BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਨਵਜੋਤ ਸਿੱਧੂ ਦੀ ਤਾਜਪੋਸ਼ੀ ਲਈ ਗੁਰਭੇਜ ਸਿੰਘ ਟਿੱਬੀ ਦੀ ਅਗਵਾਈ 'ਚ ਬੱਸਾਂ ਚੰਡੀਗੜ੍ਹ ਲਈ ਰਵਾਨਾ

July 23, 2021 07:57 PM

- ਨਵਜੋਤ ਸਿੱਧੂ ਦੀ ਤਾਜਪੋਸ਼ੀ ਲਈ ਗੁਰਭੇਜ ਸਿੰਘ ਟਿੱਬੀ ਦੀ ਅਗਵਾਈ 'ਚ ਬੱਸਾਂ ਚੰਡੀਗੜ੍ਹ ਲਈ ਰਵਾਨਾ

ਫ਼ਿਰੋਜ਼ਪੁਰ 23 ਜੁਲਾਈ (ਜਸਪਾਲ ਸਿੰਘ) : ਨਵ-ਨਿਯੁਕਤ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਗੁਰਭੇਜ ਸਿੰਘ ਟਿੱਬੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਬੱਸਾਂ ਅਤੇ ਕਾਰਾ 'ਤੇ ਚੰਡੀਗੜ੍ਹ ਲਈ ਰਵਾਨਾ ਹੋਏ, ਇਸ ਮੌਕੇ ਗੁਰਭੇਜ ਸਿੰਘ ਟਿੱਬੀ ਕਿਹਾ ਕਿ ਸਾਬਕਾ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ 'ਤੇ ਦੇਸ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਦੀ ਰਾਸਟਰੀ ਸੈਕਟਰੀ ਪ੍ਰਿਯੰਕਾ ਗਾਂਧੀ ਵੱਲੋ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨਾ ਸੂਬੇ 'ਤੇ ਪਾਰਟੀ ਲਈ ਇਕ ਵਰਦਾਨ ਸਾਬਤ ਹੋਵੇਗੀ, ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪਾਰਟੀ ਦੀ ਏਕਤਾ ਹੋਰ ਮਜਬੂਤ ਹੋਵੇਗੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਅਪਣੀ ਸਰਕਾਰ ਬਣਾਉਣ ਤੋਂ ਕੋਈ ਨਹੀਂ ਰੋਕ ਸਕਦਾ, ਕਿਉਂਕਿ ਸਿੱਧੂ ਦਾ ਪੰਜਾਬ ਕਾਂਗਰਸ ਪ੍ਰਧਾਨ ਬਣਨ ਸੂਬੇ ਵਿਚ ਜਿੱਥੇ ਵਿਕਾਸ ਦੇ ਕੰਮਾਂ ਵਿਚ ਤੇਜੀ ਆਏਗੀ ਉਥੇ ਹੀ ਹੇਠਲੇ ਪੱਧਰ ਦੇ ਨੌਜਵਾਨਾਂ ਕਾਂਗਰਸ ਵਰਕਰਾ ਨੂੰ ਵੀ ਵਧੇਰੇ ਤਾਕਤ ਮਿਲੀ ਹੀ ਹੈ। ਇਸ ਮੌਕੇ ਚੰਚਲ ਸਿੰਘ ਸਰਪੰਚ ਕਾਕੜ, ਹਰਪਾਲ ਟਿੱਬੀ, ਮਨਦੀਪ ਸਿੰਘ ਸਰਪੰਚ ਸਵਾਈ ਕੇ, ਬੱਬੀ ਸਰਪੰਚ ਬਠਿੰਡਾ, ਅਮਰ ਕੰਬੋਜ਼, ਮਨਫੂਲ ਕੰਬੋਜ਼ ਚੈਅਰਮੇਨ ਜਿਲਾ ਪ੍ਰੀਸਦ ਫਾਜ਼ਿਲਕਾ, ਜੰਡ ਸਿੰਘ ਸਰਪੰਚ ਟਿੱਬੀ ਖੁਰਦ, ਸੁਖਪਾਲ ਸਿੰਘ ਪਾਲਾ ਬੁਰਜ ਸਿਧਵਾ, ਸ਼ਮਸ਼ੇਰ ਸਿੰਘ ਸਰਪੰਚ ਛਾਪਿਆਂਵਾਲੀ, ਕ੍ਰਿਪਾਲ ਸਿੰਘ ਜੋਧਪੁਰ, ਬਲਵਿੰਦਰ ਸਿੰਘ ਜੋਬਨ, ਹਰਭਜਨ ਸਿੰਘ ਡੂੰਮਣੀ ਵਾਲਾ, ਗੁਰਨਾਮ ਸਿੰਘ ਸਰਪੰਚ ਸ਼ੇਰਖਾ, ਪ੍ਰਗਟ ਸਿੰਘ ਸਰਪੰਚ ਮੁਹੰਮਦ ਖਾਂ ਨਿਆਜੀਆਂ, ਹਰਭਿਦਰ ਸਿੰਘ ਸਿੱਧੂ, ਕੁਲਵੰਤ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਸੇਰਾਂ ਆਦਿ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ