BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਮਾਮਲੇ 'ਚ ਇੱਕ ਔਰਤ ਅਤੇ ਉਸਦਾ ਸਾਥੀ ਕਾਬੂ

July 22, 2021 04:38 PM

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਰਵਿੰਦਰ ਸਿੰਘ ਢੀਂਡਸਾ) : ਅਸ਼ਲੀਲ ਵੀਡੀਓ ਬਣਾ ਕੇ ਦੁਕਾਨਦਾਰ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ ਲੋੜੀਂਦੀ ਇੱਕ ਔਰਤ ਅਤੇ ਉਸਦੇ ਸਾਥੀ ਨੂੰ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਅਮਲੋਹ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰਾਹੁਲ ਭਾਰਦਵਾਜ ਨਾਮਕ ਵਿਅਕਤੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਗਿਆ ਸੀ ਕਿ ਉਹ ਮੰਡੀ ਗੋਬਿੰਦਗੜ੍ਹ ਵਿਖੇ ਮਠਿਆਈ ਦੀ ਦੁਕਾਨ ਕਰਦਾ ਹੈ ਤੇ ਉਸਦੀ ਦੁਕਾਨ ਤੋਂ ਅਕਸਰ ਮਠਿਆਈ ਆਦਿ ਲੈਣ ਆਉਂਦੀ ਇੱਕ ਔਰਤ ਵੱਲੋਂ ਉਸ ਨਾਲ 3500 ਰੁਪਏ ਦਾ ਉਧਾਰ ਕਰ ਲਿਆ ਗਿਆ ਜਿਸ ਬਾਬਤ ਜਦੋਂ ਉਸਨੇ ਪੈਸਿਆਂ ਦੀ ਮੰਗ ਕੀਤੀ ਤਾਂ ਉਕਤ ਔਰਤ ਵੱਲੋਂ ਘਰੋਂ ਆ ਕੇ ਪੈਸੇ ਲੈ ਜਾਣ ਲਈ ਕਿਹਾ ਗਿਆ ਜਿਸ 'ਤੇ ਉਹ ਮਿਤੀ 3 ਜੁਲਾਈ ਨੂੰ ਉਕਤ ਔਰਤ ਦੇ ਘਰ ਪੈਸੇ ਲੈਣ ਲਈ ਚਲਾ ਗਿਆ ਤਾਂ ਉਕਤ ਔਰਤ ਵੱਲੋਂ ਉਸਨੂੰ ਮਕਾਨ ਦੇ ਚੁਬਾਰੇ 'ਤੇ ਬਣੇ ਕਮਰੇ 'ਚ ਬਿਠਾਇਆ ਗਿਆ ਜਿੱਥੇ ਉਕਤ ਔਰਤ ਦੇ 3 ਹੋਰ ਸਾਥੀ ਵੀ ਆ ਗਏ ਜਿਨਾਂ ਵੱਲੋਂ ਉਸਨੂੰ ਕਮਰੇ 'ਚ ਬੰਦ ਕਰਕੇ ਡਰਾ ਧਮਕਾ ਕੇ ਉਸਦੀ ਅਸ਼ਲੀਲ ਵੀਡੀਓ ਬਣਾਈ ਗਈ।ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਔਰਤ ਅਤੇ ਉਸਦੇ ਸਾਥੀਆਂ ਵੱਲੋਂ ਉਸਦੀ ਅਸ਼ਲੀਲ ਵੀਡੀਓ ਵਾਇਰਲ ਕਰ ਦੇਣ ਦੀ ਧਮਕੀ ਦੇ ਕੇ ਉਸ ਤੋਂ 20 ਹਜ਼ਾਰ ਰੁਪਏ ਲੈ ਲਏ ਗਏ ਤੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਗਈਆਂ।ਸ਼ਿਕਾਇਤਕਰਤਾ ਨੇ ਦੱਸਿਆ ਕਿ ਮਿਤੀ 15 ਜੁਲਾਈ ਨੂੰ ਉਹ ਆਪਣੇ ਜੀਜੇ ਸੁਨੀਲ ਕੁਮਾਰ ਨਾਲ ਦੁਕਾਨ 'ਤੇ ਬੈਠਾ ਸੀ ਤਾਂ ਉਕਤ ਔਰਤ ਦਾ ਇੱਕ ਸਾਥੀ ਦੁਕਾਨ 'ਤੇ ਆਇਆ ਜਿਸ ਵੱਲੋਂ ਉਸਦੀ ਵੀਡੀਓ ਵਾਇਰਲ ਕਰ ਦੇਣ ਦੀ ਧਮਕੀ ਦਿੰਦਿਆਂ ਹੋਰ 50 ਹਜ਼ਾਰ ਰੁਪਏ ਦੇਣ ਦੀ ਮੰਗ ਕੀਤੀ ਗਈ ਜਿਸ 'ਤੇ ਵਾਰ-ਵਾਰ ਪੈਸਿਆਂ ਦੀ ਮੰਗ ਅਤੇ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਤੋਂ ਦੁਖੀ ਹੋ ਕੇ ਉਸ ਵੱਲੋਂ ਆਪਣੇ ਜੀਜੇ ਸੁਨੀਲ ਕੁਮਾਰ ਨੂੰ ਨਾਲ ਲੈ ਕੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਉਕਤ ਔਰਤ ਅਤੇ ਉਸਦੇ 3 ਸਾਥੀਆਂ ਵਿਰੁੱਧ ਅ/ਧ 384,342,323,384,506,120ਬੀ ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਦਿਆਂ ਮਾਮਲੇ 'ਚ ਲੋੜੀਂਦੀ ਉਕਤ ਔਰਤ ਅਤੇ ਉਸਦੇ ਇੱਕ ਕਥਿਤ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਇਸ ਗੈਕਾਨੂੰਨੀ ਧੰਦੇ 'ਚ ਸ਼ਾਮਲ ਉਨਾਂ ਦੇ ਬਾਕੀ ਸਾਥੀਆਂ ਦੀ ਵੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ