BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਸਿਹਤ

ਕੋਵਿਡ-19 : ਨਵੇਂ ਮਾਮਲਿਆਂ ’ਚ ਮੁੜ ਵਾਧਾ

July 22, 2021 06:34 PM
- ਇੱਕ ਦਿਨ ’ਚ ਆਏ 41,383 ਨਵੇਂ ਮਾਮਲੇ, 507 ਮੌਤਾਂ

ਏਜੰਸੀਆਂ
ਨਵੀਂ ਦਿੱਲੀ/22 ਜੁਲਾਈ : ਦੇਸ਼ ਅੰਦਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ 41 ਹਜ਼ਾਰ ਤੋਂ ਵਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਦੌਰਾਨ ਇਸ ਲਾਗ ਨਾਲ 507 ਹੋਰ ਮਰੀਜ਼ਾਂ ਨੇ ਦੋਮ ਤੋੜੀਆਂ ਹੈ।
ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰੋਜ਼ਾਨਾ ਗਿਣਤੀ ਪਿਛਲੇ ਦਿਨ ਦੇ ਮੁਕਾਬਲੇ ਵੀਰਵਾਰ ਨੂੰ ਬਹੁਤ ਘੱਟ ਰਹੀ। ਬੁੱਧਵਾਰ ਨੂੰ ਇਸ ਮਹਾਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ ਰੋਜ਼ਾਨਾ ਗਿਣਤੀ ਰਿਕਾਰਡ 3,998 ਦਰਜ ਕੀਤੀ ਗਈ ਸੀ। ਇਸੇ ਦਰਮਿਆਨ ਬੁੱਧਵਾਰ ਨੂੰ 22 ਲੱਖ 77 ਹਜ਼ਾਰ 679 ਲੋਕਾਂ ਨੂੰ ਕੋਰੋਨਾ ਰੋਕੂ ਟੀਕੇ ਲਗਾਏ ਗਏ। ਦੇਸ਼ ਵਿੱਚ ਹੁਣ ਤੱਕ 41 ਹਜ਼ਾਰ 78 ਲੱਖ, 51 ਹਜ਼ਾਰ, 151 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 41,383 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 3 ਕਰੋੜ, 12 ਲੱਖ, 57 ਹਜ਼ਾਰ, 720 ਹੋ ਗਈ ਹੈ। ਇਸੇ ਦੌਰਾਨ 38 ਹਜ਼ਾਰ 652 ਮਰੀਜ਼ਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਇਸ ਮਹਾਮਾਰੀ ਨੂੰ ਮਾਤ ਦੇਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ ਤਿੰਨ ਕਰੋੜ, 4 ਚਾਰ ਲੱਖ 29 ਹਜ਼ਾਰ 339 ਹੋ ਗਈ ਹੈ। ਸਰਗਰਮ ਮਾਮਲੇ 2224 ਵਧ ਕੇ ਚਾਰ ਲੱਖ, 9 ਹਜ਼ਾਰ 394 ਰਹਿ ਗਏ ਹਨ। ਇਸੇ ਦੌਰਾਨ 507 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 4 ਚਾਰ 18 ਹਜ਼ਾਰ 987 ਹੋ ਗਿਆ ਹੈ।
ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਦਰ ਵਧ ਕੇ 1.31 ਫੀਸਦੀ, ਰਿਕਵਰੀ ਦਰ ਘਟ ਕੇ 97.35 ਫੀਸਦੀ ਅਤੇ ਮੌਤ ਦਰ 1.34 ਫੀਸਦੀ ਹੈ।
ਉਧਰ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 155 ਵਧ ਕੇ 98087 ਰਹਿ ਗਏ ਹਨ। ਇਸੇ ਦੌਰਾਨ ਰਾਜ ਵਿੱਚ 7839 ਮਰੀਜ਼ਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 6008750 ਹੋ ਗਈ ਹੈ, ਜਦਕਿ 165 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 130918 ਹੋ ਗਿਆ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ