BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

July 23, 2021 12:35 PM

- ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ’ਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਕੀਤਾ ਰੌਸ਼ਨ

ਮਲਕੀਤ ਸਿੰਘ
ਗੜ੍ਹਦੀਵਾਲਾ 22 ਜੁਲਾਈ : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ.ਏ. ਹਿਸਟਰੀ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਅਰਸ਼ਦੀਪ ਕੌਰ,ਆਰਤੀ ਅਤੇ ਅੰਮ੍ਰਿਤ ਸਹੋਤਾ ਨੇ 91.75% ਅੰਕ ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਅੱਠਵਾਂ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੰਧਨਾਂ ਕੁਮਾਰੀ ਨੇ 90.25% ਅੰਕ ਹਾਸਲ ਕਰਕੇ ਕਾਲਜ ਵਿਚੋਂ ਦੂਜਾ ਅਤੇ ਬਲਵਿੰਦਰ ਕੌਰ ਨੇ 89.75% ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਵਿਭਾਗ ਦੇ ਮੁੱਖੀ ਡਾ. ਮਨਜੀਤ ਕੌਰ ਬਾਜਵਾ ਅਤੇ ਪ੍ਰੋ. ਸ਼ਾਇਨਾ ਪਰਮਾਰ ਅਤੇ ਪ੍ਰੋ. ਨਵਨੀਤ ਕੌਰ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ