BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ

July 22, 2021 05:44 PM

ਮੂਨਕ/ਸੰਗਰੂਰ, 22 ਜੁਲਾਈ (ਏਜੰਸੀ): ਡਿਪਟੀ ਕਮਿਸ਼ਨਰ ਰਾਮਵੀਰ ਨੇ ਅੱਜ ਮੂਨਕ ਤੇ ਘੱਗਰ ਨੇੜਲੇ ਜ਼ਿਲ੍ਹੇ ਦੇ ਹੋਰ ਇਲਾਕਿਆਂ ਦਾ ਅਚਨਚੇਤੀ ਦੌਰਾ ਕਰਕੇ ਘੱਗਰ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਦਾ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਾਲ ਦੀ ਘੜੀ ਘੱਗਰ ‘ਚ ਪਾਣੀ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਲੋੜ ਮੁਤਾਬਕ ਫੰਡ ਮੌਜੂਦ ਹਨ ਅਤੇ ਕਿਸੇ ਵੀ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਸਾਰੇ ਇੰਤਜ਼ਾਮ ਹਨ। ਇਸ ਮੌਕੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਸਰਕਾਰ ਦੀ ਤਰਫੋਂ ਪੂਰਨ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਹਾਲ ਦੀ ਘੜੀ ਵਿੱਚ ਅਜਿਹਾ ਕੋਈ ਵੀ ਸੰਕਟ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਉਹ ਇਸ ਮਾਮਲੇ 'ਤੇ ਕਿਸੇ ਵੀ ਵੇਲੇ ਪ੍ਰਸ਼ਾਸਨ ਨਾਲ ਰਾਬਤਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਦੁਆਰਾ ਮੁਰੰਮਤ ਪ੍ਰਕਿਰਿਆ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਜਿਹੜੇ ਨਾਜ਼ੁਕ ਸਥਾਨ ਹਨ ਉਨ੍ਹਾਂ ਦੀ ਢੁਕਵੀਂ ਮੁਰੰਮਤ ਸਬੰਧੀ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਅਗੇਤੇ ਤੌਰ ’ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਐਸ.ਡੀ.ਐਮ. ਆਕਾਸ਼ ਬਾਂਸਲ ਸਮੇਤ ਹੋਰਨਾਂ ਅਧਿਕਾਰੀਆ ਨੂੰ ਪਿੰਡਾਂ ਦੇ ਨਿਵਾਸੀਆਂ ਨਾਲ ਲਗਾਤਾਰ ਤਾਲਮੇਲ ਰੱਖਣ ਅਤੇ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ ਵੀ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ