BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਖੇਡਾਂ

ਅਸੀਂ ਦੁਨੀਆ ਨੂੰ ਸੁਰੱਖਿਅਤ ਮੇਜ਼ਬਾਨੀ ਕਰ ਕੇ ਦਿਖਾਵਾਂਗੇ : ਜਾਪਾਨੀ ਪੀਐਮ ਸੁਗਾ

July 21, 2021 05:06 PM

ਟੋਕੀਓ, 21 ਜੁਲਾਈ (ਏਜੰਸੀ) : ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹੀਦੇ ਸੁਗਾ ਨੇ ਟੋਕੀਓ ਓਲੰਪਿਕ ਤੋਂ ਪਹਿਲਾਂ ਖੇਡ ਅਧਿਕਾਰੀਆਂ ਨੂੰ ਕਿਹਾ ਕਿ ਦੁਨੀਆ ਨੂੰ ਦਿਖਾਉਣਾ ਹੈ ਕਿ ਜਾਪਾਨ ਓਲੰਪਿਕ ਖੇਡਾਂ ਦੀ ਸੁਰੱਖਿਅਤ ਮੇਜ਼ਬਾਨੀ ਕਰ ਸਕਦਾ ਹੈ। ਸੁਗਾ ਨੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਦੇ ਮੈਂਬਰਾਂ ਦੀ ਮੀਟਿੰਗ ਵਿੱਚ ਕਿਹਾ ਕਿ ਦੁਨੀਆ ਵੱਡੀ ਮੁਸ਼ਕਲ ਨਾਲ ਘਿਰੀ ਹੈ। ਇਸ ਕਾਰਨ ਅਸੀਂ ਓਲੰਪਿਕ ਦੀ ਕਾਮਯਾਬ ਮੇਜ਼ਬਾਨੀ ਕਰਨੀ ਹੈ। ਜਾਪਾਨ ਨੇ ਇਹ ਦੁਨੀਆ ਨੂੰ ਦਿਖਾਉਣਾ ਹੈ ਕਿ ਅਸੀਂ ਲੋਕਾਂ ਦੀ ਸਿਹਤ ਤੇ ਸੁਰੱਖਿਆ ਦਾ ਧਿਆਨ ਰੱਖ ਸਕਦੇ ਹਾਂ। ਟੋਕੀਓ : ਚੈੱਕ ਗਣਰਾਜ ਦੇ ਬੀਚ ਵਾਲੀਬਾਲ ਕੋਚ ਸਾਈਮਨ ਨਾਸ਼ ਮੰਗਲਵਾਰ ਨੂੰ ਕੋਵਿਡ-19 ਪਾਜ਼ੇਟਿਵ ਪਾਏ ਗਏ। ਉਹ ਓਲੰਪਿਕ ਖੇਡ ਪਿੰਡ ਵਿਚ ਵਾਇਰਸ ਨਾਲ ਪੀੜਤ ਹੋਣ ਵਾਲੇ ਪੰਜਵੇਂ ਵਿਅਕਤੀ ਹਨ। ਸੋਮਵਾਰ ਨੂੰ ਖੇਡ ਪਿੰਡ ਵਿੱਚ ਚੈੱਕ ਗਣਰਾਜ ਦੇ ਹੀ ਮਰਦ ਬੀਚ ਵਾਲੀਬਾਲ ਟੀਮ ਦੇ ਖਿਡਾਰੀ ਓਂਦਰੇਜ ਪੇਰੂਸਿਚ ਵੀ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ। ਰੋਜ਼ਾਨਾ ਅਪਡੇਟ ਸੂਚੀ ਮੁਤਾਬਕ ਖੇਡਾਂ ਨਾਲ ਜੁੜੇ ਕੋਵਿਡ ਮਾਮਲਿਆਂ ਦੀ ਕੁੱਲ ਗਿਣਤੀ ਹੁਣ 67 ਤਕ ਪੁੱਜ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ