BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਰਿਆਣਾ

ਭਾਕਿਯੂ ਸੂਬਾਈ ਪ੍ਰਧਾਨ (ਮਾਨ) ਖ਼ਿਲਾਫ਼ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਹੋਵੇ ਕੇਸ ਦਰਜ : ਅਜਰਾਣਾ

July 23, 2021 11:49 AM

ਜਸਬੀਰ ਸਿੰਘ ਦੁੱਗਲ
ਕੁਰੂਕਸ਼ੇਤਰ/22 ਜੁਲਾਈ : ਭਾਰਤੀ ਕਿਸਾਨ ਯੂਨੀਅਨ ਹਰਿਆਣਾ (ਮਾਨ ਗਰੁੱਪ) ਦੇ ਸੂਬਾਈ ਪ੍ਰਧਾਨ ਗੁਨੀ ਪ੍ਰਕਾਸ ਵਲੋਂ ਸਿੱਖ ਸਮਾਜ ਵਿਰੁੱਧ ਕੀਤੀਆਂ ਗਈਆਂ ਇਤਰਾਜਯੋਗ ਟਿੱਪਣੀਆਂ ਕਾਰਨ ਸੰਗਤ ਦਾ ਗੁੱਸਾ ਜੋਰਾਂ ’ਤੇ ਹੈ। ਸਿੱਖ ਪਰਿਵਾਰ ਹਰਿਆਣਾ ਦੇ ਸੂਬਾਈ ਪ੍ਰਧਾਨ ਕਵਲਜੀਤ ਸਿੰਘ ਅਜਰਾਣਾ ਨੇ ਇੱਕ ਪ੍ਰੈਸ ਵਾਰਤਾ ਕਰਕੇ ਗੁਨੀ ਪ੍ਰਕਾਸ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਪ੍ਰਸਾਸਨ ਤੋਂ ਮੰਗ ਕੀਤੀ ਹੈ ਕਿ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਗੁਨੀ ਪ੍ਰਕਾਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਤੁਰੰਤ ਗਿ੍ਰਫਤਾਰ ਕੀਤਾ ਜਾਵੇ। ਇੰਨਾ ਹੀ ਨਹੀਂ, ਉਨ੍ਹਾਂ ਨੇ ਗੁਨੀ ਪ੍ਰਕਾਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ 24 ਘੰਟਿਆਂ ਦੇ ਅੰਦਰ-ਅੰਦਰ ਆਪਣੇ ਵਤੀਰੇ ਲਈ ਸਿੱਖ ਸਮਾਜ ਤੋਂ ਮੁਆਫੀ ਨਹੀਂ ਮੰਗਦਾ, ਤਾਂ ਸਿੱਖ ਸਮਾਜ 24 ਜੁਲਾਈ ਨੂੰ ਸਵੇਰੇ 10 ਵਜੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸਾਹੀ ਛੇਵੀ ਵਿਖੇ ਇਕੱਤਰ ਹੋਏਗਾ ਅਤੇ ਉਸ ਦੇ ਖ਼ਿਲਾਫ਼ ਅਗਲੀ ਸਖਤ ਕਾਰਵਾਈ ਬਾਰੇ ਫੈਸਲਾ ਲਏਗਾ।
ਇਸ ਦੇ ਨਾਲ ਹੀ ਕਵਲਜੀਤ ਸਿੰਘ ਅਜਰਾਨਾ ਨੇ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਸਿੰਘ ਸਾਹਿਬ ਜਥੇਦਾਰ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਸਾਰੀ ਘਟਨਾ ਦੀ ਵੀਡੀਓ ਅਤੇ ਪੱਤਰ ਭੇਜ ਕੇ ਗੁਨੀ ਪ੍ਰਕਾਸ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਵਰਣਨਯੋਗ ਹੈ ਕਿ ਬੀਕੇਯੂ ਦੇ ਸੂਬਾਈ ਪ੍ਰਧਾਨ ਗੁਨੀ ਪ੍ਰਕਾਸ ਵੀਰਵਾਰ ਨੂੰ ਇੱਕ ਮੰਗ ਪੱਤਰ ਦੇਣ ਲਈ ਮਿੰਨੀ ਸਕੱਤਰੇਤ ਕੁਰੂਕਸੇਤਰ ਆਏ ਸਨ, ਜਿਥੇ ਉਨ੍ਹਾਂ ਨੇ ਪ੍ਰਸਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਦਿਆਂ ਸਿੱਖ ਸਮਾਜ ਵਿਰੁੱਧ ਧਮਕੀ ਭਰੇ ਸਬਦਾਂ ਅਤੇ ਅਪਸਬਦਾਂ ਦੀ ਵਰਤੋਂ ਕੀਤੀ।
ਜਿਵੇਂ ਹੀ ਇਹ ਵੀਡੀਓ ਸੋਸਲ ਮੀਡੀਆ ਉੱਤੇ ਵਾਇਰਲ ਹੋਇਆ, ਸਿੱਖ ਸੰਗਤ ਵਿੱਚ ਰੋਸ ਫੈਲ ਗਿਆ।
ਸਿੱਖ ਆਗੂ ਕਵਲਜੀਤ ਸਿੰਘ ਅਜਰਾਨਾ ਨੇ ਇਲਜਾਮ ਲਾਇਆ ਕਿ ਗੁਨੀ ਪ੍ਰਕਾਸ ਦੇ ਪਿੱਛੇ ਕੁਝ ਸਰਾਰਤੀ ਅਨਸਰ ਹਨ, ਜਿਨ੍ਹਾਂ ਦੇ ਇਸਾਰੇ ’ਤੇ ਉਸ ਨੇ ਇਹ ਘਿਨਾਉਣੀ ਹਰਕਤ ਕੀਤੀ ਹੈ। ਇੰਨਾ ਹੀ ਨਹੀਂ, ਗੁਨੀ ਪ੍ਰਕਾਸ ਨੇ ਧਮਕੀ ਭਰੇ ਅਤੇ ਅਪਮਾਨਜਨਕ ਸਬਦਾਂ ਦੀ ਵਰਤੋਂ ਕਰਦੇ ਹੋਏ ਹਮ ਸਬਦ ਦੀ ਵਰਤੋਂ ਵੀ ਕੀਤੀ ਹੈ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਉਸ ਦੇ ਪਿੱਛੇ ਇਸ ਸਾਜਿਸ ਵਿਚ ਇਕ ਤੋਂ ਵੱਧ ਲੋਕ ਸਾਮਲ ਹਨ। ਅਜਰਾਨਾ ਨੇ ਕਿਹਾ ਕਿ ਪੁਲਿਸ ਨੂੰ ਚਾਹੀਦਾ ਹੈ ਕਿ ਉਹ ਗੁਨੀ ਪ੍ਰਕਾਸ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਕੇਸ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰੇ, ਤਾਂ ਜੋ ਇਸ ਸਾਜਸਿ ਦੇ ਦੋਸੀਆਂ ਦਾ ਪਰਦਾਫਾਸ ਹੋ ਸਕੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਾਹਬਾਦ ਦੇ ਪ੍ਰਧਾਨ ਜਸਬੀਰ ਸਿੰਘ ਮਾਮੂਮਾਜਰਾ, ਸ੍ਰੋਮਣੀ ਅਕਾਲੀ ਦਲ ਕੁਰੂਕਸ਼ੇਤਰ ਦੇ ਜਲ੍ਹਿਾ ਸਹਿਰੀ ਪ੍ਰਧਾਨ ਤੇਜਿੰਦਰ ਸਿੰਘ ਮੱਕੜ, ਨਰਿੰਦਰ ਸਿੰਘ ਗਿੱਲ ਅਤੇ ਅਮਰਿੰਦਰ ਸਿੰਘ ਸਮੇਤ ਪਤਵੰਤੇ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ