BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਸਾਨੂੰ ਆਕਸੀਜਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ : ਅਨੁਰਾਗ ਵਰਮਾ

July 22, 2021 06:32 PM
 
ਜਸਬੀਰ ਸਿੰਘ ਦੁੱਗਲ/ ਹਿਮਸ਼ਿਖਾ ਲਾਂਬਾ
ਕੁਰੂਕਸ਼ੇਤਰ/ਸ਼ਾਹਾਬਾਦ, 22 ਜੁਲਾਈ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਭਾਲਖੀ ਵਿੱਚ ਰੋਟਰੀ ਕਲੱਬ, ਸਟੇਟ ਬੈਂਕ ਆਫ਼ ਇੰਡੀਆ ਅਤੇ ਇੰਨਰਵੀਲ ਕਲੱਬ ਵੱਲੋਂ 215 ਬੂਟੇ ਲਗਾਏ ਗਏ। ਇਸ ਤੋਂ ਇਲਾਵਾ ਬੱਚਿਆਂ ਵਿੱਚ ਕੁਝ ਬੂਟੇ ਵੀ ਵੰਡੇ ਗਏ। ਪ੍ਰੋਗਰਾਮ ਵਿੱਚ ਸਟੇਟ ਬੈਂਕ ਆਫ਼ ਇੰਡੀਆ ਸ਼ਾਹਾਬਾਦ ਦੇ ਮੁੱਖ ਪ੍ਰਬੰਧਕ ਅਨੁਰਾਗ ਵਰਮਾ ਮੁੱਖ ਮਹਿਮਾਨ ਸਨ।  ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਰੋ. ਡਾ.ਐਸ ਐਸ ਆਹੂਜਾ ਨੇ ਸਭ ਦਾ ਸਵਾਗਤ ਕਰਦਿਆਂ ਕੀਤੀ। ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਸਾਰੇ ਰੋਟੇਰੀਅਨਜ਼, ਇੰਨਰਵੀਲ ਪ੍ਰਧਾਨਾਂ ਅਤੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਰੋਟਰੀ ਪ੍ਰਧਾਨ ਰੋ. ਆਰ ਕੇ ਗਰਗ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਲੱਬ ਵੱਲੋਂ ਕੀਤੇ ਕੰਮਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਮਾਜ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣੇ ਚਾਹੀਦੇ ਹਨ। ਮੁੱਖ ਮਹਿਮਾਨ ਨੇ ਕਲੱਬ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕੋਵਿਡ 19 ਦੌਰਾਨ ਆਕਸੀਜਨ ਦੀ ਘਾਟ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਇਸ ਲਈ ਸਾਨੂੰ ਆਕਸੀਜਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਬੂਟੇ ਲਗਾਉਣ ਤੋਂ ਪਹਿਲਾਂ ਕੀਤੀਆਂ ਗਈਆਂ ਤਿਆਰੀਆਂ ਲਈ ਸਕੂਲ ਸਟਾਫ ਅਤੇ ਬੱਚਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਸਕੂਲ ਵਿੱਚ ਤ੍ਰਿਵੇਣੀ ਨੂੰ ਲਾਇਆ ਅਤੇ ਇਸ ਦੀ ਮਹੱਤਤਾ ਵੀ ਦੱਸੀ। ਪ੍ਰੋਜੈਕਟ ਚੇਅਰਮੈਨ ਰੋ. ਵਰਿੰਦਰ ਠਕਰਾਲ ਨੇ ਆਏ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰੋਟਰੀ ਸੈਕਟਰੀ ਰੋ. ਸੁਰੇਸ਼ ਗੋਗੀਆ, ਰੋ.  ਪ੍ਰਿਤਪਾਲ ਸਿੰਘ ਢਿੱਲੋਂ, ਰੋ. ਡਾ.ਆਰ ਐਸ ਘੁੰਮਣ, ਇੰਨਰਵੀਲ ਪ੍ਰਧਾਨ ਚਰਨਜੀਤ ਪਾਲ ਕੌਰ, ਪੂਨਮ ਕੱਕੜ, ਰੇਨੂੰ ਵਧਵਾ, ਹਰਵਿੰਦਰ ਸਿੰਘ, ਸੁਭਾਸ਼, ਖੇਤੀ ਅਧਿਆਪਕ ਵਿਕਾਸ ਤਿਆਗੀ, ਸਤੀਸ਼ ਕੁਮਾਰ, ਸ਼ਸ਼ੀ ਕੁਮਾਰ, ਸਿਮਰਨ ਕੌਰ, ਨਿਧੀ, ਮੰਜੂ, ਅਮਿਤ ਜੈਨ, ਰਾਜੇਸ਼ ਕੁਮਾਰ, ਚੰਦਰ ਪ੍ਰਕਾਸ਼ ਆਦਿ ਮੌਜੂਦ ਸਨ।
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ