BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਪ੍ਰਿਸਟੀਨ ਵਾਈਬ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

July 26, 2021 11:46 AM

ਹਰਪ੍ਰੀਤ ਐੱਸ.
ਫਰੀਦਕੋਟ/25 ਜੁਲਾਈ : ਫ਼ਰੀਦਕੋਟ ਜ਼ਿਲ੍ਹੇ ਦੀ ਵਿੱਦਿਅਕ ਸੰਸਥਾ ਪ੍ਰਿਸਟੀਨ ਵਾਈਬ ਸਕੂਲ ਕੋਟਕਪੂਰਾ ਦਾ ਆਈਸੀਐੱਸਈ ਬੋਰਡ ਦੱਸਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਅਤੇ ਸੌ ਪ੍ਰਤੀਸ਼ਤ ਰਿਹਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਵਨੀਤ ਵੜੈਚ ਪ੍ਰਿੰਸੀਪਲ ਪ੍ਰਿਸਟੀਨ ਵਾਈਬ ਸਕੂਲ ਕੋਟਕਪੂਰਾ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਵਿੱਦਿਅਕ ਖੇਤਰ ਵਿੱਚ ਕੀਤੀ ਗਈ ਪ੍ਰਾਪਤੀ ਕਾਬਿਲੇ ਤਾਰੀਫ਼ ਹੈ ਅਤੇ ਇਹ ਸਭ ਕੁਝ ਸਕੂਲ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਮਿਲੇ ਸਹਿਯੋਗ ਕਾਰਨ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਇਸ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਰੀਮਾ ਬਾਂਸਲ ਵਾਈਸ ਪ੍ਰਿੰਸੀਪਲ ਪ੍ਰਿਸਟੀਨ ਵਾਈਬ ਸਕੂਲ ਕੋਟਕਪੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਆਈਸੀਐੱਸਈ ਬੋਰਡ ਵੱਲੋਂ ਐਲਾਨੇ ਗਏ ਦੇ ਦਸਵੀਂ ਸ਼੍ਰੇਣੀ ਦੇ ਨਤੀਜਿਆਂ ਵਿੱਚ ਸਕੂਲ ਵਿੱਚੋਂ ਭੂਮੀ ਪੁੱਤਰੀ ਸੁਮਿਤ ਮਿੱਤਲ ਅਤੇ ਨਿਸ਼ਾ ਮਿੱਤਲ ਨੇ 93.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦ ਕਿ ਐਸ਼ਵੀਰ ਕੌਰ ਪੁੱਤਰੀ ਬਲੋਰ ਸਿੰਘ ਬਰਾੜ ਅਤੇ ਜਸਵੀਰ ਕੌਰ ਬਰਾੜ ਨੇ ਨੇ 92.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਜਾ ਸਥਾਨ, ਮਹਿਤਾਬਜੀਤ ਕੌਰ ਪੁੱਤਰੀ ਜਗਸੀਰ ਸਿੰਘ ਅਤੇ ਗੁਰਜੀਤ ਕੌਰ ਨੇ 91.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਅਤੇ ਪੁਸ਼ਟੀ ਚਾਵਲਾ ਪੁੱਤਰੀ ਚੰਦਨ ਚਾਵਲਾ ਅਤੇ ਨਿਸ਼ੀ ਚਾਵਲਾ ਨੇ 91.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ੍ਰੀ ਸੁਰਜੀਤ ਸਿੰਘ ਸਰਾਂ ਵਿਦਿਆਰਥੀ ਭਲਾਈ ਇੰਚਾਰਜ ਨੇ ਵਿੱਦਿਅਕ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਦੁੱਗਣੀ ਰਾਤ ਚੌਗੁਣੀ ਤਰੱਕੀ ਕਰਨ ਅਤੇ ਹਮੇਸ਼ਾ ਸਫਲਤਾ ਵੱਲ ਜਾਣ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ