BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਖੇਡਾਂ

ਭਾਰਤ ਨੇ ਸ੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾਇਆ, ਚਾਹਰ ਦਾ ਜਲਵਾ

July 21, 2021 05:10 PM

ਨਵੀਂ ਦਿੱਲੀ, 21 ਜੁਲਾਈ (ਏਜੰਸੀ) : ਭਾਰਤੀ ਕ੍ਰਿਕੇਟ ਟੀਮ ਨੇ ਮੇਜ਼ਬਾਨ ਸ੍ਰੀਲੰਕਾ ਨੂੰ 3 ਵਿਕਟਾਂ ਨੂੰ ਹਰਾ ਕੇ ਪਹਿਲੇ ਮੁਕਾਬਲੇ ਚ ਜਿੱਤ ਹਾਸਿਲ ਕਰ ਲਈ। ਇਸ ਜਿੱਤ ਦੇ ਹੀਰੋ ਦੀਪਕ ਚਾਹਰ ਰਹੇ। ਮੈਨ ਆਫ ਦ ਮੈਚ ਦੀਪਕ ਚਾਹਰ ਨੇ 82 ਗੇਂਦਾਂ 'ਤੇ 69 ਦੌੜਾਂ ਦੀ ਅਜੇਤੂ ਪਾਰੀ ਖੇਡ ਕੇ ਤਿੰਨ ਵਿਕਟਾਂ ਨਾਲ ਸ਼ਾਨਦਾਰ ਜਿੱਤ ਦਿਵਾਈ ਸ੍ਰੀਲੰਕਾ ਵੱਲੋਂ ਚਰਿਤ ਅਸਲੰਕਾ ਤੇ ਸਲਾਮੀ ਬੱਲੇਬਾਜ਼ ਅਵਿਸ਼ਕਾ ਫਰਨਾਂਡੋ ਨੇ ਅਰਧ ਸੈਂਕੜੇ ਲਾ ਕੇ ਆਪਣੀ ਟੀਮ ਨੂੰ 50 ਓਵਰਾਂ ਵਿੱਚ ਨੌਂ ਵਿਕਟਾਂ 'ਤੇ 275 ਦੌੜਾਂ ਦੇ ਚੁਣੌਤੀਪੂਰਨ ਸਕੋਰ ਤਕ ਪਹੁੰਚਾਇਆ। ਜਵਾਬ ਵਿੱਚ ਇਕ ਸਮੇਂ 160 ਦੌੜਾਂ 'ਤੇ ਛੇ ਵਿਕਟਾਂ ਗੁਆ ਕੇ ਮੁਸ਼ਕਲ 'ਚ ਨਜ਼ਰ ਆ ਰਹੀ ਭਾਰਤੀ ਟੀਮ ਨੂੰ ਮੈਨ ਆਫ ਦ ਮੈਚ ਦੀਪਕ ਚਾਹਰ ਨੇ 82 ਗੇਂਦਾਂ 'ਤੇ 69 ਦੌੜਾਂ ਦੀ ਅਜੇਤੂ ਪਾਰੀ ਖੇਡ ਕੇ ਤਿੰਨ ਵਿਕਟਾਂ ਨਾਲ ਸ਼ਾਨਦਾਰ ਜਿੱਤ ਦਿਵਾਈ। ਉਨ੍ਹਾਂ ਦਾ ਚੰਗਾ ਸਾਥ ਭੁਵਨੇਸ਼ਵਰ ਕੁਮਾਰ (ਅਜੇਤੂ 19) ਨੇ ਦਿੱਤਾ। ਭਾਰਤ ਨੇ ਪੰਜ ਗੇਂਦਾਂ ਬਾਕੀ ਰਹਿੰਦੇ ਹੀ ਟੀਚਾ ਹਾਸਲ ਕਰ ਲਿਆ ਤੇ ਇਸ ਨਾਲ ਤਿੰਨ ਮੈਚਾਂ ਦੀ ਸੀਰੀਜ਼ 2-0 ਨਾਲ ਆਪਣੇ ਕਬਜ਼ੇ 'ਚ ਕਰ ਲਈ। ਇਸ ਤੋਂ ਪਹਿਲਾਂ ਮੱਧ ਕ੍ਰਮ ਦੇ ਬੱਲੇਬਾਜ਼ ਅਸਲੰਕਾ ਨੇ 68 ਗੇਂਦਾਂ ਵਿੱਚ ਛੇ ਚੌਕਿਆਂ ਦੀ ਮਦਦ ਨਾਲ 65 ਦੌੜਾਂ ਬਣਾ ਕੇ ਆਪਣੇ ਕਰੀਅਰ ਦੀ ਸਰਬੋਤਮ ਪਾਰੀ ਖੇਡੀ ਜਦਕਿ ਫਰਨਾਂਡੋ ਨੇ 71 ਗੇਂਦਾਂ ਵਿੱਚ ਚਾਰ ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 50 ਦੌੜਾਂ ਬਣਾਈਆਂ। ਹੇਠਲੇ ਨੰਬਰ ਵਿੱਚ ਚਮਿਕਾ ਕਰੁਣਾਰਤਨੇ (ਅਜੇਤੂ 44, 33 ਗੇਂਦਾਂ, ਪੰਜ ਚੌਕੇ) ਨੇ ਤੇਜ਼ ਪਾਰੀ ਖੇਡੀ ਜਿਸ ਨਾਲ ਟੀਮ ਆਖ਼ਰੀ 16 ਓਵਰਾਂ ਵਿੱਚ 79 ਦੌੜਾਂ ਜੋੜਨ ਵਿੱਚ ਕਾਮਯਾਬ ਰਹੀ। ਭਾਰਤ ਵੱਲੋਂ ਲੈੱਗ ਸਪਿੰਨਰ ਯੁਜਵਿੰਦਰ ਸਿੰਘ ਚਹਿਲ ਨੇ 50 ਦੌੜਾਂ ਤੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ 54 ਦੌੜਾਂ ਦੇ ਕੇ ਤਿੰਨ-ਤਿੰਨ ਵਿਕਟਾਂ ਲਈਆਂ। ਦੀਪਕ ਚਾਹਰ ਨੇ 53 ਦੌੜਾਂ ਦੇ ਕੇ ਦੋ ਵਿਕਟਾਂ ਹਾਸਲ ਕੀਤੀਆਂ। ਹਾਰਦਿਕ ਨੇ ਆਪਣੇ ਚਾਰ ਓਵਰਾਂ ਵਿੱਚ 20 ਦੌੜਾਂ ਦਿੱਤੀਆਂ ਤੇ ਉਨ੍ਹਾਂ ਨੂੰ ਕੋਈ ਵਿਕਟ ਨਹੀਂ ਮਿਲੀ ਜਦਕਿ ਕੁਲਦੀਪ ਵੀ 10 ਓਵਰਾਂ ਵਿੱਚ 55 ਦੌੜਾਂ ਦੇ ਕੇ ਕੋਈ ਵਿਕਟ ਹਾਸਲ ਕਰਨ ਵਿੱਚ ਨਾਕਾਮ ਰਹੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ