BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੇਸ਼

ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ : ਅੱਜ ਤੋਂ ਕਿਸਾਨ ਜੰਤਰ-ਮੰਤਰ ਵਿਖੇ ਰੋਸ ਦਰਜ ਕਰਵਾਉਣਗੇ

July 22, 2021 11:05 AM

- ਮਾਨਸੂਨ ਇਜਲਾਸ ਮੁਕਾਬਲੇ 13 ਅਗਸਤ ਤੱਕ ਲੱਗੇਗੀ ‘ਕਿਸਾਨ ਪੰਚਾਇਤ’

ਏਜੰਸੀਆਂ
ਨਵੀਂ ਦਿੱਲੀ/21 ਜੁਲਾਈ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਿੱਥੇ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ, ਉਥੇ ਹੀ ਹੁਣ ਸੰਸਦ ਦੇ ਮਾਨਸੂਨ ਇਜਲਾਸ ਦੇ ਮੁਕਾਬਲੇ ‘ਕਿਸਾਨ ਪੰਚਾਇਤ’ ਲਗਾ ਕੇ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਵੱਲ ਕੂਚ ਕਰਨਗੇ।
ਸੂਤਰਾਂ ਅਨੁਸਾਰ ਕਿਸਾਨ ਪੁਲਿਸ ਸੁਰੱਖਿਆ ਹੇਠ ਬੱਸਾਂ ਵਿੱਚ ਸਿੰਘੂ ਸਰਹੱਦ ਤੋਂ ਜੰਤਰ ਮੰਤਰ ’ਤੇ ਜਾਣਗੇ। ਸੰਸਦ ਦੇ ਮਾਨਸੂਨ ਦੇ ਖ਼ਤਮ ਹੋਣ ਤੱਕ 13 ਅਗਸਤ ਤੱਕ ਰੋਜ਼ਾਨਾ ‘ਕਿਸਾਨ ਪੰਚਾਇਤ’ ਜਾਰੀ ਰਹੇਗੀ।
ਕਿਸਾਨ ਜਥੇਬੰਦੀਆਂ ਅਨੁਸਾਰ ਉਹ ਮਾਨਸੂਨ ਇਜਲਾਸ ਦੌਰਾਨ 22 ਜੁਲਾਈ ਤੋਂ ਰੋਜ਼ਾਨਾ 200 ਪ੍ਰਦਰਸ਼ਨਕਾਰੀ ਕਿਸਾਨ ਜੰਤਰ-ਮੰਤਰ ’ਤੇ ‘ਕਿਸਾਨ ਪੰਚਾਇਤ’ ਲਾਉਣਗੇ। ਕਿਸਾਨ 5-5 ਜਥਿਆਂ ’ਚ ਜਾਣਗੇ। ਹਰੇਕ ਜਥੇ ’ਚ ਇਕ ਕਿਸਾਨ ਆਗੂ ਹੋਵੇਗਾ। ਕਿਸਾਨ ਸਵੇਰੇ 10.30 ਪੁਲਿਸ ਦੀ ਨਿਗਰਾਨੀ ’ਚ ਜੰਤਰ-ਮੰਤਰ ਜਾਣਗੇ ਅਤੇ ਸ਼ਾਮ 5 ਵਜੇ ਤੱਕ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪ੍ਰਦਰਸ਼ਨ ਕਰਨਗੇ।
ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ 22 ਜੁਲਾਈ ਤੋਂ ਮਾਨਸੂਨ ਇਜਲਾਸ ਖਤਮ ਹੋਣ ਤੱਕ ‘ਕਿਸਾਨ ਪੰਚਾਇਤ’ ਆਯੋਜਿਤ ਕੀਤੀ ਜਾਵੇਗੀ।
ਦਿੱਲੀ ਪੁਲਿਸ ਨਾਲ ਹੋਈ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਤੈਅ ਕੀਤਾ ਹੈ ਕਿ ਕਿਸਾਨ ਧਰਨਾ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਜਾਣਗੇ। ਜੰਤਰ-ਮੰਤਰ ’ਤੇ ਧਰਨਾ ਪ੍ਰਦਰਸ਼ਨ ਦੌਰਾਨ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕਰਨਗੇ।
ਦੱਸਣਾ ਬਣਦਾ ਹੈ ਕਿ ਦਿੱਲੀ ਦੀਆਂ ਸਰੱਹਦਾਂ ’ਤੇ ਪਿਛਲੇ 7 ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਕਿਸਾਨ ਵੀ ਸਾਫ਼ ਕਰ ਚੁੱਕੇ ਹਨ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਉਹ ਉਦੋਂ ਤੱਕ ਘਰ ਵਾਪਸੀ ਨਹੀਂ ਕਰਨਗੇ। ਹਾਲਾਂਕਿ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਸਾਫ ਕਹਿ ਚੁੱਕੇ ਹਨ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪ

ਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆ

ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ

ਆਈਟੀ ਕਾਨੂੰਨ ਦੀ ਰੱਦ ਧਾਰਾ 66ਏ ਤਹਿਤ ਕੇਸ ਦਰਜ ਕਰਨ ’ਤੇ ਰਾਜਾਂ ਤੇ ਹਾਈ ਕੋਰਟਾਂ ਨੂੰ ਨੋਟਿਸ

ਕੋਵਿਡ-19 : ਇੱਕ ਦਿਨ ’ਚ ਆਏ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 422 ਮੌਤਾਂ

ਛਤਰਸਾਲ ਕਤਲ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ

ਕਾਲਾ ਧਨ ਮਾਮਲਾ : ਈਡੀ ਮੂਹਰੇ ਮੁੜ ਪੇਸ਼ ਨਾ ਹੋਏ ਅਨਿਲ ਦੇਸ਼ਮੁੱਖ

ਕੇਂਦਰ ਨੇ ਕਿਹਾ, ਮੌਲਿਕ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ 7800 ਤੋਂ ਵੱਧ ਪਟੀਸ਼ਨਾਂ ਦਾਇਰ

ਸੁਪਰੀਮ ਕੋਰਟ ’ਚ ਪੈਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ 5 ਅਗਸਤ ਨੂੰ