BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਸਿਹਤ ਵਿਭਾਗ ਵੱਲੋਂ ਡੇਂਗੂ ਤੇ ਚਿਕਨਗੁਣੀਆ ਬੁਖ਼ਾਰ ਤੋਂ ਬਚਾਅ ਲਈ ਅਡਵਾਈਜ਼ਰੀ ਜਾਰੀ

July 22, 2021 05:33 PM

ਲੁਧਿਆਣਾ, 22 ਜੁਲਾਈ (ਏਜੰਸੀ ) : ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤਾਂ ਦਾ ਸੀਜਨ ਸ਼ੁਰੂ ਹੋ ਚੁੱਕਾ ਹੈI ਜਿਸ ਕਾਰਨ ਡੇਂਗੂ, ਚਿਕਨਗੁਣੀਆ ਬੁਖਾਰ ਅਤੇ ਪੇਟ ਦੀਆਂ ਬਿਮਾਰੀਆ ਪੈਦਾ ਹੋਣ ਕਰਨ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਵੱਲੋਂ ਇਸ ਮੋਸਮ ਵਿਚ ਡੇਂਗੂ ਬੁਖਾਰ ਦੇ ਕਾਰਨ, ਲੱਛਣ ਅਤੇ ਇਸ ਤੋਂ ਕਿਵੇ ਬਚਿਆ ਜਾ ਸਕਦਾ ਹੈ, ਸਬੰਧੀ ਜਾਣਕਾਰੀ ਦਿੱਤੀ ਗਈ। ਹੈ। ਡਾ.ਆਹਲੂਵਾਲੀਆ ਨੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਸ ਲਈ ਇਸ ਨੂੰ ਟਾਇਗਰ ਮੱਛਰ ਵੀ ਕਹਿੰਦੇ ਹਨ। ਇਸ ਦੇ ਸ਼ਰੀਰ ਤੇ ਟਾਇਗਰ ਵਰਗੀਆ ਧਾਰੀਆ ਬਣੀਆ ਹੁੰਦੀਆ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾ, ਫਰਿਜ਼ ਦੇ ਪਿੱਛੇ ਲੱਗੀਆ ਟ੍ਰੇਆਂ, ਗਮਲਿਆ, ਘਰਾਂ ਦੀਆ ਛੱਤਾ ਉਪਰ ਪਏ ਕਬਾੜ, ਟਾਇਰ ਆਦਿ ਵਿਚ ਖੜੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਇਹ ਮੱਛਰ ਇੱਕ ਹਫਤੇ ਦੇ ਅੰਦਰ-ਅੰਦਰ ਅੰਡੇ ਤੋਂ ਪੂਰਾ ਅਡੱਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਇਕ ਚੱਮਚ ਪਾਣੀ ਵਿੱਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਵੇਲੇ ਸੂਰਜ ਚੜਣ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ਕੱਟਦਾ ਹੈ। ਇਹ ਮੱਛਰ ਜਿਆਦਾਤਰ ਸ਼ਰੀਰ ਦੇ ਹੇਠਲੇ ਹਿੱਸਿਆਂ "ਤੇ ਕੱਟਦਾ ਹੈ ਅਤੇ ਇਸਦੀ ਪੈਦਾਵਾਰ 20 ਡਿਗਰੀ ਤੋਂ 34 ਡਿਗਰੀ ਤਾਪਮਾਨ ਵਿਚ ਜਿਆਦਾ ਹੁੰਦੀ ਹੈ। ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਚਮੜੀ "ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆ ਤੇ ਨੱਕ ਵਿਚ ਖੂੰਨ ਵਗਣਾ ਡੇਂਗੂ ਬੁਖਾਰ ਦੇ ਲਛਣ ਹਨ। ਬੁਖਾਰ ਹੋਣ ਤੇ ਐਸਪ੍ਰੀਨ ਅਤੇ ਬਰੂਫਨ ਨਾ ਲਵੋ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਲਵੋ। ਪਾਣੀ ਜਾਂ ਤਰਲ ਚੀਜ਼ਾਂ ਜਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ। ਡੇਂਗੂ ਬੁਖਾਰ ਦੇ ਸ਼ੱਕੀ ਮਰੀਜ ਜਿਲ੍ਹਾ ਲੁਧਿਆਣਾ ਦੇ ਐਸ.ਐਸ.ਐਚ. ਸੈਂਟਰ ਜੋ ਕਿ ਸਿਵਲ ਹਸਪਤਾਲ ਲੁਧਿਆਣਾ, ਖੰਨਾ ਅਤੇ ਜਗਰਾਓ ਵਿਖੇ ਜਾ ਕੇ ਫਰੀ ਕੰਨਫਰਮੇਸ਼ਨ ਟੈਸਟ ਕਰਵਾ ਸਕਦੇ ਹਨ। ਪੋਜਟਿਵ ਡੇਂਗੂ ਕੇਸਾਂ ਦਾ ਸਪੋਰਟਿਵ ਇਲਾਜ ਸਿਹਤ ਵਿਭਾਗ ਵੱਲੋ ਮੁਫ਼ਤ ਕੀਤਾ ਜਾਂਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ