਕਿ ਕਿੰਗਜ਼ ਇਲੈਵਨ ਦੀ ਇਸ ਜਿੱਤ ਵਿੱਚ ਮਾ: ਸੰਜੀਵ ਕੁਮਾਰ ਕਾਚੀ ਨੇ ਵਿਰੋਧੀ ਟੀਮ ਦੀਆਂ 5 ਵਿਕਟਾਂ ਲੈ ਕੇ ਸਪਾਰਟਨ ਇਲੈਵਨ ਨੂੰ ਢਹਿ ਢੇਰੀ ਕਰ ਦਿੱਤਾ, ਜਿਸ ਦੋਰਾਨ ਉਹਨਾਂ ਲਗਾਤਾਰ ਤਿੰਨ ਗੇਂਦਾਂ ਤੇ ਵਿਕਟਾਂ ਲੈ ਕੇ ਹੈਟ੍ਰਿਕ ਵੀ ਜਮਾਈ ਅਤੇ ਆਪਣੇ ਕੋਟੇ ਦੇ 3.3 ਉਵਰਾ ਵਿੱਚ 11 ਦੌੜਾਂ ਦੇ ਕੇ ਕੁੱਲ ਪੰਜ ਵਿਕਟਾਂ ਲਈਆਂ। ਇੱਥੇ ਇਹ ਵੀ ਵਰਣਨਯੋਗ ਹੈ ਕਿ ਹੁਣ ਤੱਕ ਦੇ ਹੋਏ ਮੈਚਾਂ ਵਿੱਚੋਂ ਇਨ੍ਹਾਂ ਨੇ ਕੁੱਲ 17 ਵਿਕਟਾਂ ਲੈ ਕੇ ਸਾਰੇ ਟੂਰਨਾਮੈਂਟ ਵਿੱਚ ਤਰਥੱਲੀ ਮਚਾਈ ਹੋਈ ਹੈ। ਉਹਨਾਂ ਦੱਸਿਆ ਕਿ ਇਲਾਕੇ ਭਰ ਦੇ ਖਿਡਾਰੀਆਂ ਅਤੇ ਮੋਹਤਬਰ ਵਿਅਕਤੀਆਂ ਦੇ ਸਹਿਯੋਗ ਨਾਲ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਮੁਕਾਬਲੇ ਦਾ ਫਾਈਨਲ ਮੇੈਚ 25 ਜੁਲਾਈ ਐਤਵਾਰ ਨੂੰ ਹੋਵੇਗਾ । ਇਸ ਮੋਕੇ ਬਬਲੂ ਭੱਲਾ, ਟੋਨੀ ਪੰਡਤ, ਸੰਜੀਵ ਕੁਮਾਰ, ਅੰਮਿਤਪੁਰੀ, ਸੁਦਾਮਾ, ਗੋਰਾ ਵਾਈਟ ਜੱਸ ਅਤੇ ਰਾਹੁਲ ਕੁਮਾਰ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ