BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਰਿਆਣਾ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਜਾਇਆ

July 26, 2021 12:45 PM

ਜਗਜੀਤ ਸਿੰਘ
ਜਗਾਧਰੀ, 25 ਜੁਲਾਈ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਸਨੂੰ ਨਗਰ ਜਗਾਧਰੀ ਵਰਕਸ਼ਾਪ ਵਿਖੇ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਗੁਰੂ ਜੱਸ ਸਰਵਨ ਕੀਤਾ।
ਗੁਰੂ ਘਰ ਦੇ ਸੇਵਕ ਸਰਦਾਰ ਅੰਤਰਧਿਆਨ ਸਿੰਘ ਦੇ ਪਰਿਵਾਰ ਵੱਲੋਂ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਸਜੇ ਦੀਵਾਨ ਵਿੱਚ ਭਾਈ ਮਨਮੋਹਨ ਸਿੰਘ, ਭਾਈ ਗੁਰਵਿੰਦਰ ਸਿੰਘ ਪੰਛੀ ਅਤੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਕੀਰਤਨੀ ਜੱਥਿਆਂ ਨੇ ਸੰਗਤ ਨੂੰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਉੱਘੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਦਿਆਂ ਗੁਰੂ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਦਿੱਤੀ । ਸਟੇਜ ਸਕੱਤਰ ਦੀ ਸੇਵਾ ਸ੍ਰ. ਸਰਬਜੀਤ ਸਿੰਘ ਨੇ ਬਾਖੂਬੀ ਨਿਭਾਈ ਅਤੇ ਉਨ੍ਹਾਂ ਨੇ ਸਮਾਗਮ ਵਿੱਚ ਪੁੱਜੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਉਪਰੰਤ ਗੁਰੂ ਕੇ ਲੰਗਰ ਵਰਤਾਏ ਗਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ