BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਰਿਆਣਾ

ਰੁੱਖਾਂ ਤੇ ਮਨੁੱਖਾਂ ਦੀ ਸੇਵਾ ਸੰਭਾਲ ਜ਼ਰੂਰੀ : ਬਾਬਾ ਗੁਲਜ਼ਾਰ ਸਿੰਘ

July 26, 2021 12:54 PM

- ਵਾਤਾਵਰਨ ਬਚਾਓ ਪੋਸਟਰ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਬੱਚਿਆਂ ਦਾ ਹੋਇਆ ਸਨਮਾਨ

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ, 25 ਜੁਲਾਈ : ਵਣ ਮਹਾਉਤਸਵ ਦੇ ਉਦੇਸ਼ ਨੂੰ ਮੁੱਖ ਰਖਦਿਆਂ ਮੰਡੀ ਕਾਲਾਂਵਾਲੀ ਦੇ ਮੁੱਖ ਜਲ ਘਰ ਦੇ ਮੈਦਾਨ ਵਿੱਚ ਗੁਰਦੁਆਰਾ ਭੱਠਾ ਸਾਹਿਬ ਬੜਾਗੁੜਾ ਦੇ ਮੁੱਖ ਸੇਵਾਦਾਰ ਬਾਬਾ ਗੁਲਜ਼ਾਰ ਸਿੰਘ ਦੀ ਰਹਿਨੁਮਾਈ ਅਤੇ ਜਨ ਸਿਹਤ ਵਿਭਾਗ ਦੇ ਐੱਸਡੀਓ ਰਾਏ ਸਿੰਘ ਸਿੱਧੂ ਦੀ ਅਗਵਾਈ ਵਿੱਚ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਦੇ ਕਾਰਕੁਨਾਂ ਅਤੇ ਜਨ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸੰਯੁਕਤ ਰੂਪ ਵਿਚ ਪੌਦਾ ਰੋਪਣ ਕੀਤਾ ਗਿਆ। ਇਸ ਮੌਕੇ ਬਾਬਾ ਗੁਲਜ਼ਾਰ ਸਿੰਘ ਦਾ ਕਹਿਣਾ ਸੀ ਕਿ ਜੇ ਰੁੱਖ ਹਨ ਤਾਂ ਮਨੁੱਖ ਹਨ। ਉਨ੍ਹਾਂ ਕਿਹਾ ਕਿ ਰੁੱਖਾਂ ਦੀ ਸਾਂਭ ਸੰਭਾਲ ਸਾਡੇ ਲਈ ਅਤਿਅੰਤ ਜ਼ਰੂਰੀ ਹੈ। ਇਸ ਪੌਦਾ ਰੋਪਣ ਸਮੇਂ ਜਨ ਸਿਹਤ ਵਿਭਾਗ ਦੇ ਐੱਸਡੀਓ ਰਾਇ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਸਾਡਾ ਵਿਭਾਗ ਵਣ ਵਿਭਾਗ ਨਾਲ ਮਿਲ ਕੇ ਪੌਦਾ ਰੋਪਣ ਮੁਹਿੰਮ ਨੂੰ ਸਫਲ ਬਣਾਉਣ ਵਿਚ ਜੁਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੇੜ ਪੌਦੇ ਜਿੱਥੇ ਮਨੁੱਖ ਨੂੰ ਆਰਥਿਕ ਲਾਭ ਦਿੰਦੇ ਹਨ ਉੱਥੇ ਹੀ ਮਨੁੱਖ ਨੂੰ ਮਾਨਸਿਕ ਸ਼ਾਂਤੀ ਅਤੇ ਠੰਡੀ ਛਾਂ ਵੀ ਦਿੰਦੇ ਹਨ।
ਇਸ ਮੌਕੇ ਭਾਈ ਘਨੱਈਆ ਸੇਵਾ ਦਲ ਦੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਰਾਗੀ ਨੇ ਸਾਡੇ ਪੱਤਰਕਾਰ ਨਾਲ ਵਾਰਤਾ ਦੌਰਾਨ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਉਤਸਵ ਨੂੰ ਮੁੱਖ ਰੱਖ ਕੇ ਇਸ ਪਾਰਕ ਦਾ ਨਾਂ ਵੀ ਗੁਰੂ ਤੇਗ ਬਹਾਦਰ ਪਾਰਕ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪੇੜ ਪੌਦਿਆਂ ਦੀ ਸੰਭਾਲ ਭਾਈ ਘਨ੍ਹੱਈਆ ਦਲ ਦੇ ਸੇਵਾਦਾਰ ਖੁਦ ਕਰਨਗੇੇ। ਇਸ ਮੌਕੇ ਬਾਬਾ ਗੁਲਜਾਰ ਸਿੰਘ ਬੜਾਗੁੜਾ ਅਤੇ ਵਿਭਾਗ ਦੇ ਐੱਸ ਡੀ ਓ ਰਾਏ ਸਿੰਘ ਸਿੱਧੂ ਵੱਲੋਂ ਵਾਤਾਵਰਣ ਬਚਾਓ ਪੋਸਟਰ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਾਤਾਵਰਣ ਪ੍ਰੇਮੀ ਜੱਗਾ ਸਿੰਘ ਪੀਐੱਨਬੀ ਅਤੇ ਮਾ: ਜਗਦੀਸ਼ ਸਿੰਘ ਸਿੰਘਪੁਰਾ ਨੇ ਵੀ ਵਾਤਾਵਰਣ ਸੁਰਖਿਆ ਸਬੰਧੀ ਆਪਣੇ ਵਿਚਾਰ ਰੱਖੇ। ਇਸ ਪੌਧਾ ਰੋਪਣ ਸਮਾਗਮ ਵਿੱਚ ਭਾਗ ਲੈਣ ਵਾਲਿਆਂ ਵਿਚ ਅਮਰ ਸਿੰਘ ਕਿੱਪੀ, ਕਲਬ ਮੈਬਰ ਰਾਮ ਸਿੰਘ ਬੜਾਗੁੜਾ, ਕਿ੍ਰਸ਼ਨ ਕੁਮਾਰ ਅਤੇ ਕੁਲਵਿੰਦਰ ਸਿੰਘ ਬੜਾਗੁੜਾ ਸਮੇਤ ਜਨ ਸਿਹਤ ਵਿਭਾਗ ਦੇ ਕਰਮਚਾਰੀ ਵੀ ਸ਼ਾਮਲ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ