BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਜ਼ਿਲ੍ਹਾ ਤਰਨ ਤਾਰਨ ’ਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 13 ਹੋਈ : ਡੀਸੀ

July 26, 2021 12:26 PM

- ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 346 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ

ਜਸਮੇਲ ਸਿੰਘ ਚੀਦਾ
ਤਰਨ ਤਾਰਨ, 25 ਜੁਲਾਈ : ਕੋਵਿਡ-19 ਮਹਾਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 622 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 346 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਅੰਮਿ੍ਰਤਸਰ ਵਿਖੇ ਲੈਬ ਵਿੱਚ 25 ਜੁਲਾਈ ਨੂੰ ਭੇਜੇ ਗਏ 468 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,10,331 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,02,455 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 276 ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7966 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7583 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟਕੇ 13 ਰਹਿ ਗਈ ਹੈ, ਜਿੰਨਾਂ ਵਿੱਚੋਂ 01 ਵਿਅਕਤੀ ਨੂੰ ਘਰ ’ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 4 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ। ਇਸ ਤੋਂ ਇਲਾਵਾ 01 ਮਰੀਜ਼ ਨੂੰ ਗੂਰੂ ਨਾਨਕ ਦੇਵ ਹਸਪਤਾਲ ਵਿਖੇ ਰੈਫ਼ਰ ਕੀਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ