BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ : ਮਹਿਲਾ ਕਿਸਾਨ ਚਲਾਉਣਗੀਆਂ ਅੱਜ ‘ਕਿਸਾਨ ਸੰਸਦ’

July 26, 2021 11:09 AM

ਏਜੰਸੀਆਂ
ਨਵੀਂ ਦਿੱਲੀ/25 ਜੁਲਾਈ : ਲੋਕ ਸਭਾ ਦੇ ਚੱਲ ਰਹੇ ਮਾਨਸੂਨ ਇਜਲਾਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਪਹਿਲੇ ਦਿਨ ਤੋਂ ਹੀ ਜੰਤਰ-ਮੰਤਰ ਵਿਖੇ ‘ਕਿਸਾਨ ਸੰਸਦ’ ਚਲਾ ਰਿਹਾ ਹੈ।
ਸੋਮਵਾਰ 26 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੰਤਰ-ਮੰਤਰ ਵਿਖੇ ਚੱਲਣ ਵਾਲੀ ‘ਕਿਸਾਨ ਸੰਸਦ’ ਦੀ ਸਮੁੱਚੀ ਕਾਰਵਾਈ ਔਰਤਾਂ ਚਲਾਉਣਗੀਆਂ। ਇਸੇ ਦੌਰਾਨ ਸੰਗਰੂਰ, ਮਾਨਸਾ, ਬਰਨਾਲਾ, ਬਠਿੰਡਾ, ਰੋਪੜ, ਸ੍ਰੀ ਅੰਮਿ੍ਰਤਸਰ ਸਾਹਿਬ, ਲੁਧਿਆਣਾ ਤੇ ਹੋਰ ਜ਼ਿਲ੍ਹਿਆਂ ਸਮੇਤ ਪੰਜਾਬ ਤੋਂ ਕਿਸਾਨ-ਔਰਤਾਂ ਦੇ ਕਾਫ਼ਲੇ ਦਿੱਲੀ ਦੇ ਮੋਰਚਿਆਂ ’ਚ ਪਹੁੰਚ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪਹਿਲਾਂ ਵੀ ਕਈ ਵਾਰ ਔਰਤਾਂ ਮੋਰਚੇ ਦੀ ਸਟੇਜ ਸੰਭਾਲ ਚੁੱਕੀਆਂ ਹਨ। ਕਿਸਾਨ ਆਗੂਆਂ ਅਨੁਸਾਰ ਸੰਯੁਕਤ ਮੋਰਚੇ ਨੇ ਅਗਲੇ ਦਿਨਾਂ ਲਈ ਹੋਰ ਵੀ ਕਈ ਪ੍ਰੋਗਰਾਮ ਉਲੀਕੇ ਹਨ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਆਸੀ ਪੱਖ ਤੋਂ ਦੇਸ਼ ਦੇ ਅਹਿਮ ਸੂਬੇ ਉੱਤਰ ਪ੍ਰਦੇਸ਼ ਵਿੱਚ ਅੰਦੋਲਨ ਤੇਜ਼ ਕਰਨ ਲਈ ‘ਮਿਸ਼ਨ ਉੱਤਰ ਪ੍ਰਦੇਸ਼’ ਉਲੀਕਿਆ ਗਿਆ ਹੈ। ਇਹ ਮਿਸ਼ਨ ਸੋਮਵਾਰ 26 ਜੁਲਾਈ ਨੂੰ ਲਖਨਊ ਤੋਂ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂ ਡਾ. ਦਰਸ਼ਨ ਪਾਲ ਤੇ ਯੁੱਧਵੀਰ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸੋਮਵਾਰ ਤੋਂ ‘ਮਿਸ਼ਨ ਯੂਪੀ’ ਦੀ ਸ਼ੁਰੂਆਤ ਕਰਨ ਲਈ ਲਖਨਊ ਜਾ ਰਹੇ ਹਨ, ਜਿੱਥੇ ਉਹ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।
ਦੱਸਣਾ ਬਣਦਾ ਹੈ ਕਿ 26 ਜੁਲਾਈ ਨੂੰ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਬੈਠਿਆਂ ਅੱਠ ਮਹੀਨੇ ਹੋ ਜਾਣਗੇ। ਇਸ ਅਰਸੇ ਦੌਰਾਨ ਕਿਸਾਨਾਂ ਨੇ ਮੀਂਹ, ਹਨ੍ਹੇਰੀ, ਤੂਫਾਨ, ਸਰਦੀ, ਗਰਮੀ ਤੇ ਹਰ ਕੁਦਰਤੀ ਦੁਸ਼ਵਾਰੀਆਂ ਦਾ ਸਾਹਮਣਾ ਕਰਨ ਤੋਂ ਇਲਾਵਾ ਸਰਕਾਰੀ ਚਾਲਾਂ ਅਤੇ ਜਬਰ ਦਾ ਸਾਹਮਣਾ ਸਬਰ, ਸਿਦਕ ਅਤੇ ਸ਼ਾਂਤਮਈ ਤਰੀਕੇ ਨਾਲ ਕੀਤਾ ਹੈ।
ਕਿਸਾਨ ਅੰਦੋਲਨ ਹਰ ਦਿਨ ਮਜ਼ਬੂਤ ਤੇ ਵਿਆਪਕ ਹੋ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ