BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ : ਜੰਤਰ-ਮੰਤਰ ’ਤੇ ਕਿਸਾਨਾਂ ਨੇ ਲਾਈ ‘ਕਿਸਾਨ ਸੰਸਦ’

July 23, 2021 11:16 AM

ਸੁਰਜੀਤ ਸਿੰਘ
ਨਵੀਂ ਦਿੱਲੀ/22 ਜੁਲਾਈ : ਤਿੰਨ ਨਵੇਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਮੋਰਚਿਆਂ ਨੂੰ ਹੋਰ ਤੇਜ਼ ਕਰਨ ਵਜੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਇਜਲਾਸ ਦੌਰਾਨ ਹਰ ਰੋਜ਼ ਜਥਾ ਭੇਜਣ ਦਾ ਸੱਦਾ ਦਿੱਤਾ ਸੀ। ਕਿਸਾਨਾਂ ਨੇ ਅੱਜ ਸੰਸਦ ਮਾਰਗ ਵਿਖੇੇ ਜੰਤਰ-ਮੰਤਰ ’ਤੇ ਸਰਕਾਰ ਦੇ ਬਰਾਬਰ ਸੜਕ ਉਤੇ ਕਿਸਾਨ ਪਾਰਲੀਮੈਂਟ ਚਲਾ ਕੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ।
ਹਲਾਂਕਿ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ, ਪਰ ਫਿਰ ਵੀ ਕਿਸਾਨ ਜਥੇਬੰਦੀਆਂ ਆਪਣਾ ਅੰਦੋਲਨ ਕਰਨ ਵਿੱਚ ਕਾਮਯਾਬ ਰਹੀਆਂ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਦਿੱਲੀ ਨੇ ਹਰ ਰੋਜ਼ 200 ਕਿਸਾਨਾਂ ਦਾ ਜਥਾ ਭੇਜਣ ਦਾ ਸੱਦਾ ਦਿੱਤਾ ਸੀ। ਹਰ ਜਥੇਬੰਦੀ ਦੇ ਤਿੰਨ ਵਰਕਰ ਰੋਜ਼ਾਨਾ 13 ਅਗਸਤ ਤੱਕ ਪਾਰਲੀਮੈਂਟ ਇਜਲਾਸ ਦੌਰਾਨ ਗ੍ਰਿਫ਼ਤਾਰੀਆ ਦੇਣ ਲਈ ਤਿਆਰ-ਵਰ-ਤਿਆਰ ਸਨ। ਅੰਦੋਲਨ ਵਿੱਚ ਸ਼ਰਾਰਤੀ ਅਨਸਰਾਂ ਨੂੰ ਰੋਕਣ ਲਈ ਬਾਕਾਇਦਾ ਤੌਰ ’ਤੇ ਸ਼ਨਾਖਤੀ ਕਾਰਡ ਜਾਰੀ ਕੀਤੇ ਹੋਏ ਸਨ। ਕਾਰਡਧਾਰਕ ਕਿਸਾਨ ਹੀ ਅੱਜ ਸਵੇਰੇ ਸਿੰਘੂ ਬਾਰਡਰ ਦੇ ਕਜਾਰੀਆ ਭਵਨ ਤੋਂ ਬੱਸਾਂ ਵਿੱਚ ਬੈਠੇ। ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਲਿਆਂਦਾ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਆਪਣਾ ਰਵੱਈਆ ਦਿਖਾਉਂਦੇ ਹੋਏ ਇੱਕ ਰਿਜੌਰਟ ਵਿਚ ਕਿਸਾਨਾਂ ਦੀਆਂ ਬੱਸਾਂ ਨੂੰ ਲੈ ਗਈ, ਜਿਥੇ ਮੀਡੀਆ ਕਰਮੀਆਂ ਨੂੰ ਰੋਕ ਦਿੱਤਾ ਗਿਆ। ਕਿਸਾਨਾਂ ਨੇ ਸੋਚਿਆ ਕਿ ਇਸ ਰਿਜੌਰਟ ਨੂੰ ਜੇਲ੍ਹ ਵਿੱਚ ਬਦਲ ਦਿੱਤਾ ਗਿਆ ਹੋਵੇਗਾ।
ਦੁਪਹਿਰ ਬਾਅਦ ਸ਼ੁਰੂ ਹੋਈ ਸੰਸਦ ਦੇ ਸ਼ਾਮ ਤੱਕ ਸੈਸ਼ਨ ਚੱਲੇ। ਸੈਸ਼ਨ ਸੁਰੂ ਹੋਣ ਤੋਂ ਪਹਿਲਾਂ ਸ਼ਹੀਦੀਆਂ ਪ੍ਰਾਪਤ ਕਰ ਗਏ ਕਿਸਾਨਾਂ ਤੇ ਕੋਰੋਨਾ ਦੌਰਾਨ ਮੌਤ ਦੇ ਮੂੰਹ ਜਾ ਪਏ ਲੋਕਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸਰਧਾਂਜਲੀ ਭੇਟ ਕੀਤੀ ਗਈ। ਇਨ੍ਹਾਂ ਸੈਸ਼ਨਾਂ ਦੀ ਪ੍ਰਧਾਨਗੀ ਅੱਠ ਵਾਰ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਹਨਨ ਮੁੱਲ੍ਹਾ, ਜੋਗਿੰਦਰ ਯਾਦਵ, ਸ਼ਿਵ ਕੁਮਾਰ ਕੱਕਾ, ਰਮਿੰਦਰ ਸਿੰਘ ਪਟਿਆਲਾ, ਮਨਜੀਤ ਰਾਏ, ਹਰਮੀਤ ਸਿੰਘ ਕਾਦੀਆਂ ਨੇ ਕੀਤੀ। ਸੜਕ ’ਤੇ ਨੀਲੀ ਛੱਤ ਹੇਠ ਅੱਧਾ ਦਿਨ ਚੱਲੀ ਸੰਸਦ ਵਿੱਚ ਹਾਜ਼ਰ ਕਿਸਾਨਾਂ ਨੇ ਆਪੋ-ਆਪਣੇ ਵਿਚਾਰ ਰੱਖੇ। ਬਾਕਾਇਦਾ ਤੌਰ ’ਤੇ ਸਪੀਕਰ, ਡਿਪਟੀ ਸਪੀਕਰ ਤੈਅ ਕੀਤੇ ਗਏ ਸਨ। ਕਿਸਾਨ ਸੰਸਦ ਦੀ ਚੱਲ ਰਹੀ ਕਾਰਵਾਈ ਤੋਂ ਮੀਡੀਆ ਨੂੰ ਦੂਰ ਰੱਖਣ ਦੀ ਪੁਲਿਸ ਨੇ ਬਹੁਤ ਕੋਸ਼ਿਸ਼ ਕੀਤੀ, ਪਰ ਸੰਯੁਕਤ ਕਿਸਾਨ ਮੋਰਚਾ ਨੇ ਪੁਲਿਸ ਪ੍ਰਸਾਸ਼ਨ ਨਾਲ ਗੱਲਬਾਤ ਕਰਕੇ ਮੀਡੀਆ ਨੂੰ ਕਵਰੇਜ਼ ਕਰਨ ਦੀ ਖੁੱਲ੍ਹ ਦਿਵਾਈ। ਵੱਡੀ ਗਿਣਤੀ ਵਿੱਚ ਹਾਜ਼ਰ ਮੀਡੀਆ ਕਰਮੀਆਂ ਨੂੰ ਪੁਲਿਸ ਨੇ ਰੋਕ ਰੱਖਿਆ ਸੀ।
ਇਸ ਮੌਕੇ ’ਤੇ ਕੀਤੀ ਗਈ ਪ੍ਰੈੱਸ ਕਾਨਫਰੰਸ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਨਵੀਂ ਸੰਸਦ ਨੇ ਉਹ ਕੰਮ ਕੀਤੇ ਜੋ ਪੁਰਾਣੀ ਸੰਸਦ ਨਹੀਂ ਕਰ ਸਕੀ।
ਇਸ ਮੌਕੇ ’ਤੇ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਦੀਆਂ ਘਾਤਕ ਮੱਦਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਹੁਕਮਰਾਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਪਾਰਲੀਮੈਂਟ ਇਜਲਾਸ ਪਿਛਲੇ ਤਿੰਨ ਦਿਨਾਂ ਤੋਂ ਨਹੀਂ ਚੱਲ ਸਕਿਆ। ਖੇਤੀ ਕਾਨੂੰਨਾਂ ’ਤੇ ਚਰਚਾ ਨਹੀਂ ਕਰਨ ਦਿੱਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਕਿਸਾਨ ਵਿਰੋਧੀ ਹੋ ਕੇ ਹੁਣ ਦੇਸ਼ ਦਾ ਕੋਈ ਵੀ ਨਾਗਰਿਕ ਕੁਰਸੀ ’ਤੇ ਨਹੀਂ ਬੈਠ ਸਕਦਾ। ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ, ਜਿਸ ਦੇ ਕਾਰਨ ਦੇਸ਼ ਦੀ ਸੀਡੀਪੀਓ ਥੱਲੇ ਜਾ ਰਹੀ ਹੈ। ਭਾਰਤ ਬਾਕੀ ਦੇਸ਼ਾਂ ਨਾਲੋਂ ਪੱਛੜ ਗਿਆ ਹੈ।
ਇਸ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ’ਤੇ ਕੀਤੇ ਹਮਲੇ ਦੀ ਵੀ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ 5 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਸ਼ਹਿਰ ਮੁਜੱਫਰਪੁਰ ਵਿਚ ਕਿਸਾਨ ਸੰਮੇਲਨ ਕੀਤਾ ਜਾਵੇਗਾ, ਜਿਸ ਵਿੱਚ ਲੱਖਾਂ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੁਣ ਹਰ ਰੋਜ਼ ਕਿਸਾਨ ਇਸ ਜਗ੍ਹਾ ’ਤੇ ਸੰਸਦ ਚਲਾਉਣਗੇ। ਕਿਸਾਨਾਂ ਨੇ ਪੰਗਤ ਵਿੱਚ ਬੈਠ ਕੇ ਸੜਕ ’ਤੇ ਹੀ ਲੰਗਰ ਛਕਿਆ, ਜੋ ਮੀਡੀਆ ਲਈ ਖਿੱਚ ਦਾ ਕੇਂਦਰ ਬਣਿਆ। ਇਸ ਮੌਕੇ ’ਤੇ ਕੇਰਲਾ ਦੇ ਸਾਰੇ ਦੇ ਸਾਰੇ ਵੀਹ ਪਾਰਲੀਮੈਂਟ ਮੈਂਬਰਾਂ ਨੇ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ