BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੇਸ਼

ਵਿਰੋਧੀ ਪਾਰਟੀਆਂ ਨੇ ਆਕਸੀਜਨ ਦੀ ਕਮੀ ਨਾਲ ਕੋਈ ਵੀ ਮੌਤ ਨਾ ਹੋਣ ਦੇ ਮਾਮਲੇ ’ਤੇ ਸਰਕਾਰ ਨੂੰ ਘੇਰਿਆ

July 22, 2021 10:59 AM

ਏਜੰਸੀਆਂ
ਨਵੀਂ ਦਿੱਲੀ/21 ਜੁਲਾਈ : ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਕਮੀ ਨਾਲ ਹੋਈ ਮੌਤ ਦਾ ਕੋਈ ਵੀ ਅੰਕੜਾ ਰਾਜਾਂ ਤੋਂ ਨਾ ਮਿਲਣ ਦੇ ਮੁੱਦੇ ਨੂੰ ਲੈ ਕੇ ਬੁੱਧਵਾਰ ਨੂੰ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਨੂੰ ਚੁਫੇਰਿਓਂ ਘੇਰਿਆ।
ਦੱਸਣਾ ਬਣਦਾ ਹੈ ਕਿ ਕੋਵਿਡ ਦੀ ਦੂਜੀ ਲਹਿਰ ਦੇ ਸਿਖ਼ਰ ’ਤੇ ਹੋਣ ਦੌਰਾਨ ਦਿੱਲੀ ਸਮੇਤ ਕਈ ਰਾਜਾਂ ਵਿੱਚ ਮਰੀਜ਼ਾਂ ਦੀਆਂ ਮੌਤਾਂ ਦੀਆਂ ਵੱਡੀਆਂ ਘਟਨਾਵਾਂ ਨੇ ਦੁਨੀਆਂ ਭਰ ਦਾ ਧਿਆਨ ਭਾਰਤ ਵੱਲ ਖਿੱਚਿਆ ਸੀ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰਨਾਂ ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ।
ਦਿੱਲੀ ਦੇ ਸਿਹਤ ਮੰਤਰੀ ਸਤਯੇਂਦਰ ਜੈਨ ਨੇ ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਦਿੱਲੀ ’ਚ ਅਤੇ ਦੇਸ਼ ਦੇ ਕਈ ਹੋਰ ਹਿੱਸਿਆਂ ’ਚ ਆਕਸੀਜਨ ਦੀ ਘਾਟ ਕਾਰਨ ਵੱਡੀ ਗਿਣਤੀ ’ਚ ਲੋਕਾਂ ਦੀ ਜਾਨ ਗਈ। ਉਨ੍ਹਾਂ ਕਿਹਾ ਕਿ ਜੇਕਰ ਆਕਸੀਜਨ ਦੀ ਕੋਈ ਘਾਟ ਨਹੀਂ ਸੀ ਤਾਂ ਹਸਪਤਾਲ ਅਦਾਲਤ ’ਚ ਕਿਉਂ ਗਏ? ਹਸਪਤਾਲ ਅਤੇ ਮੀਡੀਆ ਰੋਜ਼ਾਨਾ ਆਕਸੀਜਨ ਦੀ ਘਾਟ ਦੇ ਮੁੱਦੇ ਚੁੱਕਦੇ ਰਹੇ ਸਨ। ਕਈ ਚੈਨਲਾਂ ਨੇ ਵਿਖਾਇਆ ਸੀ ਕਿ ਕਿਵੇਂ ਹਸਪਤਾਲਾਂ ਵਿਚ ਜੀਵਨ ਰੱਖਿਅਕ ਗੈਸ ਦੀ ਘਾਟ ਸੀ। ਇਹ ਕਹਿਣਾ ਸਰਾਸਰ ਗਲਤ ਹੈ ਕਿ ਆਕਸੀਜਨ ਦੀ ਘਾਟ ਕਾਰਨ ਕਿਸੇ ਦੀ ਜਾਨ ਨਹੀਂ ਗਈ। ਦਿੱਲੀ ਅਤੇ ਦੇਸ਼ ਦੇ ਕਈ ਹੋਰ ਹਿੱਸਿਆਂ ਵਿਚ ਆਕਸੀਜਨ ਦੀ ਘਾਟ ਕਾਰਨ ਕਈ ਲੋਕਾਂ ਦੀ ਮੌਤ ਹੋਈ ਹੈ।
ਦਰਅਸਲ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਰਾਜ ਸਭਾ ਨੂੰ ਦੱਸਿਆ ਸੀ ਕਿ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਕੋਈ ਮੌਤ ਨਹੀਂ ਹੋਈ।
ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਣ ਪਵਾਰ ਨੇ ਦੱਸਿਆ ਕਿ ਫ਼ਿਲਹਾਲ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਮੰਗ ਅਚਾਨਕ ਵੱਧ ਗਈ ਸੀ। ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ ਇਸ ਜੀਵਨ ਰੱਖਿਅਕ ਗੈਸ ਦੀ ਮੰਗ 3095 ਮੀਟ੍ਰਿਕ ਟਨ ਸੀ, ਜੋ ਕਿ ਦੂਜੀ ਲਹਿਰ ਦੌਰਾਨ ਵੱਧ ਕੇ ਕਰੀਬ 9000 ਮੀਟ੍ਰਿਕ ਟਨ ਹੋ ਗਈ। ਦਰਅਸਲ ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਕੀ ਦੂਜੀ ਲਹਿਰ ਦੌਰਾਨ ਆਕਸੀਜਨ ਨਾ ਮਿਲ ਸਕਣ ਦੀ ਵਜ੍ਹਾ ਕਰਕੇ ਵੱਡੀ ਗਿਣਤੀ ਵਿਚ ਲੋਕਾਂ ਦੀ ਜਾਨ ਗਈ ਹੈ? ਜ਼ਿਕਰਯੋਗ ਹੈ ਕਿ ਕੋਵਿਡ ਦੀ ਦੂਜੀ ਲਹਿਰ ਵਿੱਚ ਅਜਿਹੀਆਂ ਸੈਂਕੜੇ ਖ਼ਬਰਾਂ ਸਾਹਮਣੇ ਆਈਆਂ ਸਨ, ਪਰ ਰਾਜ ਸਭਾ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਦੱਸਿਆ ਕਿ ਕੋਰੋਨਾ ਦੀ ਦੂਜੀ ਲਹਿਰ ਵਿੱਚ ਆਕਸੀਜਨ ਦੀ ਘਾਟ ਕਾਰਨ ਕੋਈ ਰਿਪੋਰਟ ਨਹੀਂ ਹੋਈ। ਇੱਥੇ ਦੱਸਣਾ ਬਣਦਾ ਹੈ ਕਿ 24 ਅਪ੍ਰੈਲ ਦੀ ਰਾਤ ਨੂੰ ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਕਰੀਬ 25 ਲੋਕਾਂ ਦੀ ਜਾਨ ਚਲੇ ਗਈ ਸੀ।
ਇਸੇ ਤਰ੍ਹਾਂ ਦਿੱਲੀ ਦੇ ਬਤਰਾ ਹਸਪਤਾਲ ਵਿੱਚ 1 ਮਈ ਨੂੰ ਆਕਸੀਜਨ ਦੀ ਘਾਟ ਕਾਰਨ 12 ਮਰੀਜ਼ਾਂ ਦੀ ਮੌਤ ਹੋਈ ਸੀ।
ਇਸ ਤੋਂ ਇਲਾਵਾ ਕਰਨਾਟਕ ਹਾਈ ਕੋਰਟ ਦੀ ਬਣਾਈ ਇੱਕ ਕਮੇਟੀ ਨੇ ਪਾਇਆ ਕਿ ਦੂਜੀ ਲਹਿਰ ਦੌਰਾਨ ਚਾਮਰਾ ਨਗਰ ਦੇ ਜ਼ਿਲ੍ਹਾ ਹਪਸਤਾਲ ’ਚ ਆਕਸੀਜਨ ਦੀ ਘਾਟ ਕਾਰਨ 21 ਜੁਲਾਈ ਨੂੰ 36 ਲੋਕਾਂ ਦੀ ਮੌਤ ਹੋਈ ਸੀ।
ਇੱਕ ਅਧਿਐਨ ਵਿੱਚ ਦਾਅਵਾ ਕੀਤਾ ਕਿ 6 ਅਪ੍ਰੈਲ ਤੋਂ 19 ਮਈ ਦੇ ਦਰਮਿਆਨ ਆਕਸੀਜਨ ਦੀ ਘਾਟ ਕਾਰਨ 629 ਮੌਤਾਂ ਹੋਈਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪ

ਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆ

ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ

ਆਈਟੀ ਕਾਨੂੰਨ ਦੀ ਰੱਦ ਧਾਰਾ 66ਏ ਤਹਿਤ ਕੇਸ ਦਰਜ ਕਰਨ ’ਤੇ ਰਾਜਾਂ ਤੇ ਹਾਈ ਕੋਰਟਾਂ ਨੂੰ ਨੋਟਿਸ

ਕੋਵਿਡ-19 : ਇੱਕ ਦਿਨ ’ਚ ਆਏ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 422 ਮੌਤਾਂ

ਛਤਰਸਾਲ ਕਤਲ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ

ਕਾਲਾ ਧਨ ਮਾਮਲਾ : ਈਡੀ ਮੂਹਰੇ ਮੁੜ ਪੇਸ਼ ਨਾ ਹੋਏ ਅਨਿਲ ਦੇਸ਼ਮੁੱਖ

ਕੇਂਦਰ ਨੇ ਕਿਹਾ, ਮੌਲਿਕ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ 7800 ਤੋਂ ਵੱਧ ਪਟੀਸ਼ਨਾਂ ਦਾਇਰ

ਸੁਪਰੀਮ ਕੋਰਟ ’ਚ ਪੈਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ 5 ਅਗਸਤ ਨੂੰ