BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਸਿੱਧੂ ਦੀ ਪ੍ਰਧਾਨਗੀ ਕਾਂਗਰਸ ਨੂੰ ਆਗਾਮੀ ਚੋਣਾਂ ’ਚ ਹਾਰ ਤੋਂ ਨਹੀਂ ਬਚਾ ਸਕਦੀ : ਟੀਟੂ

July 22, 2021 12:53 PM

ਸਿੰਬਲਪ੍ਰੀਤ ਸਿੰਘ ਸਹੋਤਾ
ਤਰਨ ਤਾਰਨ, 21 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਟੀਟੂ ਨੇ ਚੋਣਵੇਂ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਨਣ ਨਾਲ ਆਗਾਮੀ ਚੋਣਾਂ ਵਿਚ ਕੋਈ ਫਰਕ ਨਹੀਂ ਪੈਣ ਵਾਲਾ। ਸਿੱਧੂ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਪਾਰ ਨਹੀਂ ਲਾ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਜਾਰੀ ਕਾਟੋ ਕਲੇਸ਼ ਸਿਰਫ਼ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹੈ। ਜਿਸ ਨਾਲ ਲੋਕਾਂ ਦਾ ਪੰਜਾਬ ਦੇ ਮੁੱਖ ਮੁੱਦੇ ਜਿਵੇਂ ਘਰ ਘਰ ਨੌਕਰੀ, ਬੇਰੋਜਗਾਰੀ ਭੱਤਾ ਦੇਣ, ਸਾਰੇ ਨੌਜਵਾਨਾਂ ਨੂੰ ਸਮਾਰਟ ਫੋਨ, ਕਿਸਾਨਾਂ ਮਜਦੂਰਾਂ ਦੇ ਸਾਰੇ ਕਰਜੇ ਮੁਆਫ਼, ਨਸ਼ਿਆਂ ਵਰਗੇ ਮੁੱਦਿਆਂ ਤੋਂ ਧਿਆਨ ਭਟਕਾਇਆ ਜਾ ਸਕੇ। ਟੀਟੂ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣਦੀ ਹੈ ਕਿ ਬੀਤੇ ਸਾਢੇ 4 ਸਾਲ ਤੋਂ ਪੰਜਾਬ ਵਿਚ ਸਿਵਾਏ ਹਵਾਈ ਗੱਲਾਂ ਦੇ ਕੁਝ ਨਹੀਂ ਕੀਤਾ। ਜਿਸ ਕਾਰਨ ਕਾਂਗਰਸੀ ਆਗੂਆਂ ਦਾ ਲੋਕਾਂ ਵਿਚ ਜਾਣਾ ਔਖਾ ਸੀ। ਇਸ ਲਈ ਹੀ ਪ੍ਰਸ਼ਾਤ ਕਿਸ਼ੋਰ ਦੇ ਕਹਿਣ ਤੇ ਇਹ ਸਾਰਾ ਡਰਾਮਾ ਰੱਚਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਡਰਾਮਿਆਂ ਦੇ ਬਜਾਏ ਹੜਤਾਲ ਤੇ ਬੈਠੇ ਮੁਲਾਜ਼ਮਾਂ, ਬੇਰੁਜ਼ਗਾਰਾਂ, ਕੱਚੇ ਅਧਿਆਪਕਾਂ, ਡਾਕਟਰਾਂ, ਜਲ ਸਪਲਾਈ ਕਾਮਿਆਂ ਆਦਿ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਦੀਆਂ ਗੱਲਾਂ ਵਿਚ ਨਹੀਂ ਆਉਣਗੇ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ। ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹਾਂ ਤੇ ਤੋਰਿਆ ਜਾਵੇਗਾ ਤੇ ਮੁਲਾਜ਼ਮ ਵਰਗ ਤੇ ਬੇਰੁਜ਼ਗਾਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਆਗੂ ਤੇ ਵਰਕਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ