BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਬਾਬਾ ਫ਼ਰੀਦ ਕਾਲਜ ਵਿਖੇ ਬੀਕਾਮ ਪੰਜਵਾਂ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

July 21, 2021 11:33 AM

ਬੀ ਐੱਸ ਭੁੱਲਰ
ਬਠਿੰਡਾ/ 20 ਜੁਲਾਈ : ਅਕਾਦਮਿਕ ਨਤੀਜਿਆਂ ਸਬੰਧੀ ਮਾਲਵਾ ਖ਼ਿੱਤੇ ਵਿੱਚ ਪ੍ਰਸਿੱਧ ਬਾਬਾ ਫਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਕਾਮ. ਪੰਜਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਇਸ ਕਾਲਜ ਦੇ 110 ਵਿਦਿਆਰਥੀਆਂ ਨੇ 90 ਫੀਸਦੀ ਅਤੇ ਇਸ ਤੋਂ ਵਧੇਰੇ ਅੰਕ ਹਾਸਲ ਕਰ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ. ਕਾਮ. ਪੰਜਵਾਂ ਸਮੈਸਟਰ (ਬੈਚ 2018-21) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਗੋਰੀ ਨੇ 95.45 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਦੀਕਸ਼ਾ ਬਾਂਸਲ, ਜੋਬਨਪ੍ਰੀਤ ਕੌਰ ਅਤੇ ਦੀਪਕ ਸਿੰਗਲਾ ਨੇ 94.55 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ’ਚੋਂ ਦੂਜੀ ਪੁਜ਼ੀਸ਼ਨ ਹਾਸਲ ਕੀਤੀ ਹੈ। ਇਸੇ ਤਰ੍ਹਾਂ ਦੀਕਸ਼ਾ ਦਿਵੇਦੀ, ਗੁਰਮਨਪ੍ਰੀਤ ਕੌਰ ਸਿੱਧੂ ਅਤੇ ਸਿਮਰਨ ਕੌਰ ਨੇ 94.18 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਤੀਜੀ ਪੁਜ਼ੀਸ਼ਨ ਹਾਸਲ ਕੀਤੀ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ਨਤੀਜੇ ਤੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਾਪਤੀ ਦਾ ਨਤੀਜਾ ਵਿਦਿਆਰਥੀਆਂ ਦੇ ਨਾਲ-ਨਾਲ ਸੰਸਥਾ ਲਈ ਵੀ ਅਹਿਮ ਹੁੰਦਾ ਹੈ। ਵਿਦਿਆਰਥੀਆਂ ਦੀ ਸਫਲਤਾ ਨਾਲ ਹੀ ਸੰਸਥਾ ਦੀ ਸਫਲਤਾ ਜੁੜੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਕਰ ਕੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਿਕ ਗਿਆਨ ਪ੍ਰਦਾਨ ਕਰਨ ਦੇ ਭਰਪੂਰ ਮੌਕੇ ਮੁਹੱਈਆ ਕਰਵਾਏ ਜਾਂਦੇ ਹਨ।
ਸਾਡਾ ਮੁੱਖ ਮੰਤਵ ਇੰਡਸਟਰੀ ਦੀਆਂ ਲੋੜਾਂ ਅਤੇ ਚੁਣੌਤੀਆਂ ਅਨੁਸਾਰ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ । ਇਸ ਲਈ ਬਾਬਾ ਫ਼ਰੀਦ ਕਾਲਜ ਵੱਲੋਂ ਇਹ ਕੋਰਸ ਬਹੁਤ ਹੀ ਵਿਲੱਖਣ ਅਤੇ ਵਿਹਾਰਕ ਢੰਗ ਨਾਲ ਕਰਵਾਇਆ ਜਾਂਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ