BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੁਨੀਆ

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਇੰਗਲੈਂਡ ਦੀ ਯਾਤਰਾ ਨਾ ਕਰਨ ਦੀ ਅਪੀਲ ਕੀਤੀ

July 21, 2021 04:19 PM

ਵਾਸ਼ਿੰਗਟਨ, 21 ਜੁਲਾਈ (ਏਜੰਸੀ) : ਬਰਤਾਨੀਆ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਫੇਰ ਵਾਧਾ ਹੋਣ ਲੱਗਾ ਹੈ। ਸੋਮਵਾਰ ਤੋਂ ਦੇਸ਼ ਵਿੱਚ ਕੋਰੋਨਾ ਸਬੰਧਤ ਸਾਰੀ ਤਰ੍ਹਾਂ ਦੀ ਪਾਬੰਦੀਆਂ ਨੂੰ ਖਤਮ ਕਰ ਦਿੱਤਾ ਗਿਆ। ਇਸ ਦੌਰਾਨ ਅਮਰੀਕਾ ਨੇ ਦੇਸ਼ ਦੇ ਲੋਕਾਂ ਨੂੰ ਯੂਕੇ ਦੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ। ਸੋਮਵਾਰ ਨੂੰ ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਨੇ ਦੇਸ਼ ਦੇ ਲੋਕਾਂ ਨੂੰ ਬਰਤਾਨੀਆ ਦੀ ਯਾਤਰਾ ਨਹੀਂ ਕਰਨ ਦੀ ਅਪੀਲ ਕੀਤੀ। ਤਾਕਿ ਉਥੇ ਫੈਲੇ ਡੈਲਟਾ ਕੋਰੋਨਾ ਵਾਇਰਸ ਨੂੰ ਦੇਸ਼ ਵਿੱਚ ਆਉਣ ਤੋਂ ਰੋਕਿਆ ਜਾ ਸਕੇ। ਨਾਲ ਹੀ ਸੀਡੀਸੀ ਨੇ ਇੱਕ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਜ਼ਰੂਰੀ ਤੌਰ ’ਤੇ ਯਾਤਰਾ ਕਰਨੀ ਹੈ ਤਾਂ ਯਾਤਰਾ ਤੋਂ ਪਹਿਲਾਂ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਤੁਹਾਡਾ ਟੀਕਾਕਰਣ ਪੂਰਾ ਹੋ ਚੁੱਕਾ ਹੈ। ਸੀਡੀਸੀ ਨੇ ਬ੍ਰਿਟੇਨ ਨੂੰ ਆਪਣੇ ਕੋਵਿਡ-19 ਸੰਕਰਮਣ ਦੇ ਸਕੇਲ ਦੇ ਉਚਤਮ ਪੈਮਾਨੇ, ਚੌਥੇ ਉਤੇ ਰੱਖਿਆ ਹੈ। ਨਾਲ ਹੀ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਯੂਕੇ ਦੀ ਯਾਤਰਾ ਦੌਰਾਨ ਪੂਰੀ ਤਰ੍ਹਾਂ ਟੀਕਾਕਰਣ ਕਰਵਾ ਚੁੱਕੇ ਯਾਤਰੀ ਵੀ ਸੰਕਰਮਿਤ ਹੋਣ ਅਤੇ ਸੰਕਰਮਣ ਫੈਲਾਉਣ ਦੇ ਖ਼ਤਰੇ ਦਾ ਸ਼ਿਕਾਰ ਹੋ ਸਕਦੇ ਹਨ। ਗੌਰਤਲਬ ਹੈ ਕਿ ਲੌਕਡਾਊਨ ਵਿੱਚ ਛੋਟ ਤੋਂ ਬਾਅਦ ਬ੍ਰਿਟੇਨ ਦੇ ਲੋਕਾਂ ਨੇ ਇਸ ਦਿਨ ਨੂੰ ਫਰੀਡਮ ਡੇਅ ਦੇ ਤੌਰ ’ਤੇ ਮਨਾਇਆ ਹੈ। ਇਸ ਵਿਚਾਲੇ ਦੇਸ਼ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਪਾਬੰਦੀਆਂ ਖਤਮ ਹੋਣ ਦੇ ਬਾਵਜੂਦ ਲੋਕਾਂ ਨੂੰ ਚੌਕਸੀ ਵਰਤਣ ਦੀ ਅਪੀਲ ਕੀਤੀ ਹੈ। ਇੱਥੇ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਣ ਦੇ ਬਾਵਜੂਦ ਲੌਕਡਾਊਨ ਨੂੰ ਖਤਮ ਕਰ ਦਿੱਤਾ ਗਿਆ। ਇਸ ਦੇ ਪਿੱਛੇ ਤਰਕ ਦਿੱਤਾ ਜਾ ਰਿਹਾ ਕਿ ਦੇਸ਼ ਵਿੱਚ ਟੀਕਾਕਰਣ ਦਾ ਉਚ ਪੱਧਰ ਵਾਇਰਸ ਨੂੰ ਕੰਟਰੋਲ ਕਰਨ ਵਿੱਚ ਸਹਾਇਕ ਹੋਵੇਗਾ। ਸਿਆਸੀ ਨਜ਼ਰੀਏ ਨਾਲ ਦੇਖੀਏ ਤਾਂ ਬ੍ਰਿਟੇਨ ਵਿੱਚ ਲੰਬੇ ਲੌਕਡਾਊਨ ਦੇ ਕਾਰਨ ਉਥੇ ਦੀ ਸਰਕਾਰ ਦੇ ਲਈ ਸੰਕਟ ਵਾਲੇ ਹਾਲਾਤ ਬਣਨ ਲੱਗੇ ਸੀ। ਬੀਤੇ ਦਿਨੀਂ ਸਰਕਾਰ ਦੇ ਇੱਕ ਮੰਤਰੀ ਨੂੰ ਪਾਬੰਦੀਆਂ ਦੀ ਉਲਘੰਣਾ ’ਤੇ ਅਸਤੀਫ਼ਾ ਦੇਣਾ ਪੈ ਗਿਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ

ਸਮਾਜਵਾਦੀ ‘‘ਕਿਊਬਾ’’ ਬਣਿਆ 2 ਤੋਂ 11 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦੇਣ ਵਾਲਾ ਪਹਿਲਾ ਦੇਸ਼

ਨਾਰਵੇ ’ਚ ਸੋਸ਼ਲਿਸਟ ਲੈਫਟ ਤੇ ਸੈਂਟਰ ਪਾਰਟੀ ਦੀ ਮਦਦ ਨਾਲ ਬਣੇਗੀ ਲੇਬਰ ਪਾਰਟੀ ਦੀ ਬਣ ਸਕੇਗੀ ਸਰਕਾਰ

ਮਾਝਾ ਯੂਥ ਕਲੱਬ ਵੱਲੋਂ ਕਿਸਾਨਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ

ਤਾਲਿਬਾਨ ਵੱਲੋਂ ਕਾਰੋਬਾਰ ਲਈ ਪਾਕਿ ਕਰੰਸੀ ਦੀ ਵਰਤੋਂ ਕਰਨ ਤੋਂ ਨਾਂਹ

ਜੀ-20 ਸੰਮੇਲਨ ’ਚ ਇਟਲੀ ਨੂੰ ਮਿਲੀ ਵੈਕਸੀਨ ਦੀ ‘ਤੀਜੀ ਖ਼ੁਰਾਕ’ ਲਗਾਉਣ ਦੀ ਪ੍ਰਵਾਨਗੀ

ਇੰਡੋਨੇਸ਼ੀਆ : ਜੇਲ੍ਹ ’ਚ ਅੱਗ ਲੱਗਣ ਕਾਰਨ 41 ਕੈਦੀਆਂ ਦੀ ਮੌਤ, 80 ਜ਼ਖ਼ਮੀ

ਅਫ਼ਗਾਨਿਸਤਾਨ ’ਚ ਤਾਲਿਬਾਨ ਨੇ ਬਣਾਈ ਨਵੀਂ ਸਰਕਾਰ

ਅਫ਼ਗਾਨਿਸਤਾਨ : ਤਾਲਿਬਾਨਾਂ ਵੱਲੋਂ ਪੰਜਸ਼ੀਰ ’ਤੇ ਮੁਕੰਮਲ ਨਿਯੰਤਰਣ ਦਾ ਦਾਅਵਾ

ਅੰਮ੍ਰਿਤਸਰ-ਰੋਮ ਦਰਮਿਆਨ 8 ਸਤੰਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ