BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਰਿਆਣਾ

ਲਗਾਤਾਰ ਮੀਂਹ ਪੈਣ ਤੇ ਖੇਤਾਂ ’ਚ ਪਾਣੀ ਖੜ੍ਹ ਜਾਣ ਕਾਰਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

July 24, 2021 12:02 PM

ਸੁਨੀਤਾ
ਕਰਨਾਲ/23 ਜੁਲਾਈ : ਅੱਜ ਕਰਨਾਲ ਦੇ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਪ੍ਰਦਰਸਨ ਕੀਤਾ ਗਿਆ ਕਿਸਾਨਾਂ ਨੇ ਕਿਹਾ ਕਰਨਾਲ ਜ਼ਿਲ੍ਹੇੇ ਵਿਚ ਪਹਿਲੇ ਦਿਨੀ ਲਗਾਤਾਰ ਭਾਰੀ ਮੀਂਹ ਪਿਆ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੀਂਹ ਦਾ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਖੜ੍ਹਾ ਹੋ ਗਿਆ ਜਿਸ ਨਾਲ ਕਿਸਾਨਾਂ ਕਈ ਹਜਾਰ ਏਕੜ ਫਸਲ ਬਰਬਾਦ ਹੋ ਗਈ ਪਾਣੀ ਦੀ ਨਿਕਾਸੀ ਦਾ ਨਾ ਹੋਣਾ ਸਰਕਾਰ ਵੱਲੋਂ ਵਰਤੀ ਗਈ ਲਾਪ੍ਰਵਾਹੀ ਦਾ ਨਤੀਜਾ ਹੈ ਕਿਉਕਿ ਸਰਕਾਰ ਵੱਲੋਂ ਡਰੇਨਾਂ ਦੀ ਸਫਾਈ ਨਹੀਂ ਕਰਵਾਈ ਗਈ ਅਤੇ ਕਈ ਲੋਕਾਂ ਨੇ ਇਨ੍ਹਾਂ ਡਰੇਨਾਂ ਤੇ ਕਬਜਾ ਕੀਤਾ ਹੋਇਆ ਹੈ ।
ਜਿਸ ਕਾਰਨ ਮੀਂਹ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਸਕੀ ਅਤੇ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਦੋ ਤੋਂ ਢਾਈ ਫੁੱਟ ਖੜਾ ਹੋ ਗਿਆ ਜਿਸਦਾ ਕਿਸਾਨਾਂ ਦੇ ਫਸਲ ਬਰਬਾਦ ਹੋ ਗਈ ਅੱਜ ਕਰਨਾਲ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਮਿੰਨੀ ਸਕਤਰੇਤ ਵਿਖੇ ਰੋਸ ਮੁਜ਼ਾਹਰਾ ਕੀਤਾ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਮ ਦੇ ਕਰਨਾਲ ਪ੍ਰਸਾਸਨ ਨੂੰ ਆਪਣਾ ਮੰਗ ਪੱਤਰ ਦਿੱਤਾ ਜਿਸ ਵਿਚ ਮੰਗ ਕੀਤੀ ਗਈ ਕਿ ਸਰਕਾਰ ਜਲਦ ਹੀ ਜਿਨ੍ਹਾਂ ਕਿਸਾਨਾਂ ਦੀ ਫਸਲ ਬਰਬਾਦ ਉਨ੍ਹਾਂ ਦੀ ਸਪੈਸਲ ਗਿਰਦਾਵਰੀ ਕਰਵਾਏ ਅਤੇ ਪ੍ਰਤੀ ਏਕੜ 20 ਹਜਾਰ ਮੁਆਵਜਾ ਦਿੱਤਾ ਜਾਏ ਨਾਲੇ ਮੰਗੀ ਤੇ ਕੀ ਸਰਕਾਰ ਬੰਦ ਹੋਈਆਂ ਡਰੇਨਾਂ ਦੀ ਸਫਾਈ ਕਰਵਾਈ ਤਾ ਕਿ ਪਾਣੀ ਦੀ ਨਿਕਾਸੀ ਹੋ ਸਕੇ ਅਤੇ ਕਿਸਾਨਾਂ ਵੱਲੋਂ ਦੁਬਾਰਾ ਆਪਣੀ ਫਸਲ ਉਗਾਈ ਜਾ ਸਕੇ ਇਸ ਮੌਕੇ ਸੈਂਕੜੇ ਕਿਸਾਨ ਆਗੂ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ