BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਲੈਂਡ, ਬਿਜਲੀ, ਰੇਤ ਮਾਫੀਆ ਅਕਾਲੀ ਸਰਕਾਰ ਦੇ ਸਮੇਂ ਵਾਂਗ ਹੀ ਕੰਮ ਕਰ ਰਿਹੈ : ਚੀਮਾ

July 23, 2021 11:53 AM

ਬੀ ਐੱਸ ਭੁੱਲਰ
ਬਠਿੰਡਾ/ 22 ਜੁਲਾਈ : ਪੰਜਾਬ ਵਿੱਚ ਲੈਂਡ ਮਾਫੀਆ, ਬਿਜਲੀ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਆਦਿ ਅੱਜ ਵੀ ਪਿਛਲੀ ਅਕਾਲੀ ਸਰਕਾਰ ਵਾਂਗ ਹੀ ਕੰਮ ਕਰ ਰਿਹਾ ਹੈ। ਇਹ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਤੋਂ ਧਿਆਨ ਲਾਂਭੇ ਕਰਨ ਲਈ ਕਾਂਗਰਸ ਪਾਰਟੀ ਦੇ ਆਗੂ ਜਨਤਾ ਦਾ ਧਿਆਨ ਮੁਆਫ਼ੀ ਵਿੱਚ ਉਲਝਾ ਰਹੇ ਹਨ। ਉਹ ਇੱਥੇ ਪਾਰਟੀ ਦੇ ਜਿਲ੍ਹਾ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਵਾਂਗ ਹੀ ਮੌਜੂਦਾ ਕਾਂਗਰਸ ਸਰਕਾਰ ਦੇ ਦੌਰ ਵਿੱਚ ਵੀ ਲੈਂਡ ਮਾਫੀਆ, ਬਿਜਲੀ ਮਾਫੀਆ, ਟਰਾਂਸਪੋਰਟ ਮਾਫੀਆ, ਰੇਤ ਮਾਫੀਆ ਆਦਿ ਉਸੇ ਤਰ੍ਹਾਂ ਕੰਮ ਕਰ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਵਿੱਚ ਖੜੇ ਸ੍ਰੀ ਨਵਜੋਤ ਸਿੰਘ ਸਿੱਧੂ ਟਵਿੱਟਰ ਆਦਿ ਰਾਹੀਂ ਇਹਨਾਂ ਮੁੱਦਿਆਂ ਤੇ ਚਰਚਾ ਵੀ ਕਰਦੇ ਰਹੇ ਹਨ, ਪਰ ਹੁਣ ਜਦ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ ਤਾਂ ਇਹਨਾਂ ਮੁੱਦਿਆਂ ਨੂੰ ਵਿਸਾਰ ਦਿੱਤਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਬਣਨ ਉਪਰੰਤ ਉਹਨਾਂ ਕਦੇ ਵੀ ਇਹਨਾਂ ਮੁੱਦਿਆਂ ਦਾ ਜਿਕਰ ਨਹੀਂ ਕੀਤਾ। ਇਸਤੋਂ ਸਪਸ਼ਟ ਹੈ ਸ੍ਰੀ ਸਿੱਧੂ ਦੀ ਦੌੜ ਆਪਣੀ ਕੁਰਸੀ ਤੱਕ ਹੀ ਸੀਮਤ ਸੀ, ਜਿਸਦੇ ਮਿਲਣ ਤੇ ਉਹਨਾਂ ਚੁੱਪ ਧਾਰ ਲਈ ਹੈ।
ਉਹਨਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਨਵਜੋਤ ਸਿੱਧੂ ਆਪਣੇ ਪਹਿਲੇ ਬਿਆਨਾਂ ਬਾਰੇ ਮੁਆਫ਼ੀ ਮੰਗਣ, ਜਦ ਕਿ ਸ੍ਰੀ ਸਿੱਧੂ ਕਹਿ ਰਹੇ ਹਨ ਕਿ ਵਾਅਦੇ ਪੂਰੇ ਨਾ ਕੀਤੇ ਜਾ ਸਕਣ ਸਬੰਧੀ ਮੁੱਖ ਮੰਤਰੀ ਮੁਆਫੀ ਮੰਗਣ। ਉਹਨਾਂ ਕਿਹਾ ਕਿ ਇਹ ਮੁਆਫ਼ੀਆਂ ਦਾ ਪ੍ਰਚਾਰ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਲਾਂਭੇ ਕਰਨ ਲਈ ਹੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਮੰਗ ਕਰ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਆਪਣੀਆਂ ਗਲਤੀਆਂ ਸਬੰਧੀ ਮੁਆਫ਼ੀ ਮੰਗਣ।
ਪੰਜਾਬ ਦੇ ਖਾਲੀ ਖਜ਼ਾਨੇ ਬਾਰੇ ਸੁਆਲ ਪੁੱਛਣ ਤੇ ਉਹਨਾਂ ਕਿਹਾ ਕਿ ਦੋ ਪਾਰਟੀਆਂ ਨੇ ਪੰਜਾਬ ਵਿੱਚ ਰਾਜ ਕੀਤਾ ਅਤੇ ਖਜ਼ਾਨੇ ਨੂੰ ਲੁੱਟਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਹਰ ਕਿਸਮ ਦੇ ਮਾਫੀਏ ਦਾ ਖਾਤਮਾ ਕਰ ਦਿੱਤਾ ਜਾਵੇਗਾ। ਇਸ ਉਪਰੰਤ ਲੋਕਾਂ ਵੱਲੋਂ ਦਿੱਤਾ ਜਾਂਦਾ ਟੈਕਸ ਸਿੱਧਾ ਖਜ਼ਾਨੇ ਵਿੱਚ ਜਮਾਂ ਹੋਵੇਗਾ ਅਤੇ ਖਜ਼ਾਨਾ ਭਰ ਜਾਵੇਗਾ।
ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਜੋ ਵਾਅਦੇ ਕੀਤੇ ਜਾਣਗੇ ਉਹ ਗਾਰੰਟੀ ਵਾਲੇ ਹੋਣਗੇ ਅਤੇ ਸਰਕਾਰ ਬਣਨ ਤੇ ਪੂਰੇ ਕੀਤੇ ਜਾਣਗੇ। ਵਿਧਾਨ ਸਭਾ ਲਈ ਟਿਕਟਾਂ ਦੀ ਵੰਡ ਬਾਰੇ ਪੁੱਛਣ ਤੇ ਉਹਨਾਂ ਕਿਹਾ ਕਿ ਮੈਰਿਟ ਦੇ ਆਧਾਰ ਤੇ ਮਜਬੂਤ ਤੇ ਵਿਸਵਾਸਪਾਤਰ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸ੍ਰੀ ਅਮਨ ਅਰੋੜਾ ਵਿਧਾਇਕ ਸੁਨਾਮ ਤੇ ਸ੍ਰੀਮਤੀ ਰੁਪਿੰਦਰ ਕੌਰ ਰੂਬੀ ਵਿਧਾਇਕਾ ਬਠਿੰਡਾ ਦਿਹਾਤੀ, ਮੀਡੀਆ ਇੰਚਾਰਜ ਸ੍ਰੀ ਬਲਕਾਰ ਸਿੰਘ ਭੋਖੜਾ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ