BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਕੋਰੋਨਾ ਮਹਾਮਾਰੀ ਕਾਰਨ ਰੇਲਵੇ ਨੇ ਗੁਆਏ ਆਪਣੇ 2,903 ਕਰਮਚਾਰੀ

July 24, 2021 11:06 AM

ਏਜੰਸੀਆਂ
ਨਵੀਂ ਦਿੱਲੀ, 23 ਜੁਲਾਈ : ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਰੇਲਵੇ ਦੇ 2,903 ਕਰਮਚਾਰੀਆਂ ਦੀ ਜਾਨ ਜਾ ਚੁਕੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਰਾਜ ਸਭਾ ’ਚ ਇੱਕ ਸਵਾਲ ਦੇ ਲਿਖਤੀ ਜਵਾਬ ’ਚ ਦੱਸਿਆ ਕਿ ਕੋਰੋਨਾ ਕਰਨ ਜਾਨ ਗੁਆਉਣ ਵਾਲੇ ਰੇਲ ਕਰਮੀਆਂ ਦੇ 2,782 ਮਾਮਲਿਆਂ ’ਚ ਮਿ੍ਰਤਕਾਂ ਦੇ ਪਰਿਵਾਰ ਵਾਲਿਆਂ ਨੂੰ, ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਬਕਾਇਆ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁਕਿਆ ਹੈ। ਉਨ੍ਹਾਂ ਕਿਹਾ,‘‘ਭਾਰਤੀ ਰੇਲਵੇ ਦੀ ਨੀਤੀ ਅਨੁਸਾਰ, ਸੇਵਾ ਦੌਰਾਨ ਜਾਨ ਗੁਆਉਣ ਵਾਲੇ ਕਰਮੀਆਂ ਦੇ ਪਰਿਵਾਰਾਂ ਨੂੰ ਅਨੁਕੰਪਾ (ਹਮਦਰਦੀ) ਦੇ ਆਧਾਰ ’ਤੇ ਨੌਕਰੀ ਦਿੱਤੀ ਜਾਂਦੀ ਹੈ।
ਕੋਰੋਨਾ ਮਹਾਮਾਰੀ ਕਾਰਨ ਜਾਨ ਗੁਆਉਣ ਵਾਲੇ ਰੇਲ ਕਰਮੀਆਂ ਦੇ ਪਰਿਵਾਰ ਦੇ ਮੈਂਬਰ ਨੂੰ ਅਨੁਕੰਪਾ ਦੇ ਆਧਾਰ ’ਤੇ ਨੌਕਰੀ ਦੀ ਯੋਜਨਾ ਦੇ ਦਾਇਰੇ ’ਚ ਰੱਖਿਆ ਗਿਆ ਹੈ।’’
ਉਨ੍ਹਾਂ ਦੱਸਿਆ ਕਿ ਕੋਰੋਨਾ ਕਾਰਨ ਰੇਲ ਕਰਮੀਆਂ ਦੀ ਮੌਤ ਦੇ 2,903 ਮਾਮਲਿਆਂ ’ਚੋਂ 1,732 ਮਾਮਲਿਆਂ ’ਚ ਪੀੜਤਾਂ ਨੂੰ ਅਨੁਕੰਪਾ ਦੇ ਆਧਾਰ ’ਤੇ ਨੌਕਰੀ ਦਿੱਤੀ ਗਈ ਹੈ। ਵੈਸ਼ਨਵ ਨੇ ਇਹ ਵੀ ਦੱਸਿਆ ਕਿ ਹੁਣ ਤੱਕ 8,63,868 ਰੇਲ ਕਰਮੀਆਂ ਨੂੰ ਕੋਰੋਨਾ ਰੋਕੂ ਟੀਕੇ ਦੀ ਪਹਿਲੀ ਖੁਰਾਕ ਅਤੇ 2,34,184 ਕਰਮੀਆਂ ਦੀ ਦੂਜੀ ਖੁਰਾਕ ਦਿੱਤੀ ਜਾ ਚੱੁਕੀ ਹੈ।
ਮੰਤਰੀ ਨੇ ਦੱਸਿਆ ਕਿ ਰੇਲਵੇ ’ਚ ਟੀਕਾਕਕਰਨ ਮੁਹਿੰਮ ਲਈ ਪੂਰੀ ਗਿਣਤੀ ’ਚ ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ,‘‘ਟੀਕੇ ਦੀ ਉਪਲੱਬਧਤਾ ਅਤੇ ਟੀਕਾਕਰਨ ਦੀ ਇੱਛਾ ਨੂੰ ਦੇਖਦੇ ਹੋਏ ਸਾਰੇ ਰੇਲ ਕਰਮਚਾਰੀਆਂ ਦੇ ਟੀਕਾਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ