BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਸਿੱਧੂ ਨੇ ਸੰਭਾਲਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ

July 24, 2021 11:23 AM

- ਕੈਪਟਨ ਨੂੰ ਕਿਹਾ, ਮਿਲ ਕੇ ਬੜੀ ਖੁਸ਼ੀ ਹੋਈ

ਵੀਪੀ ਸਿੰਘ ਨਾਗਰਾ
ਚੰਡੀਗੜ੍ਹ, 23 ਜੁਲਾਈ : ਹਾਈਕਮਾਨ ਦੇ ਹੁਕਮਾਂ ਤਹਿਤ ਪੰਜਾਬ ਕਾਂਗਰਸ ਦੇ ਬਣਾਏ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਹੋਈ। ਇਸ ਮੌਕੇ ਸਿੱਧੂ ਖੁੱਲ੍ਹ ਕੇ ਬੋਲੇ ਅਤੇ ਤਾਜਪੋਸ਼ੀ ਸਮੇਂ ਕੈਪਟਨ ਅਮਰਿੰਦਰ ਸਿੰਘ ਦੇ ਆਉਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਬੜੀ ਖੁਸ਼ੀ ਮਹਿਸੂਸ ਹੋ ਰਹੀ ਹੈ।
ਇਸ ਮੌਕੇ ਨਵਜੋਤ ਸਿੱਧੂ ਨੇ ਸੰਬੋਧਨ ’ਚ ਕਿਹਾ ਕਿ ਉਹ ਨਹੀਂ ਸਗੋਂ ਕਾਂਗਰਸ ਦਾ ਵਰਕਰ ਅੱਜ ਪ੍ਰਧਾਨ ਬਣਿਆ ਹੈ। ਮੇਰੇ ਲਈ ਕੋਈ ਵੀ ਅਹੁਦਾ ਖਾਸ ਨਹੀਂ ਹੈ ਅਤੇ ਉਹ ਪਹਿਲਾਂ ਹੀ ਕਈ ਕੈਬਨਿਟ ਦੇ ਅਹੁਦੇ ਠੁਕਰਾ ਚੁੱਕੇ ਹਨ ਪਰ ਮਸਲਾ ਪੰਜਾਬ ਦਾ ਹੈ, ਇਸ ਲਈ ਉਨ੍ਹਾਂ ਪਾਰਟੀ ਦੀ ਪ੍ਰਧਾਨਗੀ ਲਈ ਹੈ। ਪੰਜਾਬ ਦਾ ਕਿਸਾਨ ਅੱਜ ਦਿੱਲੀ ਦੀਆਂ ਸੜਕਾਂ ’ਤੇ ਰੁਲ਼ ਰਿਹਾ ਹੈ। ਮਸਲਾ ਈਟੀਟੀ ਅਧਿਆਪਕਾਂ, ਨਰਸਾਂ ਦਾ ਹੈ, ਜਿਹੜੇ ਅੱਜ ਸੜਕਾਂ ’ਤੇ ਰੁਲ਼ ਰਹੇ ਹਨ। ਮਸਲਾ ਟਰੱਕ ਡਰਾਇਵਰਾਂ ਤੇ ਕੰਡਕਟਰਾਂ ਦਾ ਹੈ, ਮਸਲਾ ਗੁਰੂ ਦਾ ਹੈ। ਸਿੱਧੂ ਨੇ ਕਿਹਾ ਕਿ ਇਹੀ ਮਸਲੇ ਹੱਲ ਕਰਨ ਲਈ ਉਹ ਪ੍ਰਧਾਨ ਬਣੇ ਹਨ ਅਤੇ ਜੇਕਰ ਇਹ ਮਸਲੇ ਹੱਲ ਨਾ ਹੋਏ ਤਾਂ ਇਸ ਪ੍ਰਧਾਨਗੀ ਦਾ ਕੋਈ ਫਾਇਦਾ ਨਹੀਂ ਹੈ।
ਕਿਸਾਨਾਂ ਦੇ ਸੰਘਰਸ਼ ਨੂੰ ਪਵਿੱਤਰ ਦੱਸਦਿਆਂ ਸਿੱਧੂ ਨੇ ਕਿਹਾ ਕਿ ਅਜਿਹਾ ਸੰਘਰਸ਼ ਹਿੰਦੁਸਤਾਨ ਵਿਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਮਿਲਣਾ ਚਾਹੁੰਦਾ ਹਾਂ। ਕਿਸਾਨੀ ਮਸਲੇ ਨੂੰ ਹੱਲ ਕਰਨ ਲਈ ਵਿਚਾਰਾਂ ਜ਼ਰੂਰੀ ਹਨ। ਕਿਸਾਨ ਦੱਸਣ ਕਿ ਉਹ ਉਨ੍ਹਾਂ ਨੂੰ ਕਿਸ ਤਰ੍ਹਾਂ ਮਿਲ ਸਕਦੇ ਹਨ। ਅੱਜ ਕਾਂਗਰਸ ਇਕੱਠੀ ਹੈ। ਕਾਂਗਰਸ ਦੇ ਵਰਕਰਾਂ ਨੂੰ ਜਰੀਆ ਬਣਾ ਕੇ ਮਸਲੇ ਹੱਲ ਕੀਤੇ ਜਾਣਗੇ। ਸਿੱਧੂ ਨੇ ਕਿਹਾ ਕਿ ਉਹ ਸਾਰਿਆਂ ਦਾ ਆਸ਼ੀਰਵਾਦ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਮੇਰੇ ਵਿਚ ਕੋਈ ਹਊਮੈ ਨਹੀਂ ਹੈ ਅਤੇ ਮੈਂ ਮੋਢੇ ਨਾਲ ਮੋਢਾ ਲਾ ਕੇ ਚੱਲਾਂਗਾ। ਸਿੱਧੂ ਨੇ ਕਿਹਾ ਕਿ ਜਿਸ ਦਿਨ ਮੇਰੇ ਗੁਰੂ ਦਾ ਇਨਸਾਫ ਹੋਇਆ, ਉਸ ਦਿਨ ਮੰਨਾਂਗਾ ਕਿ ਪੰਜਾਬ ਦਾ ਵਰਕਰ ਜਿਊਂਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਵਾਲ ਕਰਦਾ ਹੈ ਕਿ ਕਿੱਥੇ ਹਨ ਉਹ ਵੱਡੇ ਮਗਰਮੱਛ ਜਿਨ੍ਹਾਂ ਨੇ ਚਿੱਟਾ ਖੁਆ-ਖੁਆ ਕੇ ਮਾਂਵਾਂ ਦੀਆਂ ਕੁੱਖਾਂ ਉਜਾੜ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਹਾਈਕਮਾਨ ਵੱਲੋਂ ਤੈਅ 18 ਮਸਲਿਆਂ ਨੂੰ ਜ਼ਰੂਰ ਚੁੱਕਣਗੇ। ਮੰਚ ’ਤੇ ਬੈਠੇ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਸਾਨੂੰ ਅੱਜ ਪੰਜਾਬ ਦੇ ਮਸਲੇ ਹੱਲ ਕਰਨੇ ਪੈਣਗੇ। ਜੇਕਰ ਅਸੀਂ ਮਸਲੇ ਹੱਲ ਕਰਦੇ ਹਾਂ ਫਿਰ ਹੀ ਅਸੀਂ ਗੁਰੂ ਦੇ ਸਿੱਖ ਕਹਾਂਵਾਂਗੇ। ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਕਾਂਗਰਸ ਇਕ ਹੈ ਅਤੇ ਇਕ ਹੋ ਕੇ ਹੀ ਚੱਲੇਗੀ।
ਤਾਜਪੋਸ਼ੀ ਸਮਾਗਮ ’ਚ ਪਹੁੰਚੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਸਮਾਗਮ ’ਚ ਪਹੁੰਚਣ ਲਈ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਨੇ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਪਿ੍ਰਯੰਕਾ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਸਮੇਤ ਸਾਰੀ ਕਾਂਗਰਸੀ ਲੀਡਰਸ਼ਿਪ ਨੂੰ ਵਧਾਈ ਦਿੱਤੀ।
ਤਾਜਪੋਸ਼ੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਹਰੀਸ਼ ਰਾਵਤ ਨੇ ਨਵੇਂ ਨਿਯੁਕਤ ਕੀਤੇ ਗਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦੀ ਪਰੰਪਰਾ ਨੂੰ ਅੱਗੇ ਵਧਾ ਕੇ ਚੱਲਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਵਾਨ ਮੋਢਿਆਂ ’ਤੇ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਸਿੱਧੂ ਸਾਬ੍ਹ ਬਾਖ਼ੂਬੀ ਨਾਲ ਨਿਭਾਉਣਗੇ। ਸਿੱਧੂ ਪੰਜਾਬ ’ਚ ਪੂਰੀ ਤਰ੍ਹਾਂ ਸਮਰਪਿਤ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ੇਰ-ਸ਼ੇਰ ਹੀ ਰਹਿੰਦਾ ਹੈ ਅਤੇ ਕਦੇ ਘੋੜਾ ਨਹੀਂ ਹੁੰਦਾ। ਮੈਂ ਇਕ ਗੱਲ ਇਹ ਵੀ ਜਾਣਦਾ ਹਾਂ ਕਿ ਸ਼ੇਰ ਮਨ ਦਾ ਵੀ ਰਾਜਾ ਹੁੰਦਾ ਹੈ, ਇਸ ਕਰਕੇ ਉਸ ਨੂੰ ਰਾਜਾ ਕਿਹਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਭ ਨੂੰ ਨਾਲ ਲੈ ਕੇ ਚੱਲਣ ਦੀ ਰਿਵਾਇਤ ਰਹੀ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਾਲ ਨਿਭਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਾਲ 2022 ’ਚ ਸਿੱਧੂ ਨਾਲ ਰਲ ਕੇ ਕਾਂਗਰਸ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਬੇਨਤੀ ਕਰਦੇ ਹੋਏ ਕਿਹਾ ਜੇਕਰ ਮੇਰੇ ਤੋਂ ਕੋਈ ਗਲਤੀ ਹੋ ਜਾਵੇ ਤਾਂ ਮੈਨੂੰ ਦੱਸ ਦਿੱਤਾ ਜਾਵੇ। ਬਾਹਰ ਕਹਿਣ ਦੀ ਬਜਾਏ ਮੈਨੂੰ ਦੱਸਿਆ ਜਾਵੇ ਅਤੇ ਇਸ ਨੂੰ ਮੈਂ ਸੁਧਾਰ ਲਵਾਂਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ