BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੇਸ਼

ਮਹਾਰਾਸ਼ਟਰ : ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ

July 22, 2021 04:57 PM

ਮੁੰਬਈ, 22 ਜੁਲਾਈ (ਏਜੰਸੀ) : ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਹੋਏ ਆਈਪੀਐਸ ਅਧਿਕਾਰੀ ਤੇ ਸਾਬਕਾ ਮੁੰਬਈ ਪੁਲਿਸ ਕਮਿਸ਼ਨਰ ਪਰਮ ਬੀਰ ਸਿੰਘ ਦੀਆਂ ਮੁਸੀਬਤਾਂ ਵਧਦੀਆਂ ਪ੍ਰਤੀਤ ਹੁੰਦੀਆਂ ਹਨ। ਪੁਲਿਸ ਨੇ ਪਰਮਬੀਰ ਸਿੰਘ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ ਕਰ ਲਿਆ ਹੈ। ਜਬਰੀ ਵਸੂਲੀ ਦੇ ਇਸ ਮਾਮਲੇ ਵਿੱਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਦੇ ਨਾਲ 8 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ 6 ਪੁਲਿਸ ਮੁਲਾਜ਼ਮ ਅਤੇ 2 ਨਾਗਰਿਕ ਹਨ। ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ 'ਤੇ ਸਿਕੰਜਾ ਕਸਦਾ ਨਜ਼ਰ ਆ ਰਿਹਾ ਹੈ। ਇਕ ਪਾਸੇ ਜਿੱਥੇ ਮਹਾਰਾਸ਼ਟਰ ਸਰਕਾਰ ਨੇ ਆਈਪੀਐਸ ਅਧਿਕਾਰੀ ਪਰਮਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਬਿਉਰੋ ਨੂੰ ਖੁੱਲ੍ਹ ਕੇ ਜਾਂਚ ਦੇ ਆਦੇਸ਼ ਦਿੱਤੇ ਹਨ, ਉਥੇ ਦੂਜੇ ਪਾਸੇ ਮਰੀਨ ਡਰਾਈਵ ਥਾਣੇ ਵਿੱਚ ਪਰਮਬੀਰ ਸਿੰਘ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਇੱਕ ਕਾਰੋਬਾਰੀ ਹੈ। ਐਫਆਈਆਰ ਵਿੱਚ ਕੁੱਲ 8 ਲੋਕਾਂ ਦੇ ਨਾਮ ਲਏ ਗਏ ਹਨ, ਜਿਨ੍ਹਾਂ ਵਿੱਚ 6 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਮੁੰਬਈ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਦੋ ਨਾਗਰਿਕਾਂ ਨੂੰ ਵੀ ਗ੍ਰਿਫਤਾਰ ਕਰ ਚੁੱਕੀ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਪਰਮਬੀਰ ਸਿੰਘ ਨੇ ਸੀਐਮ ਉਧਵ ਠਾਕਰੇ ਨੂੰ ਇੱਕ ਪੱਤਰ ਲਿਖ ਕੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ 'ਤੇ 100 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਦੋਸ਼ ਲਾਇਆ ਸੀ। ਪਰਮਬੀਰ ਸਿੰਘ ਨੇ ਪੱਤਰ ਵਿੱਚ ਲਿਖਿਆ ਕਿ ਗ੍ਰਹਿ ਮੰਤਰੀ ਨੇ ਸਚਿਨ ਵਾਜੇ ਨੂੰ ਕਿਹਾ ਸੀ ਕਿ ਉਸਨੂੰ ਹਰ ਮਹੀਨੇ 100 ਕਰੋੜ ਇਕੱਠੇ ਕਰਨੇ ਪੈਂਦੇ ਹਨ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਗ੍ਰਹਿ ਮੰਤਰੀ ਨੇ ਵਾਜੇ ਨੂੰ ਕਿਹਾ ਸੀ ਕਿ ਜੇ ਮੁੰਬਈ ਵਿੱਚ 1750 ਬਾਰਾਂ ਅਤੇ ਰੈਸਟੋਰੈਂਟਾਂ ਵਿਚੋਂ 2-3 ਲੱਖ ਮਿਲਦੇ ਹਨ, ਤਾਂ ਵੀ ਇਕ ਮਹੀਨੇ ਵਿੱਚ ਪੈਂਤੀ ਕਰੋੜ ਰੁਪਏ ਇਕੱਠੇ ਕੀਤੇ ਜਾ ਸਕਦੇ ਹਨ। ਇਸ ਪੱਤਰ ਦੇ ਕਾਰਨ ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਭੂਚਾਲ ਆਇਆ ਸੀ। ਇਸ ਤੋਂ ਬਾਅਦ ਪਰਮਬੀਰ ਸਿੰਘ ਨੂੰ ਮੁੰਬਈ ਪੁਲਿਸ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪ

ਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆ

ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ

ਆਈਟੀ ਕਾਨੂੰਨ ਦੀ ਰੱਦ ਧਾਰਾ 66ਏ ਤਹਿਤ ਕੇਸ ਦਰਜ ਕਰਨ ’ਤੇ ਰਾਜਾਂ ਤੇ ਹਾਈ ਕੋਰਟਾਂ ਨੂੰ ਨੋਟਿਸ

ਕੋਵਿਡ-19 : ਇੱਕ ਦਿਨ ’ਚ ਆਏ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 422 ਮੌਤਾਂ

ਛਤਰਸਾਲ ਕਤਲ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ

ਕਾਲਾ ਧਨ ਮਾਮਲਾ : ਈਡੀ ਮੂਹਰੇ ਮੁੜ ਪੇਸ਼ ਨਾ ਹੋਏ ਅਨਿਲ ਦੇਸ਼ਮੁੱਖ

ਕੇਂਦਰ ਨੇ ਕਿਹਾ, ਮੌਲਿਕ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ 7800 ਤੋਂ ਵੱਧ ਪਟੀਸ਼ਨਾਂ ਦਾਇਰ

ਸੁਪਰੀਮ ਕੋਰਟ ’ਚ ਪੈਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ 5 ਅਗਸਤ ਨੂੰ