BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਖ਼ਾਲਸਾ ਕਾਲਜ ਦੇ ਕੈਡਿਟਾਂ ਨੇ ਕਾਰਗਿਲ ਵਿਜੇ ਦਿਵਸ ਮਨਾਇਆ

July 26, 2021 12:44 PM

ਰਵਿੰਦਰ ਚੌਹਾਨ
ਯਮੁਨਾਨਗਰ, 25 ਜੁਲਾਈ : ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨਸੀਸੀ ਕੈਡਿਟਾਂ ਨੇ ਕਰਨਲ ਅਜੈਪਾਲ ਕੌਸੀਸ, ਕਮਾਂਡਿੰਗ ਅਫਸਰ, 14 ਹਰਿਆਣਾ ਬਟਾਲੀਅਨ ਅਤੇ ਕਰਨਲ ਏਪੀਐਸ ਸੰਧੂ, ਪ੍ਰਬੰਧਕੀ ਅਫ਼ਸਰ ਦੀ ਅਗਵਾਈ ਅਤੇ ਦੇਖ-ਰੇਖ ਹੇਠ ਕਾਰਗਿਲ ਵਿਜੇ ਦਿਵਸ ਮਨਾਇਆ। ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਸ ਮੌਕੇ ਕੈਡਿਟਸ ਨੇ ਦੇਸ਼ ਭਗਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਈ ਤਰ੍ਹਾਂ ਦੇ ਪੋਸਟਰ ਲਾਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦਾਂ ਨੂੰ ਸਮਰਪਿਤ ਕੈਡਿਟਾਂ ਨੇ ਵੱਖ-ਵੱਖ ਥਾਵਾਂ ’ਤੇ ਸ਼ਹੀਦਾਂ ਦੀਆਂ ਮੂਰਤੀਆਂ ਦੀ ਸਫਾਈ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਯਾਦ ’ਚ ਬੂਟੇ ਲਾਏ। ਜ਼ਿਕਰਯੋਗ ਹੈ ਕਿ ਇਸ ਸਾਲ ਖ਼ਾਲਸਾ ਕਾਲਜ ਦੇ ਸਾਬਕਾ ਐਨਸੀਸੀ ਕੈਡਿਟ ਨਿਸ਼ਾਂਤ ੋਸ਼ਰਮਾ ਨੇ ਦੇਸ਼ ਦੀ ਸਰਹੱਦ ’ਤੇ ਅਖਨੂਰ ਸੈਕਟਰ ਵਿਚ ਆਪਣੀ ਜਾਨ ਦੇ ਦਿੱਤੀ ਸੀ, ਸਾਰੇ ਕੈਡਟਾਂ ਨੇ ਵੀ ਸਹੀਦ ਨਿਸਾਂਤ ਸਰਮਾ ਨੂੰ ਸਰਧਾਂਜਲੀ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਭੁਪਿੰਦਰ ਸਿੰਘ ਜੌਹਰ ਅਤੇ ਪ੍ਰਧਾਨ ਰਣਧੀਰ ਸਿੰਘ ਜੌਹਰ ਨੇ ਕੈਡਿਟ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਹੈ ਅਤੇ ਉਮੀਦ ਜਤਾਈ ਹੈ ਕਿ ਭਵਿੱਖ ਵਿੱਚ ਵੀ ਕੈਡਿਟ ਨਾਗਰਿਕਾਂ ਨੂੰ ਦੇਸ ਭਗਤੀ ਪ੍ਰਤੀ ਜਾਗਰੂਕ ਕਰਦੇ ਰਹਿਣਗੇ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣਗੇ। ਡਾ. ਰਮਨੀਕ ਅਤੇ ਐਸ ਐਮ ਜਾਕਿਰ ਹੁਸੈਨ ਨੇ ਇਸ ਪ੍ਰੋਗਰਾਮ ਦੇ ਸਫਲ ਬਣਾਉਣ ਵਿਚ ਮਹੱਤਵਪੂਰਣ ਯੋਗਦਾਨ ਪਾਇਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ