BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾਣਗੇ : ਜੱਸੀ ਸੋਹੀਆਂ ਵਾਲਾ

July 24, 2021 12:28 PM

ਧਰਮਿੰਦਰ ਚੌਹਾਨ
ਭਾਦਸੋਂ, 23 ਜੁਲਾਈ : ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਅਤੇ ਖੇਡਾਂ ਕਰਵਾਉਣ ਲਈ ਖੇਡ ਕਲੱਬਾਂ ਨੂੰ ਗ੍ਰਾਟਾਂ ਜਾਰੀ ਕਰੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐਸ. ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਅਤੇ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਪਿੰਡ ਜੱਸੋਮਾਜਰਾ ਵਿਖੇ ਮਾਂ ਨੈਣਾ ਦੇਵੀ ਕਲੱਬ ਵਲੋਂ ਕਰਵਾਏ ਗਏ ਕ੍ਰਿਕਟ ਟੂਰਨਾਂਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਕੇ ਜੈਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਨੌਜਵਾਨ ਨਸਿਆਂ ਅਤੇ ਸਮਾਜਿਕ ਬੁਰਾਈਆਂ ਵਿੱਚ ਪੈ ਕੇ ਖੇਡਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਪੰਜਾਬ ਦੀ ਬਰਬਾਦ ਹੋ ਰਹੀ ਨੌਜਵਾਨੀ ਨੂੰ ਬਚਾਇਆ ਜਾ ਸਕੇ। ਕ੍ਰਿਕਟ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲਿਆ ਵਿਚ ਪਿੰਡ ਅਜਨਾਲੀ ਦੀ ਟੀਮ ਨੇ ਪਹਿਲਾ ਅਤੇ ਧਰਮਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਲੱਬ ਅਹੁਦੇਦਾਰ ਲੱਖੀ ਪ੍ਰਧਾਨ, ਗੁਰਸੇਵਕ ਸੇਮੀ, ਅਮਨਪ੍ਰੀਤ, ਪ੍ਰੀਤ, ਰਾਜਵਿੰਦਰ ਸਿੰਘ, ਬਿੰਦਰ ਮੁੰਗੇਰੀਆਂ ਨੇ ਆਏ ਮਹਿਮਾਨਾਂ ਦਾ ਸਨਮਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਅਮਰੀਕ ਸਿੰਘ, ਮਹਿੰਦਰ ਸਿੰਘ ਬਿੰਦਰ, ਮਹੇਸ਼ ਚੰਦ, ਰਾਜ ਕੁਮਾਰ ਰਾਜੀ, ਸੱਤਗੁਰ ਸਿੰਘ ਖਹਿਰਾ, ਹੈਪੀ ਅਰੋੜਾ, ਗੁਰਪ੍ਰੀਤ ਸਿੰਘ ਹੱਲਾ, ਦੀਪ ਹੱਲਾ, ਦੀਪਕ ਪੁਰੀ ਆਦਿ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ