BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਮੋਦੀ ਸਰਕਾਰ ਨੇ ਗਰੀਬਾਂ ਨੂੰ ਉੱਕਾ ਹੀ ਵਿਸਾਰਿਆ : ਕਾਮਰੇਡ ਸੇਖੋਂ

July 26, 2021 10:56 AM

- ਸੀਪੀਆਈ (ਐਮ) ਦੀ ਸ਼ਹਿਰੀ ਕਮੇਟੀ ਦਾ ਇਜਲਾਸ ਹੋਇਆ

ਕਿਰਨਵੀਰ ਮਾਂਗਟ
ਲੁਧਿਆਣਾ/25 ਜੁਲਾਈ : ਅੱਜ ਇੱਥੇ ਸੀਪੀਆਈ (ਐਮ) ਸ਼ਹਿਰੀ ਕਮੇਟੀ ਦਾ 23ਵਾਂ ਇਜਲਾਸ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਇਆ।
ਸਾਰੇ ਮੈਂਬਰਾਂ ਵੱਲੋਂ ਪਾਰਟੀ ਦਾ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਕਾਮਰੇਡ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕੋਰੋਨਾ ਮਹਾਮਾਰੀ ਤੋਂ ਦੇਸ਼ ਦੇ ਲੋਕਾਂ ਨੂੰ ਬਚਾਉਣ ਦੀ ਬਜਾਏ ਅਰਬਾਂ ਰੁਪਏ ਦੀ ਲਾਗਤ ਨਾਲ ਨਵਾਂ ਪਾਰਲੀਮੈਂਟ ਹਾਊਸ, ਨਵਾਂ ਪ੍ਰਧਾਨ ਮੰਤਰੀ ਹਾਊੁਸ ਅਤੇ ਨਵੇਂ ਜਹਾਜ਼ ਖਰੀਦਣ ਵਿੱਚ ਲੱਗੀ ਹੋਈ ਹੈ, ਜਦੋਂ ਕਿ ਇਹ ਸਭ ਛੱਡ ਕੇ ਸਰਕਾਰ ਨੂੰ ਦੇਸ਼ ਦੇ ਲੋਕਾਂ ਨੂੰ ਮਹਾਮਾਰੀ ਤੋਂ ਬਚਾਉਣ ਲਈ ਚੰਗੀਆਂ ਸਿਹਤ ਸਹੂਲਤਾਂ ਦੇਣ ਵੱਲ ਆਪਣਾ ਧਿਆਨ ਦੇਣਾ ਚਾਹੀਦਾ ਹੈ। ਪਰ ਸਰਕਾਰ ਦੇਸ਼ ਦੇ ਲੋਕਾਂ ਨੂੰ ਕੁਦਰਤ ਦੇ ਰਹਿਮੋ ਕਰਮ ’ਤੇ ਛੱਡ ਰਹੀ ਹੈ । ਕਾਮਰੇਡ ਸੇਖੋਂ ਨੇ ਕਿਹਾ ਕਿ ਪਾਰਟੀ ਦੀ ਸ਼ੁਰੂ ਤੋਂ ਹੀ ਮੰਗ ਰਹੀ ਹੈ ਕਿ ਆਮਦਨ ਕਰ ਦੇ ਘੇਰੇ ਵਿੱਚੋਂ ਬਾਹਰ ਹਰੇਕ ਵਿਅਕਤੀ ਨੂੰ ਪ੍ਰਤੀ ਮਹੀਨਾ ਨਕਦ 7500 ਰੁਪਏ ਦਿੱਤੇ ਜਾਣ ਅਤੇ ਜ਼ਰੂਰੀ ਵਸਤਾਂ ਸਮੇਤ 10 ਕਿਲੋ ਅਨਾਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮਹਾਮਾਰੀ ਕਾਰਨ ਆਮ ਗਰੀਬ ਲੋਕਾਂ ਨੂੰ ਰੋਜ਼ੀ- ਰੋਟੀ ਦੇ ਲਾਲੇ ਪਏ ਹੋਏ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾ ਤਾਂ ਲੋਕਾਂ ਨੂੰ ਬਣਦੀਆਂ ਸਿਹਤ-ਸਹੂੁਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਉਨ੍ਹਾਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਹਰੇਕ ਫਰੰਟ ’ਤੇ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਮਜ਼ਦੂਰਾਂ-ਕਿਸਾਨਾਂ ਅਤੇ ਦੇਸ਼ ਦੇ ਹਰੇਕ ਵਰਗ ਲਈ ਖ਼ਤਰਨਾਕ ਤਿੰਨ ਨਵੇਂ ਕਾਲੇ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨ ਅਤੇ ਮਜ਼ਦੂਰ ਪਿਛਲੇਂ 8 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ।
ਅੱਜ ਦੇ ਪਾਰਟੀ ਇਜਲਾਸ ’ਚ ਕਈ ਫੈਸਲੇ ਕੀਤੇ ਗਏ, ਜਿਸ ਵਿੱਚ ਸੀਪੀਆਈ (ਐਮ) ਵੱਲੋਂ ਹਰ ਸਾਲ 9 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੁਧਿਆਣਾ ਵਿਖੇ ਮਨਾਉਣ ਦਾ ਫੈਸਲਾ ਲਿਆ ਗਿਆ। ਇਸ ਵਿੱਚ ਹਜ਼ਾਰਾਂ ਹੀ ਪਾਰਟੀ ਵਰਕਰ ਪਹੁੰਚਣਗੇ।
ਇਜਲਾਸ ਵਿੱਚ ਡਾ. ਗੁਰਵਿੰਦਰ ਸਿੰਘ ਸੂਬਾ ਕਮੇਟੀ ਮੈਂਬਰ, ਬਲਜੀਤ ਸਿੰਘ ਸ਼ਾਹੀ ਕਾਰਜਕਾਰੀ ਜ਼ਿਲ੍ਹਾ ਸਕੱਤਰ ਲੁਧਿਆਣਾ, ਕਾਮਰੇਡ ਸ਼ੁਖਵਿੰਦਰ ਸਿੰਘ ਲੋਟੇ ਸ਼ਹਿਰੀ ਸਕੱਤਰ , ਕਾਮਰੇਡ ਰਮੇਸ਼ ਕੌਸ਼ਲ ਜ਼ਿਲ੍ਹਾ ਕਮੇਟੀ ਮੈਂਬਰ, ਸਮਰ ਬਹਾਦਰ, ਰਾਮ ਲਾਲ, ਐਮ. ਐਸ. ਕਾਲਾ, ਹਨੂੰੁਮਾਨ ਦੂਬੇ, ਸੋਨੂੰ ਗੁਪਤਾ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਦੇਵ ਅਤੇ ਹੋਰ ਜ਼ਿਲ੍ਹੇ ਦੇ ਸਾਥੀ ਹਾਜ਼ਰ ਸਨ। ਇਸ ਦੌਰਾਨ ਜੋਗਿੰਦਰ ਰਾਮ ਨੂੰ ਸ਼ਹਿਰੀ ਕਮੇਟੀ ਦਾ ਸਕੱਤਰ ਚੁਣਿਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ