BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਮੋਦੀ ਜਾਸੂਸੀ ਕਾਂਡ ਬਾਰੇ ਸੰਸਦ ’ਚ ਬਿਆਨ ਦੇ ਕੇ ਸਥਿਤੀ ਸਪੱਸ਼ਟ ਕਰਨ : ਚਿਦੰਬਰਮ

July 26, 2021 11:08 AM

ਏਜੰਸੀਆਂ
ਨਵੀਂ ਦਿੱਲੀ/25 ਜੁਲਾਈ : ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ ਪੈਗਾਸਸ ਜਾਸੂਸੀ ਕਾਂਡ ਦੇ ਦੋਸ਼ਾਂ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਬਣਾਉਣੀ ਚਾਹੀਦੀ ਹੈ ਜਾਂ ਸੁਪਰੀਮ ਕੋਰਟ ਨੂੰ ਮੌਜੂਦਾ ਜੱਜ ਨਿਯੁਕਤ ਕਰਕੇ ਇਸ ਮਾਮਲੇ ਦੀ ਜਾਂਚ ਕਰਾਉਣ ਦੀ ਬੇਨਤੀ ਕਰਨੀ ਚਾਹੀਦੀ ਹੈ।
ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ’ਚ ਬਿਆਨ ਦੇ ਕੇ ਸਪੱਸ਼ਟ ਕਰਨ ਕਿ ਕੀ ਕੋਈ ਜਾਸੂਸੀ ਹੋਈ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸੰਸਦ ਦੇ ਸੁਚਾਰੂ ਢੰਗ ਨਾਲ ਚਲਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਸ੍ਰੀ ਮੋਦੀ ਨੂੰ ਪੈਗਾਸਸ ਮੁੱਦੇ ’ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਸਾਬਕਾ ਗ੍ਰਹਿ ਮੰਤਰੀ ਨੇ ਕਿਹਾ ਕਿ 2019 ਦੀਆਂ ਚੋਣਾਂ ’ਚ ਗੈਰ-ਕਾਨੂੰਨੀ ਢੰਗ ਨਾਲ ਜਾਸੂਸੀ ਕਰਵਾ ਕੇ ਕੋਈ ਫਤਵਾ ਹਾਸਲ ਨਹੀਂ ਕਰ ਸਕਦਾ ਹੈ, ਪਰ ਭਾਜਪਾ ਨੂੰ ਇਸ ਨਾਲ ਜ਼ਰੂਰ ਕੋਈ ‘ਸਹਾਇਤਾ’ ਮਿਲੀ ਹੋ ਸਕਦੀ ਹੈ।
ਇੱਕ ਨਿਊਜ਼ ਏਜੰਸੀ ਨਾਲ ਇੰਟਰਵਿਊ ਦੌਰਾਨ ਚਿਦੰਬਰਮ ਨੇ ਕਿਹਾ ਕਿ ਸੂਚਨਾ ਤਕਨਾਲੋਜੀ ਬਾਰੇ ਸੰਸਦ ਦੀ ਸਟੈਂਡਿੰਗ ਕਮੇਟੀ ਤੋਂ ਜਾਂਚ ਕਰਵਾਏ ਜਾਣ ਦੀ ਥਾਂ ’ਤੇ ਇਸ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਾਉਣਾ ਵਧੇਰੇ ਸਹੀ ਹੋਵੇਗਾ। ਉਨ੍ਹਾਂ ਸ਼ੱਕ ਜਾਹਰ ਕੀਤਾ ਕਿ ਸ਼ਸ਼ੀ ਥਰੂਰ ਦੀ ਅਗਵਾਈ ਹੇਠਲੀ ਆਈਟੀ ਬਾਰੇ ਸੰਸਦੀ ਕਮੇਟੀ ਦੀ ਜਾਂਚ ’ਚ ਕੁਝ ਨਹੀਂ ਨਿਕਲੇਗਾ, ਕਿਉਂਕਿ ਉਸ ਕਮੇਟੀ ’ਚ ਭਾਜਪਾ ਦੇ ਮੈਂਬਰਾਂ ਦਾ ਬਹੁਮਤ ਹੈ ਅਤੇ ਉਹ ਮਾਮਲੇ ਦੀ ਮੁਕੰਮਲ ਜਾਂਚ ਦੀ ਇਜਾਜ਼ਤ ਨਹੀਂ ਦੇਣਗੇ।
ਆਈਟੀ ਮੰਤਰੀ ਅਸ਼ਵਨੀ ਵੈਸ਼ਨਵ ਵੱਲੋਂ ਜਾਸੂਸੀ ਕਾਂਡ ਬਾਰੇ ਸੰਸਦ ’ਚ ਦਿੱਤੇ ਗਏ ਬਿਆਨ ’ਤੇ ਚਿਦੰਬਰਮ ਨੇ ਕਿਹਾ ਕਿ ਉਹ ‘ਸਿਆਣਾ ਮੰਤਰੀ’ ਹੈ ਅਤੇ ਉਸ ਦੇ ਬਿਆਨ ’ਚ ‘ਬਹੁਤ ਹੀ ਚਤੁਰਾਈ ਨਾਲ ਸ਼ਬਦ’ ਘੜੇ ਗਏ ਹਨ। ਰਾਜ ਸਭਾ ਮੈਂਬਰ ਨੇ ਸਵਾਲ ਦਾਗਦਿਆਂ ਕਿਹਾ ਕਿ ਕੀ ਪੈਗਾਸਸ ਰਾਹੀਂ ਜਾਸੂਸੀ ਕਰਵਾਈ ਗਈ ਸੀ ਜਾਂ ਨਹੀਂ। ‘ਜੇਕਰ ਪੈਗਾਸਸ ਸਪਾਈਵੇਅਰ ਦੀ ਵਰਤੋਂ ਕੀਤੀ ਗਈ ਸੀ ਤਾਂ ਇਸ ਦੀ ਸਹਾਇਤਾ ਕਿਸ ਨੇ ਲਈ? ਕੀ ਸਰਕਾਰ ਵੱਲੋਂ ਉਸ ਨੂੰ ਜਾਸੂਸੀ ਦਾ ਕੰਮ ਸੌਂਪਿਆ ਗਿਆ ਸੀ ਜਾਂ ਉਸ ਦੀ ਕਿਸੇ ਏਜੰਸੀ ਨੇ ਇਹ ਕੰਮ ਦਿੱਤਾ ਸੀ।’
ਉਨ੍ਹਾਂ ਸਰਕਾਰ ਨੂੰ ਸਪਾਈਵੇਅਰ ਨੂੰ ਦਿੱਤੀ ਗਈ ਰਾਸ਼ੀ ਬਾਰੇ ਵੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਰਾਂਸ ਅਤੇ ਇਜਰਾਈਲ ਵੱਲੋਂ ਜਾਂਚ ਦੇ ਹੁਕਮ ਦਿੱਤੇ ਜਾ ਸਕਦੇ ਹਨ ਤਾਂ ਭਾਰਤ ਨੂੰ ਪੈਗਾਸਸ ਜਾਸੂਸੀ ਕਾਂਡ ਦੀ ਜਾਂਚ ਦੇ ਹੁਕਮ ਕਿਉਂ ਨਹੀਂ ਦਿੱਤੇ ਜਾਣੇ ਚਾਹੀਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ